Israel-Iran War: ਪ੍ਰਮਾਣੂ ਠਿਕਾਣਿਆਂ ’ਤੇ ਅਮਰੀਕੀ ਹਮਲਿਆਂ ਤੋਂ ਗੁੱਸੇ ’ਚ ਆਇਆ ਈਰਾਨ

By : JUJHAR

Published : Jun 22, 2025, 11:46 am IST
Updated : Jun 22, 2025, 11:46 am IST
SHARE ARTICLE
Israel-Iran War: Iran angered by US attacks on nuclear sites
Israel-Iran War: Iran angered by US attacks on nuclear sites

ਈਰਾਨ ਨੇ ਇਜ਼ਰਾਈਲ ਦੇ 10 ਸ਼ਹਿਰਾਂ ’ਤੇ ਕੀਤੇ ਮਿਜ਼ਾਈਲ ਹਮਲੇ

ਇਜ਼ਰਾਈਲ ਅਤੇ ਈਰਾਨ ਵਿਚਕਾਰ ਟਕਰਾਅ ਦਾ ਦਸਵਾਂ ਦਿਨ ਹੈ। 13 ਜੂਨ 2025 ਨੂੰ, ਇਜ਼ਰਾਈਲ ਨੇ ‘ਆਪ੍ਰੇਸ਼ਨ ਰਾਈਜ਼ਿੰਗ ਲਾਇਨ’ ਰਾਹੀਂ ਈਰਾਨ ਦੇ ਪ੍ਰਮਾਣੂ ਅਤੇ ਫੌਜੀ ਠਿਕਾਣਿਆਂ ’ਤੇ ਹਮਲਾ ਕੀਤਾ। ਜਵਾਬ ਵਿਚ, ਈਰਾਨ ਵਲੋਂ ‘ਆਪ੍ਰੇਸ਼ਨ ਟਰੂ ਪ੍ਰੋਮਿਸ 3’ ਤਹਿਤ ਮਿਜ਼ਾਈਲਾਂ ਅਤੇ ਡਰੋਨ ਦਾਗੇ ਜਾ ਰਹੇ ਹਨ। ਇਜ਼ਰਾਈਲ ਅਤੇ ਈਰਾਨ ਵਿਚਕਾਰ ਯੁੱਧ ਜਾਰੀ ਹੈ। ਦੋਵੇਂ ਦੇਸ਼ ਲਗਾਤਾਰ ਇਕ ਦੂਜੇ ’ਤੇ ਮਿਜ਼ਾਈਲਾਂ ਨਾਲ ਹਮਲਾ ਕਰ ਰਹੇ ਹਨ। ਈਰਾਨ ਨੇ ਦਾਅਵਾ ਕੀਤਾ ਹੈ ਕਿ ਯੁੱਧ ਸ਼ੁਰੂ ਹੋਣ ਤੋਂ ਬਾਅਦ ਉਸ ਦੇ 400 ਨਾਗਰਿਕਾਂ ਦੀ ਮੌਤ ਹੋ ਗਈ ਹੈ। ਬਹੁਤ ਸਾਰੇ ਲੋਕਾਂ ਨੇ ਈਰਾਨ ਛੱਡਣਾ ਵੀ ਸ਼ੁਰੂ ਕਰ ਦਿਤਾ ਹੈ। ਇਸ ਦੇ ਨਾਲ ਹੀ, ਅਮਰੀਕਾ ਵੀ ਇਸ ਯੁੱਧ ਵਿਚ ਕੁੱਦ ਪਿਆ ਹੈ। ਅਮਰੀਕੀ ਹਵਾਈ ਸੈਨਾ ਨੇ ਈਰਾਨ ਦੇ 3 ਪ੍ਰਮਾਣੂ ਸਥਾਨਾਂ ਇਸਫਹਾਨ, ਨਤਾਨਜ਼ ਅਤੇ ਫੋਰਡੋ ’ਤੇ ਹਮਲਾ ਕੀਤਾ। ਯੁੱਧ ਅਤੇ ਅਮਰੀਕਾ ਦੇ ਦਾਖਲੇ ਵਿਚਕਾਰ, ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਇਕ ਬੰਕਰ ਵਿਚ ਲੁਕੇ ਹੋਏ ਹਨ। ਭਾਰਤ ਵੀ ਆਪਣੇ ਨਾਗਰਿਕਾਂ ਨੂੰ ਈਰਾਨ ਤੋਂ ਸੁਰੱਖਿਅਤ ਬਾਹਰ ਕੱਢ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement