
Canada News: ਭਰਾਵਾਂ ਨੂੰ ਰੱਖੜੀ ਬੰਨ੍ਹਣ ਲਈ ਆ ਰਹੀ ਸੀ ਬਰੈਂਪਟਨ
Indian Student death in Canada: ਕੈਨੇਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਭਾਰਤੀ ਵਿਦਿਆਰਥਣ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮੁਸਕਾਨ ਬੱਤਰਾ (Muskan Batra) ਵਜੋਂ ਹੋਈ ਹੈ। ਮ੍ਰਿਤਕ ਆਪਣੇ ਦੋਸਤਾਂ ਨਾਲ ਰੱਖੜੀ ਦਾ ਤਿਉਹਾਰ ਮਨਾਉਣ ਬਰੈਂਪਟਨ ਆ ਰਹੀ ਸੀ।
ਇਸੇ ਦੌਰਾਨ ਉਸ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਬੇਕਾਬੂ ਹੋ ਕੇ ਪਲਟ ਗਈ। ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਦੱਸਿਆ ਕਿ ਹਾਦਸੇ ਦੌਰਾਨ ਇਕ ਹੋਰ ਸ਼ਖਸ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: Mohali News: ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਨੇ ਆਲੀਸ਼ਾਨ ਏਅਰ ਕੰਡੀਸ਼ਨਡ ਬੱਸ ਭੇਂਟ ਕੀਤੀ
ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਉਧਰ ਚਿਤਵਨ ਅਰੋੜਾ ਵੱਲੋਂ ਸਥਾਪਤ ਗੋਫੰਡਮੀ ਪੇਜ ਮੁਤਾਬਕ ਮੁਸਕਾਨ ((Muskan Batra) ਦੇ ਮਾਪਿਆਂ ਨੇ ਕਰਜ਼ਾ ਲੈ ਕੇ ਧੀ ਨੂੰ ਕੈਨੇਡਾ ਭੇਜਿਆ ਸੀ। ਮੁਸਕਾਨ ਦੇ ਮਾਪਿਆਂ ਨੂੰ ਜਦੋਂ ਤਰਾਸਦੀ ਬਾਰੇ ਦੱਸਿਆ ਗਿਆ ਤਾਂ ਉਨ੍ਹਾਂ ਨੂੰ ਪਹਿਲੀ ਵਾਰ ਯਕੀਨ ਹੀ ਨਾ ਹੋਇਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Indian Student death in Canada, stay tuned to Rozana Spokesman)