ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰਾਂ ਨੂੰ ਸੁਣਾਈ ਛੇ-ਛੇ ਮਹੀਨੇ ਦੀ ਸਜ਼ਾ
Published : Sep 22, 2022, 7:28 pm IST
Updated : Sep 22, 2022, 7:28 pm IST
SHARE ARTICLE
photo
photo

ਸੁਪਰੀਮ ਕੋਰਟ ਨੇ ਫੋਰਟਿਸ ਹੈਲਥਕੇਅਰ ਲਿਮਟਿਡ ਦੇ ਸ਼ੇਅਰਾਂ ਦੀ ਵਿਕਰੀ ਦਾ ਫੋਰੈਂਸਿਕ ਆਡਿਟ ਕਰਨ ਦਾ ਵੀ ਦਿੱਤਾ ਹੁਕਮ

 

ਨਵੀਂ ਦਿੱਲੀ: ਮਲੇਸ਼ੀਆ ਸਥਿਤ ਆਈਐਚਐਚ ਹੈਲਥਕੇਅਰ ਨੂੰ ਸ਼ੇਅਰਾਂ ਦੀ ਵਿਕਰੀ ਨਾਲ ਸਬੰਧਤ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਫੋਰਟਿਸ ਹੈਲਥਕੇਅਰ ਲਿਮਟਿਡ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਅਤੇ ਸ਼ਵਿੰਦਰ ਸਿੰਘ ਨੂੰ ਛੇ-ਛੇ ਮਹੀਨਿਆਂ ਦੀ ਸਜ਼ਾ ਸੁਣਾਈ ਹੈ। ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰਾਂ, ਜਿਨ੍ਹਾਂ ਨੂੰ ਪਹਿਲਾਂ ਮਾਣਹਾਨੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ, ਨੂੰ ਛੇ-ਛੇ ਮਹੀਨੇ ਦੀ ਸਜ਼ਾ ਸੁਣਾਈ।

ਸੁਪਰੀਮ ਕੋਰਟ ਨੇ ਫੋਰਟਿਸ ਹੈਲਥਕੇਅਰ ਲਿਮਟਿਡ ਦੇ ਸ਼ੇਅਰਾਂ ਦੀ ਵਿਕਰੀ ਦਾ ਫੋਰੈਂਸਿਕ ਆਡਿਟ ਕਰਨ ਦਾ ਵੀ ਹੁਕਮ ਦਿੱਤਾ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਹੁਣ ਇਸ ਦੀ ਜ਼ਿੰਮੇਵਾਰੀ ਹੁਕਮਾਂ 'ਤੇ ਅਮਲ ਕਰਨ ਵਾਲੀ ਅਦਾਲਤ ਨੂੰ ਸੌਂਪੀ ਗਈ ਹੈ।

ਧਿਆਨ ਯੋਗ ਹੈ ਕਿ ਫੋਰਟਿਸ ਹੈਲਥਕੇਅਰ ਲਿਮਟਿਡ ਦੇ ਸਾਬਕਾ ਪ੍ਰਮੋਟਰ ਵੀ ਜਾਪਾਨੀ ਕੰਪਨੀ ਦਾਈਚੀ ਸਾਂਕਿਓ ਨਾਲ ਅਦਾਲਤੀ ਲੜਾਈ ਵਿੱਚ ਉਲਝੇ ਹੋਏ ਹਨ। ਜਾਪਾਨੀ ਕੰਪਨੀ ਨੇ ਸਿੰਘ ਭਰਾਵਾਂ ਦੇ ਖਿਲਾਫ ਸਿੰਗਾਪੁਰ ਟ੍ਰਿਬਿਊਨਲ ਵਿੱਚ 3,600 ਕਰੋੜ ਰੁਪਏ ਦੀ ਆਰਬਿਟਰੇਸ਼ਨ ਰਕਮ ਜਿੱਤੀ ਸੀ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਫੋਰਟਿਸ-ਆਈਐਚਐਚ ਸ਼ੇਅਰ ਸੌਦੇ ਨੂੰ ਚੁਣੌਤੀ ਦਿੱਤੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement