ਕੈਨੇਡਾ ਦੀ ਹਮਾਇਤ ਲਈ ਅੱਗੇ ਆਇਆ ਅਮਰੀਕਾ, ਹਰਦੀਪ ਨਿੱਝਰ ਦੇ ਕਤਲ ਮਾਮਲੇ ਦੀ ਕੀਤੀ ਮੰਗ

By : GAGANDEEP

Published : Sep 22, 2023, 11:43 am IST
Updated : Sep 22, 2023, 2:15 pm IST
SHARE ARTICLE
photo
photo

ਕਿਹਾ- ਦੋਸ਼ੀਆਂ ਨੂੰ ਦਿਤੀ ਜਾਵੇ ਸਜ਼ਾ

 

 ਨਵੀਂ ਦਿੱਲੀ: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ 'ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਕੈਨੇਡਾ ਨੇ ਭਾਰਤ 'ਤੇ ਇਸ ਕਤਲ ਦਾ ਦੋਸ਼ ਲਾਇਆ ਹੈ। ਵੀਰਵਾਰ ਦੇਰ ਰਾਤ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਜੇਕ ਸੁਲੀਵਨ ਨੇ ਵਾਈਟ ਹਾਊਸ 'ਚ ਮੀਡੀਆ ਨੂੰ ਦੱਸਿਆ ਕਿ ਉਹ ਇਸ ਕਤਲ ਮਾਮਲੇ 'ਚ ਭਾਰਤ ਖਿਲਾਫ ਜਾਂਚ 'ਚ ਕੈਨੇਡਾ ਦਾ ਸਮਰਥਨ ਕਰਦੇ ਹਨ। ਸੁਲੀਵਨ ਨੇ ਅੱਗੇ ਕਿਹਾ - ਕੋਈ ਵੀ ਦੇਸ਼ ਹੋਵੇ, ਅਜਿਹੇ ਕੰਮ ਲਈ ਕਿਸੇ ਨੂੰ ਵੀ ਵਿਸ਼ੇਸ਼ ਛੋਟ ਨਹੀਂ ਮਿਲੇਗੀ। ਇੱਥੇ ਫਾਈਨਾਂਸ਼ੀਅਲ ਟਾਈਮਜ਼ ਨੇ ਦਾਅਵਾ ਕੀਤਾ ਹੈ ਕਿ ਜੀ-20 ਸੰਮੇਲਨ ਦੌਰਾਨ ਬਿਡੇਨ ਸਮੇਤ ਫਾਈਵ ਆਈਜ਼ ਦੇਸ਼ਾਂ ਨੇ ਕੈਨੇਡਾ ਦੇ ਦੋਸ਼ਾਂ 'ਤੇ ਚਿੰਤਾ ਪ੍ਰਗਟਾਈ ਸੀ। ਇਨ੍ਹਾਂ ਦੇਸ਼ਾਂ ਦੇ ਮੁਖੀਆਂ ਨੇ ਨਿੱਝਰ ਦੀ ਮੌਤ ਦਾ ਮੁੱਦਾ ਪੀਐਮ  ਨਰਿੰਦਰ ਮੋਦੀ ਕੋਲ ਉਠਾਇਆ ਸੀ।

ਇਹ ਵੀ ਪੜ੍ਹੋ: 40 ਲੱਖ ਲਗਾ ਕੇ ਅਮਰੀਕਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ  

ਫਾਈਵ ਆਈਜ਼ ਇੱਕ ਖੁਫੀਆ ਜਾਣਕਾਰੀ ਸਾਂਝਾ ਕਰਨ ਵਾਲਾ ਗੱਠਜੋੜ ਹੈ। ਇਸ ਵਿਚ ਸ਼ਾਮਲ ਅਮਰੀਕਾ, ਬ੍ਰਿਟੇਨ, ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਕੈਨੇਡਾ ਨੇ ਆਪਸ ਵਿਚ ਖੁਫੀਆ ਜਾਣਕਾਰੀ ਸਾਂਝੀ ਕੀਤੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਸਤੰਬਰ ਨੂੰ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਭਾਰਤ ਨੇ ਇਨ੍ਹਾਂ ਦਾਅਵਿਆਂ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਪੰਜਾਬ ਵਿਚ ਵੱਡੀ ਵਾਰਦਾਤ, ਤਲਵਾਰਾਂ ਨਾਲ ਵੱਢਿਆ ਨੌਜਵਾਨ 

ਸੁਲੀਵਾਨ ਨੇ ਵੀਰਵਾਰ ਨੂੰ ਕਿਹਾ ਕਿ ਜਿਵੇਂ ਹੀ ਅਸੀਂ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਦੋਸ਼ਾਂ ਬਾਰੇ ਜਨਤਕ ਤੌਰ 'ਤੇ ਸੁਣਿਆ, ਅਸੀਂ ਖੁਦ ਜਨਤਕ ਤੌਰ 'ਤੇ ਅੱਗੇ ਆਏ ਅਤੇ ਉਨ੍ਹਾਂ ਬਾਰੇ ਆਪਣੀ ਡੂੰਘੀ ਚਿੰਤਾ ਜ਼ਾਹਰ ਕੀਤੀ, ਜੋ ਵਾਪਰਿਆ ਉਸ ਦੀ ਤਹਿ ਤੱਕ ਜਾਣ ਲਈ ਅਸੀਂ ਕੈਨੇਡਾ ਦਾ ਪੂਰਾ ਸਮਰਥਨ ਕਰਦੇ ਹਾਂ।
ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ। ਅਸੀਂ ਆਪਣੇ ਮੂਲ ਸਿਧਾਂਤਾਂ ਦੀ ਰੱਖਿਆ ਕਰਾਂਗੇ। ਕੁਝ ਮੀਡੀਆ ਰਿਪੋਰਟਾਂ 'ਚ ਕਿਹਾ ਜਾ ਰਿਹਾ ਸੀ ਕਿ ਇਸ ਮੁੱਦੇ 'ਤੇ ਅਮਰੀਕਾ ਅਤੇ ਕੈਨੇਡਾ ਵਿਚਾਲੇ ਮਤਭੇਦ ਹਨ। ਸੁਲੀਵਾਨ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ।

ਸੁਲੀਵਾਨ ਨੇ ਕਿਹਾ ਕਿ ਕੈਨੇਡਾ ਵੱਲੋਂ ਜੋ ਦੋਸ਼ ਲਗਾਏ ਗਏ ਹਨ ਅਸੀਂ ਚਾਹੁੰਦੇ ਹਾਂ ਕਿ ਇਸ ਜਾਂਚ ਨੂੰ ਅੱਗੇ ਵਧਾਇਆ ਜਾਵੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਜਦੋਂ ਤੋਂ ਇਹ ਮਾਮਲਾ ਜਨਤਕ ਤੌਰ 'ਤੇ ਸਾਹਮਣੇ ਆਇਆ ਹੈ, ਉਦੋਂ ਤੋਂ ਹੀ ਅਮਰੀਕਾ ਇਸ ਰੁਖ 'ਤੇ ਕਾਇਮ ਹੈ। ਮੈਂ ਡਿਪਲੋਮੈਟਾਂ ਵਿਚਕਾਰ ਨਿੱਜੀ ਗੱਲਬਾਤ ਬਾਰੇ ਖੁਲਾਸਾ ਨਹੀਂ ਕਰਨ ਜਾ ਰਿਹਾ ਹਾਂ, ਪਰ ਅਸੀਂ ਆਪਣੇ ਕੈਨੇਡੀਅਨ ਹਮਰੁਤਬਾ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਅਸੀਂ ਉਨ੍ਹਾਂ ਨਾਲ ਨੇੜਿਓਂ ਸਲਾਹ ਕਰ ਰਹੇ ਹਾਂ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement