ਵੈਨਕੂਵਰ ਸਾਊਥ ਲਈ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਸੱਜਣ ਨੇ ਕਿਹਾ ਕਿ ਨਿੱਝਰ ਦੀ ਮੌਤ ਦੀ ਜਾਂਚ ਅਜੇ ਵੀ ਜਾਰੀ ਹੈ
ਟੋਰਾਂਟੋ: ਕੈਨੇਡਾ ਦੇ ਐਮਰਜੈਂਸੀ ਤਿਆਰੀ ਮੰਤਰੀ ਹਰਜੀਤ ਸੱਜਣ ਨੇ ਕਿਹਾ ਕਿ ਪ੍ਰਧਾਨ ਮੰਤਰੀ ਟਰੂਡੋ ਨੇ ਨਿੱਝਰ ਦੇ ਕਤਲ ਲਈ ਜਨਤਕ ਤੌਰ ’ਤੇ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਕਿਉਂਕਿ ਉਹ ਜਾਣਦੇ ਸਨ ਕਿ ਇਹ ਮੀਡੀਆ ’ਚ ਸਾਹਮਣੇ ਆਉਣ ਵਾਲਾ ਹੈ।
ਵੈਨਕੂਵਰ ਸਾਊਥ ਲਈ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਸੱਜਣ ਨੇ ਕਿਹਾ ਕਿ ਨਿੱਝਰ ਦੀ ਮੌਤ ਦੀ ਜਾਂਚ ਅਜੇ ਵੀ ਜਾਰੀ ਹੈ, ਪਰ ਟਰੂਡੋ ਇਹ ਯਕੀਨੀ ਬਣਾਉਣਾ ਚਾਹੁੰਦੇ ਹਨ ਕਿ ਕੈਨੇਡੀਅਨਾਂ ਨੂੰ ‘ਸਹੀ ਜਾਣਕਾਰੀ’ ਮਿਲੇ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਪਹਿਲਾਂ ਇਸ ਨੂੰ ਜਨਤਕ ਕਰਨ ਦਾ ਫੈਸਲਾ ਸਬੰਧਤ ਏਜੰਸੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ।
ਅਮਰੀਕਾ ਨੇ ਵੀਰਵਾਰ ਨੂੰ ਕਿਹਾ ਕਿ ਉਹ ਕੈਨੇਡਾ ’ਚ ਇਕ ਸਿੱਖ ਵੱਖਵਾਦੀ ਆਗੂ ਦੇ ਕਤਲ ’ਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ਾਂ ਦੀ ਜਾਂਚ ਲਈ ਕੈਨੇਡਾ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਦਾ ਹੈ। ਹਾਲਾਂਕਿ, ਅਮਰੀਕਾ ਨੇ ਨਾ ਤਾਂ ਪੁਸ਼ਟੀ ਕੀਤੀ ਅਤੇ ਨਾ ਹੀ ਇਨਕਾਰ ਕੀਤਾ ਕਿ ਇਹ ਉਹ ਦੇਸ਼ ਸੀ ਜੋ ਫਾਈਵ ਆਈਜ਼ ਨੈਟਵਰਕ ਦਾ ਸਹਿਯੋਗੀ ਸੀ ਜਿਸ ਨੇ ਖੁਫੀਆ ਜਾਣਕਾਰੀ ਪ੍ਰਦਾਨ ਕੀਤੀ ਸੀ।