Pakistan ਨੇ ਭਾਰਤ ਨੂੰ ਜੰਗਬੰਦੀ ਲਈ ਕੀਤੀ ਸੀ ਬੇਨਤੀ : ਰਾਜਨਾਥ ਸਿੰਘ
Published : Sep 22, 2025, 9:33 am IST
Updated : Sep 22, 2025, 9:33 am IST
SHARE ARTICLE
Pakistan had requested India for ceasefire: Rajnath Singh
Pakistan had requested India for ceasefire: Rajnath Singh

ਕਿਹਾ : ਅਸੀਂ ਪਾਕਿਸਤਾਨ ਨੂੰ ਸਹੀ ਰਸਤੇ 'ਤੇ ਲਿਆਉਣ ਦੀ ਕਰ ਰਹੇ ਹਾਂ ਕੋਸ਼ਿਸ਼

Rajnath Singh news : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਮੋਰਕੋ ਦੇ ਦੋ ਦਿਨਾ ਦੌਰੇ ’ਤੇ ਹਨ। ਉਨ੍ਹਾਂ ਭਾਰਤ-ਮੋਰਕੋ ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਭਾਰਤੀ ਭਾਈਚਾਰੇ ਨਾਲ ਗੱਲਬਾਤ ਦੌਰਾਨ ਪਹਿਲਗਾਮ ਹਮਲੇ ਅਤੇ ਅਪ੍ਰੇਸ਼ਨ ਸਿੰਧੂਰ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਸਰਹੱਦ ’ਤੇ ਹੀ ਨਹੀਂ ਬਲਕਿ ਅਸੀਂ ਪਾਕਿਸਤਾਨ ਦੇ 100 ਕਿਲੋਮੀਟਰ ਅੰਦਰ ਜਾ ਕੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕੀਤਾ। ਰਾਜਨਾਥ ਸਿੰਘ ਨੇ ਕਿਹਾ ਕਿ ਜੈਸ਼ ਏ ਮੁਹੰਮਦ ਦਾ ਇਕ ਚੋਟੀ ਦਾ ਅੱਤਵਾਦੀ ਕਹਿ ਰਿਹਾ ਸੀ ਕਿ ਭਾਰਤ ਨੇ ਮਸੂਦ ਅਜ਼ਹਰ ਦੇ ਪਰਿਵਾਰ ਨੂੰ ਤਬਾਹ ਕਰ ਦਿੱਤਾ।

ਪਾਕਿਸਤਾਨ ਨੇ ਜੰਗਬੰਦੀ ਦੀ ਬੇਨਤੀ ਕੀਤੀ ਅਤੇ ਅਸੀਂ ਜੰਗਬੰਦੀ ਲਈ ਸਹਿਮਤ ਹੋ ਗਏ। ਉਨ੍ਹਾਂ ਕਿਹਾ ਕਿ ਅਸੀਂ ਪਾਕਿਸਤਾਨ ਨਾਲ ਚੰਗੇ ਸਬੰਧ ਚਾਹੁੰਦੇ ਹਾਂ ਕਿਉਂਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਕਹਿੰਦੇ ਸਨ ਕਿ ਦੋਸਤ ਬਦਲੇ ਜਾ ਸਕਦੇ ਹਨ, ਪਰ ਗੁਆਂਢੀ ਨਹੀਂ। ਅਸੀਂ ਪਾਕਿਸਤਾਨ ਨੂੰ ਸਹੀ ਰਸਤੇ ’ਤੇ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਵੀ ਕਿਹਾ ਹੈ ਕਿ ਇਹ ਸਿਰਫ਼ ਇਕ ਵਿਰਾਮ ਹੈ। ਅਪ੍ਰੇਸ਼ਨ ਸਿੰਧੂਰ ਸਿਰਫ਼ ਰੋਕਿਆ ਗਿਆ ਹੈ ਇਸ ਨੂੰ ਦੁਬਾਰਾ ਸ਼ੁਰੂ ਕੀਤਾ ਜਾ ਸਕਦਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement