ਔਰਤ ਦਾ ਦਾਅਵਾ- L'Oreal ਹੇਅਰ ਪ੍ਰੋਡਕਟ ਦੀ ਵਰਤੋਂ ਕਾਰਨ ਹੋਇਆ ਕੈਂਸਰ, ਕੰਪਨੀ 'ਤੇ ਠੋਕਿਆ ਮੁਕੱਦਮਾ
Published : Oct 22, 2022, 2:39 pm IST
Updated : Oct 22, 2022, 2:40 pm IST
SHARE ARTICLE
US Woman Sues L'Oreal, Alleges Hair Products Caused Cancer
US Woman Sues L'Oreal, Alleges Hair Products Caused Cancer

ਜੇਨੀ ਮਿਸ਼ੇਲ ਨਾਂਅ ਦੀ ਔਰਤ ਨੇ ਮੁਕੱਦਮਾ ਦਰਜ ਕਰਾਉਂਦਿਆਂ ਕਿਹਾ ਕਿ ਉਹ ਪਿਛਲੇ ਦੋ ਦਹਾਕਿਆਂ ਤੋਂ ਇਹਨਾਂ ਉਤਪਾਦਾਂ ਦੀ ਵਰਤੋਂ ਕਰ ਰਹੀ ਸੀ

 

ਵਾਸ਼ਿੰਗਟਨ: ਅਮਰੀਕਾ ਦੀ ਇਕ ਔਰਤ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਲੋਰੀਅਲ ਹੇਅਰ ਸਟ੍ਰੇਟਨਿੰਗ ਪ੍ਰੋਡਕਟਸ ਦੀ ਵਰਤੋਂ ਕਰਨ ਤੋਂ ਬਾਅਦ ਬੱਚੇਦਾਨੀ ਦਾ ਕੈਂਸਰ ਹੋ ਗਿਆ ਸੀ। ਮਹਿਲਾ ਦੇ ਵਕੀਲ ਨੇ ਦੱਸਿਆ ਕਿ ਉਸ ਨੇ ਕੰਪਨੀ ਖ਼ਿਲਾਫ਼ ਅਦਾਲਤ ਵਿਚ ਕੇਸ ਦਾਇਰ ਕੀਤਾ ਹੈ। ਜੇਨੀ ਮਿਸ਼ੇਲ ਨਾਂਅ ਦੀ ਔਰਤ ਨੇ ਮੁਕੱਦਮਾ ਦਰਜ ਕਰਾਉਂਦਿਆਂ ਕਿਹਾ ਕਿ ਉਹ ਪਿਛਲੇ ਦੋ ਦਹਾਕਿਆਂ ਤੋਂ ਇਹਨਾਂ ਉਤਪਾਦਾਂ ਦੀ ਵਰਤੋਂ ਕਰ ਰਹੀ ਸੀ, ਜਿਸ ਕਾਰਨ ਉਸ ਨੂੰ ਕੈਂਸਰ ਹੋ ਗਿਆ।

ਕੁਝ ਦਿਨ ਪਹਿਲਾਂ ਨੈਸ਼ਨਲ ਕੈਂਸਰ ਇੰਸਟੀਚਿਊਟ ਦੇ ਜਰਨਲ ਵਿਚ ਇਕ ਅਧਿਐਨ ਪ੍ਰਕਾਸ਼ਿਤ ਹੋਇਆ ਸੀ, ਜਿਸ ਵਿਚ ਵਾਲਾਂ ਨੂੰ ਸਿੱਧਾ ਕਰਨ ਵਾਲੇ ਰਸਾਇਣਕ ਉਤਪਾਦਾਂ ਦੀ ਵਰਤੋਂ ਨੂੰ ਸਰਵਾਈਕਲ ਕੈਂਸਰ ਨਾਲ ਜੋੜਿਆ ਗਿਆ ਸੀ। ਅਧਿਐਨ ਵਿਚ ਪਾਇਆ ਗਿਆ ਹੈ ਕਿ ਜਿਨ੍ਹਾਂ ਔਰਤਾਂ ਨੇ ਸਾਲ ਵਿਚ ਚਾਰ ਵਾਰ ਤੋਂ ਵੱਧ ਇਹਨਾਂ ਉਤਪਾਦਾਂ ਦੀ ਵਰਤੋਂ ਕੀਤੀ ਸੀ, ਉਹਨਾਂ ਔਰਤਾਂ ਵਿਚ ਬੱਚੇਦਾਨੀ ਦੇ ਕੈਂਸਰ ਹੋਣ ਦੀ ਸੰਭਾਵਨਾ ਉਹਨਾਂ ਔਰਤਾਂ ਦੀ ਤੁਲਨਾ ਵਿਚ ਦੁੱਗਣੀ ਸੀ, ਜੋ ਇਹਨਾਂ ਦੀ ਵਰਤੋਂ ਨਹੀਂ ਕਰਦੀਆਂ ਸਨ।

ਮਿਸ਼ੇਲ ਦੇ ਵਕੀਲ ਬੇਨ ਕਰੰਪ ਨੇ ਇਕ ਬਿਆਨ ਵਿਚ ਕਿਹਾ, "ਔਰਤਾਂ ਲੰਬੇ ਸਮੇਂ ਤੋਂ ਉਹਨਾਂ ਖਤਰਨਾਕ ਉਤਪਾਦਾਂ ਦਾ ਸ਼ਿਕਾਰ ਰਹੀਆਂ ਹਨ ਜੋ ਉਹਨਾਂ ਲਈ ਮਾਰਕੀਟ ਵਿਚ ਲਿਆਂਦੇ ਗਏ ਹਨ"। ਫਰਾਂਸੀਸੀ ਕਾਸਮੈਟਿਕ ਕੰਪਨੀ ਲੋਰੀਅਲ ਦੀ ਯੂਐਸ ਸ਼ਾਖਾ ਨੂੰ ਹਰਜਾਨੇ ਦੀ ਮੰਗ ਕੀਤੀ ਗਈ ਹੈ। ਵਕੀਲ ਨੇ ਇਹ ਵੀ ਕਿਹਾ, 'ਸਾਨੂੰ ਇਹ ਦੇਖਣ ਨੂੰ ਮਿਲੇਗਾ ਕਿ ਮਿਸ਼ੇਲ ਦਾ ਮਾਮਲਾ ਉਹਨਾਂ ਅਣਗਿਣਤ ਮਾਮਲਿਆਂ 'ਚੋਂ ਇਕ ਹੈ, ਜਿਸ 'ਚ ਕੰਪਨੀਆਂ ਆਪਣਾ ਮੁਨਾਫਾ ਵਧਾਉਣ ਲਈ ਕਾਲੀਆਂ ਔਰਤਾਂ ਨੂੰ ਗੁੰਮਰਾਹ ਕਰ ਰਹੀਆਂ ਹਨ।'

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement