ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕਸਤੇਨੇਦਲੋ ਬਰੇਸ਼ੀਆ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਸਮਾਗਮ
Published : Oct 22, 2025, 11:32 am IST
Updated : Oct 22, 2025, 11:36 am IST
SHARE ARTICLE
An event dedicated to the annual gathering of Brahm Gyani Baba Buddha Sahib Ji was organized at Gurdwara Baba Buddha Sahib Ji in Castaneda, Brescia.
An event dedicated to the annual gathering of Brahm Gyani Baba Buddha Sahib Ji was organized at Gurdwara Baba Buddha Sahib Ji in Castaneda, Brescia.

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕਸਤੇਨੇਦਲੋ ਬਰੇਸ਼ੀਆ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਸਮਾਗਮ

ਮਿਲਾਨ (ਦਲਜੀਤ ਮੱਕੜ) :  ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਬੀੜ ਸਾਹਿਬ ਜੀ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪੰਜਾਬ ਵਿੱਚ ਉਨ੍ਹਾਂ ਦੇ ਅਸਥਾਨਾਂ ’ਤੇ ਸਮੂਹ ਸੰਗਤਾਂ ਵੱਲੋਂ ਸਮਾਗਮ ਉਲੀਕੇ ਜਾਂਦੇ ਹਨ। ਉੱਥੇ ਹੀ ਇਟਲੀ ਦੀਆਂ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕਸਤੇਨੇਦਲੋ ਬਰੇਸ਼ੀਆ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਤਿੰਨ ਰੋਜਾ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਇਟਲੀ ਦੇ ਵੱਖ ਵੱਖ ਇਲਾਕਿਆਂ ਤੋਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ।

ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਮੁੱਖ ਰੱਖਦਿਆਂ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਦੀਵਾਨਾਂ ਦੀ ਆਰੰਭਤਾ ਮੌਕੇ ਭਾਈ ਜਗਤਾਰ ਸਿੰਘ ਦੇ ਕੀਰਤਨੀ ਜੱਥੇ ਦੁਆਰਾ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ। ਇਨ੍ਹਾਂ ਦੀਵਾਨਾਂ ਵਿੱਚ ਕਵੀਸ਼ਰੀ ਜੱਥੇ ਭਾਈ ਜਸਵੀਰ ਸਿੰਘ ਖਾਲਸਾ ਅਤੇ ਭਾਈ ਨਰਿੰਦਰਪਾਲ ਸਿੰਘ ਅਤੇ ਸਾਥੀਆਂ ਨੇ ਵੀ ਹਾਜਰੀ ਭਰੀ। ਉਪਰੰਤ ਢਾਡੀ ਜਥਾ ਭਾਈ ਸੁਖਬੀਰ ਸਿੰਘ ਜੀ ਭੋਰ ਦੁਆਰਾ ਢਾਡੀ ਵਾਰਾਂ ਨਾਲ ਗੁਰੂ ਇਤਿਹਾਸ ਸੁਣਾ ਨਿਹਾਲ ਕੀਤਾ।

ਇਸ ਮੌਕੇ ਸੰਗਤਾਂ ਲਈ ਲੰਗਰਾਂ ਵਿੱਚ ਮਿੱਸੇ ਪ੍ਰਸ਼ਾਦੇ, ਦਹੀ, ਲੱਸੀ, ਅਚਾਰ, ਖੀਰ ਆਦਿ ਬਾਬਾ ਬੁੱਢਾ ਸਾਹਿਬ ਜੀ ਦੇ ਅਸਥਾਨਾਂ ਦੀ ਮਰਿਆਦਾ ਅਨੁਸਾਰ ਚਲਾਏ ਗਏ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅਮਰੀਕ ਸਿੰਘ ਬੂਰੇ ਜੱਟਾਂ ਅਤੇ ਹੋਰ ਪ੍ਰਬੰਧਕਾਂ ਨੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਕਰਵਾਏ ਸਮਾਗਮ ਵਿੱਚ ਸ਼ਾਮਿਲ ਹੋਣ ਤੇ ਜੀ ਆਇਆ ਆਖਿਆ ਅਤੇ ਸਮਾਗਮ ਵਿੱਚ ਸਹਿਯੋਗ ਕਰਨ ਤੇ ਧੰਨਵਾਦ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਭਾਈ ਅਮਰੀਕ ਸਿੰਘ ਜੀ ਬੂਰੇ ਜੱਟਾਂ, ਭਾਈ  ਲਾਲ ਸਿੰਘ ਜੀ ਸੁਰਤਾ ਪੁਰ, ਦੇਵ ਸਿੰਘ ਰਹੀਮ ਪੁਰ, ਹਰਦੇਵ ਸਿੰਘ ਗਰੇਵਾਲ਼, ਜਗਜੀਤ ਸਿੰਘ ਧਾਲੀਵਾਲ, ਜਸਬੀਰ ਸਿੰਘ ਗੇਦੀ, ਰਵਿੰਦਰ ਸਿੰਘ ਰੋਮੀ, ਸੰਤੋਖ ਸਿੰਘ ਲਾਂਬੜਾ,  ਸੁਖਦੇਵ ਸਿੰਘ, ਚਰਨਜੀਤ ਸਿੰਘ ਚੰਨਾ, ਭੁਪਿੰਦਰ ਸਿੰਘ ਮੁਲਤਾਨੀ, ਰਣਜੀਤ ਸਿੰਘ ਬਰੇਸ਼ੀਆ, ਜਗਦੀਸ਼ ਲਾਲ, ਬਲਜੀਤ ਸਿੰਘ ਮੁਨਤੀਕਿਆਰੀ ਆਦਿ ਹਾਜ਼ਰ ਸਨ।
 

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement