ਕਿਹਾ : ਜੀ-20 ਦੇ ਪੁਰਾਣੇ ਡਿਵੈਲਪਮੈਂਟ ਮਾਡਲ ਨੂੰ ਬਦਲਣਾ ਜ਼ਰੂਰੀ
ਕੇਪਟਾਊਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਸੰਮੇਲਨ ’ਚ ਸ਼ਨੀਵਾਰ ਨੂੰ ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਮੁਲਾਕਾਤ ਕੀਤੀ ਅਤੇ ਦੋਵੇਂ ਆਗੂਆਂ ਦੀ ਮੁਲਾਕਾਤ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ। ਦੱਖਣੀ ਅਫ਼ਰੀਕੀ ਰਾਸ਼ਟਰਪਤੀ ਸਿਰਿਲ ਰਾਮਫੋਸਾ ਨੇ ਨਾਸਰੇਕ ਐਕਸਪੋ ਸੈਂਟਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ।
ਮੋਦੀ ਨੇ ਇਥੇ ਬ੍ਰਾਜੀਲ ਦੇ ਰਾਸ਼ਟਰਪਤੀ ਲੂਲਾ ਡਿਸਿਲਵਾ ਸਮੇਤ ਕਈ ਵਿਸ਼ਵ ਆਗੂਆਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਸੰਮੇਲਨ ਦੇ ਪਹਿਲੇ ਸੈਸ਼ਨ ਨੂੰ ਸੰਬੋਧਨ ਕੀਤਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਵਾਰ ਜੀ-20 ਸੰਮੇਲਨ ’ਚ ਨਹੀਂ ਆ ਰਹੇ। ਜਦਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੀ ਸੰਮੇਲਨ ਵਿਚ ਹਿੱਸਾ ਨਹੀਂ ਲੈ ਰਹੇ। ਰੂਸ-ਯੂਕਰੇਨ ਜੰਗ ਦੇ ਚਲਦਿਆਂ ਇੰਟਰਨੈਸ਼ਨਲ ਕ੍ਰਿਮੀਨਲ ਕੋਰਟ ਨੇ ਪੁਤਿਨ ਖ਼ਿਲਾਫ ਗ੍ਰਿਫ਼ਤਾਰੀ ਵਰੰਟ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰੀ ਦਾ ਡਰ ਹੈ।
ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਸਮਿਟ ’ਚ ਸ਼ਾਮਲ ਨਹੀਂ ਹੋਣਗੇ। ਇਸ ਵਾਰ ਜੀ-20 ਦਾ 20ਵਾਂ ਸੰਮੇਲਨ ਜੋਹਨਸਬਰਗ ’ਚ ਹੋ ਰਿਹਾ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਅਫ਼ਰੀਕੀ ਦੇਸ਼ ’ਚ ਜੀ-20 ਸੰਮੇਲਨ ਦਾ ਆਯੋਜਨ ਹੋਇਆ ਹੈ।
