
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਕ ਵੱਡਾ ਬਿਆਨ ਦਿਤਾ ਹੈ ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਮੁੱਦਾ ਨੂੰ ਭਾਰਤ-ਪਾਕਿਸਤਾਨ ਦਾ ਵਿਵਾਦ ਨਹੀਂ ਹੈ, ਸਗੋਂ...
ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਕ ਵੱਡਾ ਬਿਆਨ ਦਿਤਾ ਹੈ ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਮੁੱਦਾ ਨੂੰ ਭਾਰਤ-ਪਾਕਿਸਤਾਨ ਦਾ ਵਿਵਾਦ ਨਹੀਂ ਹੈ, ਸਗੋਂ ਕੌਮਾਂਤਰੀ ਪੱਧਰ 'ਤੇ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਸੰਯੁਕਤ ਰਾਸ਼ਟਰ ਸਕੱਤਰ ਏਂਟੋਨੀਓ ਗੁਟਰਜ਼ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਅਤੇ ਕਸ਼ਮੀਰ ਮੁੱਦੇ ਨੂੰ ਸੁਲਝਾਉਣ ਦੀ ਅਪੀਲ ਕੀਤੀ ਹੈ।
Prime Minister Imran Khan
ਦੱਸ ਦਈਏ ਕਿ ਇਸ ਤੋਂ ਪਹਿਲਾਂ ਇਮਰਾਨ ਨੇ ਕੁਝ ਦਿਨ ਪਹਿਲਾਂ ਕਸ਼ਮੀਰ ਦੇ ਪੁਲਵਾਮਾ ‘ਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਸੱਤ ਆਮ ਲੋਕਾਂ ਦੀ ਮੌਤ ਦੀ ਆਲੋਚਨਾ ਕਰਦਿਆਂ ਇਸ ਮਾਮਲੇ ਨੂੰ ਯੂਐਨਓ ‘ਚ ਚੁੱਕਣ ਦੀ ਗੱਲ ਕੀਤੀ ਸੀ। ਦੱਸ ਦਈਏ ਕਿ ਪਾਕਿਸਤਾਨੀ ਮੀਡੀਆ ਨੇ ਪ੍ਰਧਾਨ ਮੰਤਰੀ ਦੇ ਦਫ਼ਤਰ ਤੋਂ ਜਾਰੀ ਬਿਆਨ 'ਚ ਲਿਖਿਆ ਗਿਆ ਹੈ ਕਿ ਇਮਰਾਨ ਨੇ ਯੂਐਨਓ ਸਕਤੱਰ ਗੁਟਾਰਜ਼ ਦਾ ਫ਼ੋਨ ਪੁਲਵਾਮਾ ਐਨਕਾਉਂਟਰ ਤੋਂ ਬਾਅਦ ਆਇਆ ਹੈ ਜਿਸ ‘ਚ ਉਨ੍ਹਾਂ ਨੇ ਕਸ਼ਮੀਰੀਆਂ ਨੂੰ ਆਪਣਾ ਭਵਿੱਖ ਤੈਅ ਕਰਨ ਦਾ ਮੌਕਾ ਦੇਣ ਦੀ ਗੱਲ ਕੀਤੀ ਹੈ।
Imran Khan
ਦੂਜੇ ਪਾਸੇ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਬਿਆਨ ‘ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਸਹੀ ਰਹੇਗਾ ਜੇਕਰ ਪਾਕਿਸਤਾਨ ਅਪਣੇ ਅੰਦੂਰਨੀ ਮਾਮਲਿਆਂ ‘ਤੇ ਧਿਆਨ ਦਵੇ ਜੋ ਬੇਹੱਦ ਖ਼ਰਾਬ ਹਨ।