
ਪੁਲਿਸ ਸਟੇਸ਼ਨ ਦੀ ਉਸਾਰੀ ਵਾਲੀ ਥਾਂ 'ਤੇ ਕੰਮ ਕਰ ਰਹੇ ਸੀ ਮਜ਼ਦੂਰ
Attack in Pakistan: ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਸ਼ੁਕਰਵਾਰ ਨੂੰ ਅਣਪਛਾਤੇ ਅਤਿਵਾਦੀਆਂ ਨੇ ਇਕ ਪੁਲਿਸ ਸਟੇਸ਼ਨ ਦੀ ਉਸਾਰੀ ਵਾਲੀ ਥਾਂ 'ਤੇ ਕੰਮ ਕਰ ਰਹੇ ਘੱਟੋ-ਘੱਟ 6 ਮਜ਼ਦੂਰਾਂ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ।
ਪੁਲਿਸ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਹ ਘਟਨਾ ਦੱਖਣੀ ਵਜ਼ੀਰਿਸਤਾਨ ਦੇ ਵਾਨਾ ਕਬਾਇਲੀ ਜ਼ਿਲ੍ਹੇ ਵਿਚ ਵਾਪਰੀ। ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨੇ ਮਜ਼ਦੂਰਾਂ 'ਤੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਅਪਣੇ ਤੰਬੂਆਂ 'ਚ ਸਨ। ਦੱਖਣੀ ਵਜ਼ੀਰਿਸਤਾਨ ਦੇ ਜ਼ਿਲ੍ਹਾ ਪੁਲਿਸ ਅਧਿਕਾਰੀ ਫਰਮਾਨਉੱਲ੍ਹਾ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਕਿਸੇ ਵੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਅਗਸਤ ਮਹੀਨੇ ਵਿਚ ਇਸੇ ਜ਼ਿਲ੍ਹੇ ਵਿਚ ਹੋਏ ਅਤਿਵਾਦੀ ਹਮਲੇ ਵਿਚ ਘੱਟੋ-ਘੱਟ 11 ਮਜ਼ਦੂਰ ਮਾਰੇ ਗਏ ਸਨ। ਪਾਕਿਸਤਾਨ 'ਚ ਪਿਛਲੇ ਕੁੱਝ ਸਮੇਂ 'ਚ ਅਤਿਵਾਦੀ ਘਟਨਾਵਾਂ 'ਚ ਵਾਧਾ ਹੋਇਆ ਹੈ।
(For more news apart from 6 labourers killed in attack in Pakistan's peshawar, stay tuned to Rozana Spokesman)