Canada News: ਕੈਨੇਡਾ ਸਰਕਾਰ ਦਾ ਵੱਡਾ ਐਲਾਨ; ਹੁਣ ਇਨ੍ਹਾਂ ਲੋਕਾਂ ਨੂੰ ਆਸਾਨੀ ਨਾਲ ਮਿਲੇਗਾ ਵੀਜ਼ਾ
Published : Dec 22, 2023, 5:08 pm IST
Updated : Dec 22, 2023, 5:08 pm IST
SHARE ARTICLE
Canada Announces Temporary Visas To These People
Canada Announces Temporary Visas To These People

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਦਸਿਆ ਕਿ ਇਹ ਮੁਹਿੰਮ 9 ਜਨਵਰੀ ਤੋਂ ਸ਼ੁਰੂ ਹੋ ਸਕਦੀ ਹੈ।

Canada News: ਕੈਨੇਡਾ ਨੇ ਗਾਜ਼ਾ ਪੱਟੀ ਦੇ ਨਾਗਰਿਕਾਂ ਲਈ ਵੱਡਾ ਐਲਾਨ ਕੀਤਾ ਹੈ। ਕੈਨੇਡਾ ਨੇ ਉਨ੍ਹਾਂ ਲੋਕਾਂ ਨੂੰ ਅਸਥਾਈ ਵੀਜ਼ਾ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੇ ਰਿਸ਼ਤੇਦਾਰ ਕੈਨੇਡਾ ਵਿਚ ਰਹਿੰਦੇ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਦਸਿਆ ਕਿ ਇਹ ਮੁਹਿੰਮ 9 ਜਨਵਰੀ ਤੋਂ ਸ਼ੁਰੂ ਹੋ ਸਕਦੀ ਹੈ। ਹਾਲਾਂਕਿ, ਕੈਨੇਡੀਅਨ ਸਰਕਾਰ ਨੇ ਜੰਗ ਪ੍ਰਭਾਵਿਤ ਖੇਤਰ ਤੋਂ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦਾ ਕੋਈ ਭਰੋਸਾ ਨਹੀਂ ਦਿਤਾ ਹੈ।

ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਸਰਕਾਰ ਗਾਜ਼ਾ ਤੋਂ 660 ਕੈਨੇਡੀਅਨ ਨਾਗਰਿਕਾਂ, ਸਥਾਈ ਨਿਵਾਸੀਆਂ ਅਤੇ ਉਨ੍ਹਾਂ ਦੇ ਜੀਵਨ ਸਾਥੀਆਂ ਅਤੇ ਬੱਚਿਆਂ ਨੂੰ ਕੱਢਣ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਮਾਰਕ ਮਿਲਰ ਨੇ ਕਿਹਾ ਕਿ ਸਰਕਾਰ ਮਾਪਿਆਂ, ਦਾਦਾ-ਦਾਦੀ, ਭੈਣ-ਭਰਾ ਅਤੇ ਪੋਤੇ-ਪੋਤੀਆਂ ਸਮੇਤ ਕੈਨੇਡਾ ਵਿਚ ਪਰਿਵਾਰਕ ਸਬੰਧਾਂ ਵਾਲੇ ਲੋਕਾਂ ਦੀਆਂ ਅਰਜ਼ੀਆਂ ਸਵੀਕਾਰ ਕਰਨਾ ਸ਼ੁਰੂ ਕਰੇਗੀ।

ਸੈਂਕੜੇ ਲੋਕਾਂ ਨੂੰ ਮਿਲੇਗੀ ਰਾਹਤ

ਮਾਰਕ ਮਿਲਰ ਨੇ ਕਿਹਾ ਕਿ ਸਰਕਾਰ ਮਾਪਦੰਡਾਂ 'ਤੇ ਖਰਾ ਉਤਰਨ ਵਾਲਿਆਂ ਨੂੰ ਤਿੰਨ ਸਾਲ ਲਈ ਵੀਜ਼ਾ ਦੇਵੇਗੀ। ਮਾਰਕ ਮਿਲਰ ਨੇ ਕਿਹਾ ਕਿ ਉਹ ਯਕੀਨ ਨਾਲ ਨਹੀਂ ਕਹਿ ਸਕਦੇ ਕਿ ਇਸ ਮੁਹਿੰਮ ਤਹਿਤ ਕਿੰਨੇ ਲੋਕ ਕੈਨੇਡਾ ਆ ਸਕਦੇ ਹਨ ਪਰ ਉਨ੍ਹਾਂ ਕਿਹਾ ਕਿ ਇਹ ਗਿਣਤੀ ਸੈਂਕੜੇ ਵਿਚ ਹੋ ਸਕਦੀ ਹੈ। ਮਾਰਕ ਮਿਲਰ ਨੇ ਅੱਗੇ ਕਿਹਾ ਕਿ ਗਾਜ਼ਾ ਤੋਂ ਕੈਨੇਡੀਅਨ ਨਾਗਰਿਕਾਂ ਨੂੰ ਕੱਢਣਾ ਮੁਸ਼ਕਲ ਹੋ ਗਿਆ ਹੈ ਕਿਉਂਕਿ ਸਾਡੀਆਂ ਸਮਰੱਥਾਵਾਂ ਸੀਮਤ ਹਨ।

ਦੱਸ ਦੇਈਏ ਕਿ ਹਮਾਸ ਦੇ ਅਤਿਵਾਦੀਆਂ ਨੇ 7 ਅਕਤੂਬਰ ਨੂੰ ਇਜ਼ਰਾਈਲ 'ਤੇ ਹਮਲਾ ਕੀਤਾ ਸੀ। ਇਸ ਤੋਂ ਬਾਅਦ ਇਜ਼ਰਾਈਲ ਨੇ ਹਮਾਸ ਵਿਰੁਧ ਜੰਗ ਦਾ ਐਲਾਨ ਕਰ ਦਿਤਾ। ਹਮਾਸ ਦੇ ਹਮਲੇ ਵਿਚ 1200 ਤੋਂ ਵੱਧ ਇਜ਼ਰਾਈਲੀ ਲੋਕ ਮਾਰੇ ਗਏ ਸਨ ਅਤੇ ਹਮਾਸ ਦੇ ਅਤਿਵਾਦੀਆਂ ਨੇ 200 ਤੋਂ ਵੱਧ ਇਜ਼ਰਾਈਲੀ ਨਾਗਰਿਕਾਂ ਨੂੰ ਬੰਧਕ ਬਣਾ ਲਿਆ ਸੀ।

ਇਸ ਤੋਂ ਬਾਅਦ ਇਜ਼ਰਾਈਲ ਨੇ ਗਾਜ਼ਾ ਪੱਟੀ 'ਤੇ ਬੰਬਾਰੀ ਸ਼ੁਰੂ ਕਰ ਦਿਤੀ। ਇਸ ਹਮਲੇ ਵਿਚ ਗਾਜ਼ਾ ਦੇ 12 ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਹਨ। ਗਾਜ਼ਾ ਵਿਚ ਕਈ ਇਮਾਰਤਾਂ ਤਬਾਹ ਹੋ ਗਈਆਂ ਹਨ ਅਤੇ ਸੰਯੁਕਤ ਰਾਸ਼ਟਰ ਉਥੇ ਮਨੁੱਖੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਇਜ਼ਰਾਈਲ ਲਗਾਤਾਰ ਉਨ੍ਹਾਂ ਇਮਾਰਤਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ ਜੋ ਹਮਾਸ ਦੇ ਕੰਟਰੋਲ 'ਚ ਹਨ। ਹਾਲਾਂਕਿ ਸੰਯੁਕਤ ਰਾਸ਼ਟਰ ਵਿਚ ਜੰਗਬੰਦੀ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ।

(For more news apart from Canada Announces Temporary Visas To These People, stay tuned to Rozana Spokesman)

Tags: canada visa

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement