ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਦਾ ਲੁੱਟਖੋਹ ਦੋਰਾਨ ਬਦਮਾਸ਼ਾਂ ਨੇ ਗੋਲੀ ਮਾਰ ਕੇ ਕੀਤਾ ਕਤਲ
Published : Jan 23, 2023, 1:28 pm IST
Updated : Jan 23, 2023, 2:09 pm IST
SHARE ARTICLE
America: A man of Indian origin was shot and killed by miscreants during a robbery
America: A man of Indian origin was shot and killed by miscreants during a robbery

ਪੈਟਰੋਲ ਪੰਪ ’ਤੇ ਨੌਕਰੀ ਕਰਦਾ ਸੀ ਪੈਟ੍ਰੋ ਸਿਬੋਰਾਮ (66)

 

ਵਾਸ਼ਿੰਗਟਨ - ਵਿਦੇਸ਼ਾਂ ਵਿਚ ਭਾਰਤੀਆਂ ਦੇ ਕਤਲ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ। ਜਿੱਥੇ ਸ਼ਹਿਰ ਫਿਲਾਡੇਲਫੀਆ ’ਚ ਹਥਿਆਰਬੰਦ ਲੁੱਟ ਦੌਰਾਨ ਭਾਰਤੀ ਮੂਲ ਦੇ 66 ਸਾਲਾ ਪੈਟਰੋਲ ਪੰਪ ਕਰਮਚਾਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮੀਡੀਆ ’ਚ ਆਈਆਂ ਖ਼ਬਰਾਂ ਮੁਤਾਬਕ, ਪੁਲਸ ਇਸ ਮਾਮਲੇ ’ਚ 3 ਦੋਸ਼ੀਆਂ ਦੀ ਭਾਲ ਕਰ ਕਰ ਰਹੀ ਹੈ। ਪੁਲਿਸ ਨੇ ਐਤਵਾਰ ਨੂੰ ਇਕ ਨਿਗਰਾਨੀ ਵੀਡੀਓ ਜਾਰੀ ਕੀਤੀ, ਜਿਸ ’ਚ ਪੈਟਰੋਲ ਪੰਪ ਕਰਮਚਾਰੀ ਪੈਟ੍ਰੋ ਸਿਬੋਰਾਮ ਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ 3 ਸ਼ੱਕੀਆਂ ਨੂੰ ਦਿਖਾਇਆ ਗਿਆ ਹੈ। ਪੁਲਿਸ ਨੂੰ ਇਨ੍ਹਾਂ ਦੀ ਭਾਲ ਹੈ। ਇਹ ਘਟਨਾ ਮੰਗਲਵਾਰ ਨੂੰ ਟੋਰੇਸਡੇਲ ਐਵੇਨਿਊ ਸਥਿਤ 7100 ਬਲਾਕ ਦੇ ਐਕਸਾਨ ’ਚ ਹੋਈ, ਜੋ ਨੌਰਥਈਸਟ ਫਿਲਾਡੇਲਫੀਆ ਦੇ ਟੈਕੋਨੀ ’ਚ ਇਕ ਪ੍ਰਮੁੱਖ ਵਪਾਰਕ ਸੜਕ ਹੈ।

ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਦੱਸਿਆ ਕਿ ਵੀਡੀਓ 'ਚ ਨਜ਼ਰ ਆਏ ਨਕਾਬਪੋਸ਼ ਲੋਕਾਂ ਨੂੰ ਕੋਈ ਉਨ੍ਹਾਂ ਦੇ ਕੱਪੜਿਆਂ ਤੋਂ ਪਛਾਣ ਕਰ ਕੇ ਉਨ੍ਹਾਂ ਬਾਰੇ ਜਾਣਕਾਰੀ ਦੇਵੇ। ਪੁਲਿਸ ਦੇ ਅਨੁਸਾਰ, ਨਕਾਬਪੋਸ਼ ਬਦਮਾਸ਼ ਪੈਟਰੋਲ ਪੰਪ ਦੇ ਪਿੱਛੇ 'ਮਿੰਨੀ ਮਾਰ' ਵਿੱਚ ਦਾਖ਼ਲ ਹੋ ਗਏ, ਜਿੱਥੇ ਪੈਟਰੋ ਕੰਮ ਕਰ ਰਿਹਾ ਸੀ। ਇਸ ਤੋਂ ਬਾਅਦ ਅਪਰਾਧੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਪੈਟਰੋ ਦੀ ਪਿੱਠ ਵਿੱਚ ਲੱਗੀ ਅਤੇ ਅਪਰਾਧੀ ਕੈਸ਼ ਰਜਿਸਟਰ ਲੈ ਕੇ ਫ਼ਰਾਰ ਹੋ ਗਏ। ਕੁਝ ਸਮੇਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਖ਼ਬਰ ਵੀ ਪੜ੍ਹੋ: ਕਸਟਮ ਵਿਭਾਗ ਦੀ ਵੱਡੀ ਕਾਰਵਾਈ: ਕੋਚੀ ਏਅਰਪੋਰਟ ’ਤੇ ਯਾਤਰੀ ਕੋਲੋਂ 1978.89 ਗ੍ਰਾਮ ਸੋਨਾ ਬਰਾਮਦ

ਮਿਲੀ ਜਾਣਕਾਰੀ ਅਨੁਸਾਰ, ਪੈਟਰੋ ਮੂਲ ਰੂਪ ਵਿੱਚ ਭਾਰਤ ਦੇ ਰਹਿਣ ਵਾਲੇ ਸਨ ਅਤੇ ਹਾਲ ਹੀ ਵਿੱਚ ਵਿਦੇਸ਼ ਯਾਤਰਾ ਤੋਂ ਪਰਤੇ ਸਨ। ਉਹ ਆਪਣੇ ਪਿੱਛੇ ਪਤਨੀ ਅਤੇ ਇੱਕ ਪੁੱਤਰ ਛੱਡ ਗਏ ਹਨ। ਐਕਸੋਨ ਪੈਟਰੋਲ ਪੰਪ ਦੇ ਮੈਨੇਜਰ ਦਾ ਕਹਿਣਾ ਹੈ ਕਿ ਉਹ ਕਰਮਚਾਰੀ ਦੇ ਕਤਲ ਤੋਂ ਬਾਅਦ ਸੁਰੱਖਿਆ ਗੇਟ ਲਗਾ ਰਹੇ ਹਨ। ਗੁਆਂਢੀਆਂ ਨੇ ਪੈਟਰੋ ਬਾਰੇ ਦੱਸਿਆ ਕਿ ਉਹ ਆਪਣੇ ਗਾਹਕਾਂ ਨੂੰ ਚੰਗੀ ਤਰ੍ਹਾਂ ਜਾਣਦੇ ਸੀ ਅਤੇ ਬਹੁਤ ਮਦਦਗਾਰ ਸੀ।
 

Tags: america, murder

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/07/2025

09 Jul 2025 12:28 PM

Bhagwant Mann Vs Bikram Singh Majithia | Bhagwant Mann Reveals Why Vigilence arrest Majithia !

09 Jul 2025 12:23 PM

ਹੁਣੇ ਹੁਣੇ ਬੱਸ ਅਤੇ ਕਾਰ ਦੀ ਹੋ ਗਈ ਭਿਆਨਕ ਟੱਕਰ, 10 ਲੋਕਾਂ ਦੀ ਮੌ+ਤ, ਪੈ ਗਿਆ ਚੀਕ ਚਿਹਾੜਾ, ਦੇਖੋ ਤਸਵੀਰਾਂ

07 Jul 2025 5:53 PM

Abohar Tailer Murder News | Who killed Abohar Taylor? | Abohar wear well owner sanjay verma Murder

07 Jul 2025 5:51 PM

Punjabi Actress Tania's Father News : Tania ਦੇ Father ਨੂੰ ਗੋ+ਲੀਆਂ ਮਾਰਨ ਵਾਲੇ ਤਿੰਨ ਕਾਬੂ | Moga Police

06 Jul 2025 9:40 PM
Advertisement