
ਤੁਰਕੀ ਨੇ ਕੁਰਾਨ ਨੂੰ ਸਾੜਨ ਦੀ ਨਿੰਦਾ ਕਰਦੇ ਹੋਏ ਇਸਨੂੰ "ਘਿਣਾਉਣੀ ਹਰਕਤ ਦੱਸਿਆ
ਸਵੀਡਨ ਵਿੱਚ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਇਸਲਾਮ ਦੇ ਪਵਿੱਤਰ ਗ੍ਰੰਥ ਕੁਰਾਨ ਨੂੰ ਸਾੜਨ ਦੀ ਘਟਨਾ ਦੀ ਕਈ ਦੇਸ਼ਾਂ ਨੇ ਸਖ਼ਤ ਨਿੰਦਾ ਕੀਤੀ ਹੈ। ਤੁਰਕੀ ਨੇ ਕੁਰਾਨ ਨੂੰ ਸਾੜਨ ਦੀ ਨਿੰਦਾ ਕਰਦੇ ਹੋਏ ਇਸਨੂੰ "ਘਿਣਾਉਣੀ ਹਰਕਤ ਦੱਸਿਆ ਹੈ।
ਤੁਰਕੀ ਦੇ ਵਿਦੇਸ਼ ਮੰਤਰਾਲੇ ਨੇ ਕਿਹਾ, 'ਅਸੀਂ ਆਪਣੇ ਪਵਿੱਤਰ ਗ੍ਰੰਥ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹਾਂ। ਇਸ ਇਸਲਾਮ ਵਿਰੋਧੀ ਕਾਰਵਾਈ ਦੀ ਇਜਾਜ਼ਤ ਦੇਣਾ, ਜੋ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਂਦਾ ਹੈ ਅਤੇ ਸਾਡੀਆਂ ਪਵਿੱਤਰ ਕਦਰਾਂ-ਕੀਮਤਾਂ ਦਾ ਅਪਮਾਨ ਕਰਦਾ ਹੈ, ਪ੍ਰਗਟਾਵੇ ਦੀ ਆਜ਼ਾਦੀ ਦੀ ਆੜ 'ਚ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ।
ਅੰਕਾਰਾ ਨੇ ਸਵੀਡਨ ਨੂੰ ਵਿਰੋਧ ਪ੍ਰਦਰਸ਼ਨਾਂ ਨੂੰ ਖਤਮ ਕਰਨ ਦੀ ਅਪੀਲ ਕੀਤੀ ਅਤੇ ਸਵੀਡਨ ਦੇ ਰੱਖਿਆ ਮੰਤਰੀ ਪਾਲ ਜੌਹਨਸਨ ਦੀ ਤੁਰਕੀ ਦੀ ਯਾਤਰਾ ਨੂੰ ਰੱਦ ਕਰ ਦਿੱਤਾ। ਤੁਰਕੀ ਮੁਤਾਬਕ ਇਹ ਦੌਰਾ ਹੁਣ ਆਪਣਾ ਮਹੱਤਵ ਅਤੇ ਅਰਥ ਗੁਆ ਚੁੱਕਾ ਹੈ। ਦੱਸ ਦੇਈਏ ਕਿ ਨਾਟੋ ਦੀ ਮੈਂਬਰਸ਼ਿਪ ਨੂੰ ਲੈ ਕੇ ਤੁਰਕੀ ਅਤੇ ਸਵੀਡਨ ਵਿਚਾਲੇ ਵਿਵਾਦ ਚੱਲ ਰਿਹਾ ਹੈ।