34th World Punjabi Conference: ਪੰਜਾਬੀ ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਦੇ ਅਹਿਦ ਨਾਲ 34ਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ ਹੋਈ ਸਮਾਪਤ
Published : Jan 23, 2025, 7:17 am IST
Updated : Jan 23, 2025, 7:18 am IST
SHARE ARTICLE
34th World Punjabi Conference concludes with a pledge to raise the flag of Punjabi mother tongue
34th World Punjabi Conference concludes with a pledge to raise the flag of Punjabi mother tongue

ਅਕਰਮ ਰਾਹੀ, ਪੰਮੀ ਬਾਈ, ਡੌਲੀ ਗੁਲੇਰੀਆ, ਸੁੱਖੀ ਬਰਾੜ, ਆਰਿਫ਼ ਲੋਹਾਰ ਆਦਿ ਨੇ ਬੰਨ੍ਹਿਆ ਸਮਾਂ

 

34th World Punjabi Conference:  ਪੰਜਾਬੀ ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਸੁਹਿਰਦ ਯਤਨ ਕਰਨ ਦੇ ਅਹਿਦ ਨਾਲ ਲਾਹੌਰ ਵਿਖੇ ਚਲ ਰਹੀ ਤਿੰਨ ਰੋਜ਼ਾ 34ਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ ਸਮਾਪਤ ਹੋ ਗਈ। ਕਾਨਫ਼ਰੰਸ ਦੇ ਮੁੱਖ ਪ੍ਰਬੰਧਕ ਤੇ ਸਾਬਕਾ ਵਜ਼ੀਰ ਫ਼ਖ਼ਰ ਜ਼ਮਾਨ ਨੇ ਸਮਾਪਤੀ ਸੈਸ਼ਨ ਦੌਰਾਨ ਵਫ਼ਦ ਵਿਚ ਸ਼ਾਮਲ ਸਾਰੇ ਮੈਂਬਰਾਂ ਨੂੰ ਮੈਡਲ ਤੇ ਸਰਟੀਫ਼ੀਕੇਟ ਨਾਲ ਸਨਮਾਨਤ ਕੀਤਾ।

ਪ੍ਰਧਾਨਗੀ ਮੰਡਲ ਵਿਚ ਬੈਠੇ ਫ਼ਖਰ ਜ਼ਮਾਨ ਨੇ ਡਾ. ਦੀਪਕ ਮਨਮੋਹਨ ਸਿੰਘ, ਸਹਿਜਪ੍ਰੀਤ ਸਿੰਘ ਮਾਂਗਟ ਤੇ ਗੁਰਭਜਨ ਸਿੰਘ ਗਿੱਲ ਨੇ ਚਾਲੀ ਸਾਲਾਂ ਤੋਂ ਚਲ ਰਹੇ ਕਾਨਫ਼ਰੰਸਾਂ ਦੇ ਸਿਲਸਿਲੇ ਨੂੰ ਕਾਮਯਾਬ ਕਰਨ ਲਈ ਉਪਰਾਲੇ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਯਾਦ ਕੀਤਾ। ਆਉਣ ਵਾਲੇ ਸਮੇਂ ਵਿਚ ਕਾਫ਼ਰੰਸ ਦਾ ਦਾਇਰਾ ਵਧਾਉਣ ਅਤੇ ਸਾਲ ਵਿਚ ਨਿਰੰਤਰ ਕਰਵਾਉਣ ਦੀ ਗੱਲ ਵੀ ਕੀਤੀ। ਕਾਨਫ਼ਰੰਸ ਇਕ ਪੁਲ ਦਾ ਕੰਮ ਕਰ ਰਹੀ ਹੈ ਜਿਸ ਨਾਲ ਸਾਰੇ ਪੰਜਾਬੀ ਇਕੱਠੇ ਹੋ ਕੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰਦੇ ਹਨ।

ਡਾ. ਸੁਰਿੰਦਰ ਸਿੰਘ ਸੰਘਾ ਨੇ ਸਮਾਪਤੀ ਸੈਸ਼ਨ ਦੌਰਾਨ ਤਿੰਨ ਰੋਜ਼ਾ ਕਾਨਫ਼ਰੰਸ ਬਾਰੇ ਮੁਲਾਂਕਣ ਪਰਚਾ ਪੜ੍ਹਦਿਆਂ ਕਿਹਾ ਕਿ ਸੂਫ਼ੀਇਜ਼ਮ ਦੇ ਵਿਸ਼ੇ ਉਪਰ ਕਰਵਾਈ ਇਸ ਕਾਨਫ਼ਰੰਸ ਦੌਰਾਨ ਦੋਵੇਂ ਪੰਜਾਂਬਾਂ ਦੀ ਆਪਸੀ ਸਾਂਝ ਤੇ ਭਾਈਵਾਲੀ ਸੰਦੇਸ਼ ਦਿਤਾ ਗਿਆ। ਅਲ ਹਮਰਾ ਸੈਂਟਰ ਵਿਖੇ ਸਮਾਪਤੀ ਮੌਕੇ ਕਰਵਾਏ ਸਭਿਆਚਾਰਕ ਤੇ ਸੰਗੀਤਕ ਪ੍ਰੋਗਰਾਮ ਦੌਰਾਨ ਅਨੀਤਾ ਸਬਦੀਸ਼ ਵਲੋਂ ਸਵਾ ਘੰਟੇ ਦੇ ਇਕ ਪਾਤਰੀ ਨਾਟਕ ‘ਗੁੰਮਸ਼ੁਦਾ ਔਰਤ’ ਨੇ ਔਰਤਾਂ ਦੇ ਸਸ਼ਕਤੀਕਰਨ ਕਰਨ ਦਾ ਸੱਦਾ ਦਿਤਾ।

ਸੰਗੀਤਕ ਪ੍ਰੋਗਰਾਮ ਦੌਰਾਨ ਦੋਵੇਂ ਪੰਜਾਬਾਂ ਦੇ ਚੋਟੀ ਦੇ ਫ਼ਨਕਾਰਾਂ ਅਕਰਮ ਰਾਹੀ, ਪੰਮੀ ਬਾਈ, ਡੌਲੀ ਗੁਲੇਰੀਆ, ਸੁੱਖੀ ਬਰਾੜ, ਆਰਿਫ਼ ਲੋਹਾਰ, ਇਮਰਾਨ ਸ਼ੌਕਤ ਅਲੀ ਤੇ ਸਤਨਾਮ ਨੇ ਆਪੋ-ਅਪਣੀਆਂ ਪੇਸ਼ਕਾਰੀਆਂ ਨਾਲ ਸਮਾਂ ਬੰਨਿ੍ਹਆ। ਪੰਮੀ ਬਾਈ ਦੇ ਗੀਤਾਂ ਉਪਰ ਸਾਰਾ ਹਾਲ ਝੂੰਮ ਉਠਿਆ। ਕਾਨਫ਼ਰੰਸ ਦੇ ਸਮਾਪਤੀ ਸੈਸ਼ਨ ਵਿਚ ਲਹਿੰਦੇ ਪੰਜਾਬ ਦੀ ਸ਼ਾਇਰਾ ਬੁਸ਼ਰਾ ਏਜਾਜ ਦੀ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ”ਦਾ ਗੁਰਮੁਖੀ ਐਡੀਸ਼ਨ ਵੀ ਜਾਰੀ ਕੀਤਾ ਗਿਆ। 


 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement