ਅਮਰੀਕਾ ’ਚ ਸਕੂਲਾਂ, ਗਿਰਜਾਘਰਾਂ ਵਰਗੀਆਂ ਥਾਵਾਂ ’ਤੇ ਪ੍ਰਵਾਸੀਆਂ ਨੂੰ ਹਿਰਾਸਤ ’ਚ ਲੈਣ ’ਤੇ ਰੋਕ ਲਗਾਉਣ ਵਾਲੀਆਂ ਨੀਤੀਆਂ ਖ਼ਤਮ
Published : Jan 23, 2025, 9:23 am IST
Updated : Jan 23, 2025, 9:23 am IST
SHARE ARTICLE
Donald Trump
Donald Trump

ਅਮਰੀਕਾ ’ਚ ਕੁੱਝ ਪਰਵਾਰ ਅਪਣੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਕਤਰਾਉਣ ਲੱਗੇ

ਸਾਨ ਫ਼ਰਾਂਸਿਸਕੋ : ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਸਕੂਲਾਂ ਅਤੇ ਗਿਰਜਾਘਰਾਂ ਵਰਗੀਆਂ ਸੰਵੇਦਨਸ਼ੀਲ ਥਾਵਾਂ ’ਤੇ ਪ੍ਰਵਾਸੀਆਂ ਨੂੰ ਹਿਰਾਸਤ ’ਚ ਲੈਣ ’ਤੇ ਰੋਕ ਲਗਾਉਣ ਵਾਲੀਆਂ ਨੀਤੀਆਂ ਨੂੰ ਵੀ ਖ਼ਤਮ ਕਰ ਦਿਤਾ ਹੈ।  ਇਹ ਕਦਮ ਉਨ੍ਹਾਂ ਹਦਾਇਤਾਂ ਨੂੰ ਉਲਟਾਉਂਦਾ ਹੈ ਜਿਨ੍ਹਾਂ ਨੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ (ਆਈ.ਸੀ.ਈ.) ਅਤੇ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (ਸੀ.ਬੀ..ਪੀ) ਨੂੰ ਸੰਵੇਦਨਸ਼ੀਲ ਥਾਵਾਂ ’ਤੇ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਰੋਕਿਆ ਸੀ। 

ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਨੇ ਮੰਗਲਵਾਰ ਨੂੰ ਇਕ ਬਿਆਨ ਵਿਚ ਕਿਹਾ, ‘‘ਇਹ ਕਦਮ ਸੀ.ਬੀ.ਪੀ. ਅਤੇ ਆਈ.ਸੀ.ਈ. ਵਿਚ ਸਾਡੇ ਮੁਲਾਜ਼ਮਾਂ ਨੂੰ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਕਾਤਲਾਂ ਅਤੇ ਜਬਰ ਜਨਾਹੀਆਂ ਸਮੇਤ ਅਪਰਾਧਕ ਵਿਦੇਸ਼ੀਆਂ ਨੂੰ ਫੜਨ ਦਾ ਅਧਿਕਾਰ ਦਿੰਦਾ ਹੈ, ਜੋ ਗੈਰਕਾਨੂੰਨੀ ਤਰੀਕੇ ਨਾਲ ਸਾਡੇ ਦੇਸ਼ ਵਿਚ ਆਉਂਦੇ ਹਨ।

ਗ੍ਰਿਫ਼ਤਾਰੀ ਤੋਂ ਬਚਣ ਲਈ ਅਪਰਾਧੀ ਹੁਣ ਅਮਰੀਕਾ ਦੇ ਸਕੂਲਾਂ ਅਤੇ ਗਿਰਜਾਘਰਾਂ ਵਿਚ ਲੁਕ ਨਹੀਂ ਸਕਣਗੇ।’’ ਦੂਜੇ ਪਾਸੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਅਮਰੀਕਾ ’ਚ ਗੈਰ-ਕਾਨੂੰਨੀ ਪ੍ਰਵਾਸੀਆਂ ’ਤੇ ਸ਼ਿਕੰਜਾ ਕੱਸਣ ਦੇ ਨਾਲ ਹੀ ਕੁੱਝ ਪਰਵਾਰ ਇਸ ਗੱਲ ਨੂੰ ਲੈ ਕੇ ਉਲਝਣ ’ਚ ਹਨ ਕਿ ਕੀ ਅਪਣੇ ਬੱਚਿਆਂ ਨੂੰ ਸਕੂਲ ਭੇਜਣਾ ਹੁਣ ਸੁਰੱਖਿਅਤ ਹੈ? 

ਕਈ ਜ਼ਿਲ੍ਹਿਆਂ ’ਚ ਅਧਿਆਪਕਾਂ ਨੇ ਮਾਪਿਆਂ ਨੂੰ ਭਰੋਸਾ ਦਿਵਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਸਕੂਲ ਉਨ੍ਹਾਂ ਦੇ ਬੱਚਿਆਂ ਲਈ ਸੁਰੱਖਿਅਤ ਸਥਾਨ ਹਨ।             (ਏਜੰਸੀ) ਦਰਅਸਲ ਟਰੰਪ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਦਹਾਕਿਆਂ ਪੁਰਾਣੀ ਨੀਤੀ ਨੂੰ ਖ਼ਤਮ ਕਰੇਗਾ ਅਤੇ ਸੰਘੀ ਇਮੀਗ੍ਰੇਸ਼ਨ ਏਜੰਸੀਆਂ ਨੂੰ ਸਕੂਲਾਂ, ਗਿਰਜਾਘਰਾਂ ਅਤੇ ਹਸਪਤਾਲਾਂ ਵਿਚ ਗ੍ਰਿਫ਼ਤਾਰੀਆਂ ਕਰਨ ਦੀ ਇਜਾਜ਼ਤ ਦੇਵੇਗਾ। ਇਸ ਨਾਲ ਮਾਪਿਆਂ ’ਚ ਚਿੰਤਾ ਪੈਦਾ ਹੋ ਗਈ ਹੈ। 

ਮੈਕਸੀਕੋ ਤੋਂ ਆਈ ਕਾਰਮੈਨ ਨੇ ਇਹ ਸੁਣ ਕੇ ਕਿ ਟਰੰਪ ਪ੍ਰਸ਼ਾਸਨ ਨੇ ਸੰਵੇਦਨਸ਼ੀਲ ਥਾਵਾਂ ’ਤੇ ਗ੍ਰਿਫ਼ਤਾਰੀਆਂ ਵਿਰੁਧ ਅਪਣੀ ਨੀਤੀ ਬਦਲ ਦਿਤੀ ਹੈ, ਕਿਹਾ, ‘‘ਹੇ ਰੱਬ! ਉਹ ਅਜਿਹਾ ਕਿਉਂ ਕਰਨਗੇ, ਮੈਂ ਸੋਚ ਵੀ ਨਹੀਂ ਸਕਦਾ।’’ ਉਹ ਅਪਣੇ ਛੇ ਅਤੇ ਚਾਰ ਸਾਲ ਦੇ ਦੋ ਪੋਤੇ-ਪੋਤੀਆਂ ਨੂੰ ਬੁਧਵਾਰ ਨੂੰ ਸੈਨ ਫਰਾਂਸਿਸਕੋ ਦੇ ਅਪਣੇ ਸਕੂਲ ਲਿਜਾਣ ਦੀ ਯੋਜਨਾ ਬਣਾ ਰਹੀ ਹੈ। 

ਦੇਸ਼ ਭਰ ਦੇ ਪ੍ਰਵਾਸੀ ਲੱਖਾਂ ਲੋਕਾਂ ਨੂੰ ਵਾਪਸ ਭੇਜਣ ਦੇ ਟਰੰਪ ਦੇ ਵਾਅਦੇ ਤੋਂ ਚਿੰਤਤ ਹਨ। ਇਮੀਗ੍ਰੇਸ਼ਨ ਨੀਤੀ ’ਚ ਤੇਜ਼ੀ ਨਾਲ ਤਬਦੀਲੀਆਂ ਨੇ ਬਹੁਤ ਸਾਰੇ ਲੋਕਾਂ ਨੂੰ ਭਵਿੱਖ ਬਾਰੇ ਅਨਿਸ਼ਚਿਤਤਾ ਨਾਲ ਭਰ ਦਿਤਾ ਹੈ।     (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement