
ਪੁਲਵਾਮਾ ਹਮਲੇ ਤੋਂ ਬਾਅਦ ਕੁੱਝ ਲੋਕਾਂ ਵਲੋਂ ਭਾਵੇਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਵੀ ਕਈ ਤਰ੍ਹਾਂ ਦੇ ਸਵਾਲ ਉਠਾਏ ਜਾ ਰਹੇ ਹਨ ਪਰ ਨਾਨਕ ਨਾਮ ਲੇਵਾ ਸੰਗਤ...
ਇਸਲਾਮਾਬਾਦ : ਪੁਲਵਾਮਾ ਹਮਲੇ ਤੋਂ ਬਾਅਦ ਕੁੱਝ ਲੋਕਾਂ ਵਲੋਂ ਭਾਵੇਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਵੀ ਕਈ ਤਰ੍ਹਾਂ ਦੇ ਸਵਾਲ ਉਠਾਏ ਜਾ ਰਹੇ ਹਨ ਪਰ ਨਾਨਕ ਨਾਮ ਲੇਵਾ ਸੰਗਤ ਨੂੰ ਪੂਰੀ ਉਮੀਦ ਹੈ ਕਿ ਉਨ੍ਹਾਂ ਦੀਆਂ ਆਸਾਂ ਨੂੰ ਜ਼ਰੂਰ ਬੂਰ ਪਏਗਾ। ਇਸ ਦੇ ਨਾਲ ਹੀ ਦੋਵੇਂ ਪਾਸੇ ਦੇ ਲੋਕਾਂ ਵਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਕਰਤਾਰਪੁਰ ਸਾਹਿਬ ਦੀ ਪੁਰਾਣੀ ਦਿੱਖ ਨੂੰ ਬਰਕਰਾਰ ਰੱਖਿਆ ਜਾਵੇ।
Kartarpur Corridor construction work
ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬੀ ਪ੍ਰਚਾਰ ਸੰਸਥਾ ਦੇ ਜਨਰਲ ਸਕੱਤਰ ਅਤੇ ਪੱਤਰਕਾਰ ਬਾਬਰ ਜਲੰਧਰੀ ਨੇ ਆਖਿਆ ਕਿ ਬਾਬਾ ਨਾਨਕ ਨਾਲ ਜੁੜੇ ਇਸ ਪਵਿੱਤਰ ਅਸਥਾਨ ਦੇ ਆਲੇ ਦੁਆਲੇ ਦੀ ਕੁਦਰਤੀ ਦਿੱਖ ਨੂੰ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਆਖਿਆ ਕਿ ਪਾਕਿਸਤਾਨ ਵਲੋਂ ਲਾਂਘੇ ਦਾ 40 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ, ਉਮੀਦ ਹੈ।
Kartarpur Sahib Pakistan
ਭਾਰਤ ਸਰਕਾਰ ਵਲੋਂ ਇਸ ਦਾ ਕੰਮ ਜਲਦ ਮੁਕਾ ਲਿਆ ਜਾਵੇਗਾ, ਜਿਸ ਤੋਂ ਬਾਅਦ ਸੰਗਤਾਂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਦੀਦਾਰ ਕਰ ਸਕਣਗੀਆਂ। ਦਸ ਦਈਏ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਮੇਤ ਕੁੱਝ ਹੋਰ ਸਿੱਖ ਸੰਗਠਨ ਵੀ ਇਸ ਅਸਥਾਨ ਦੀ ਪੁਰਾਣੀ ਦਿੱਖ ਨੂੰ ਬਰਕਰਾਰ ਰੱਖੇ ਜਾਣ ਦੀ ਮੰਗ ਕਰ ਚੁੱਕੇ ਹਨ।