Russia-Ukraine War: ਰੂਸੀ ਫ਼ੌਜ ਵਲੋਂ ਲੜ ਰਹੇ 100 ਤੋਂ ਜ਼ਿਆਦਾ ਭਾਰਤੀ! ਟੂਰਿਸਟ ਵੀਜ਼ਾ ’ਤੇ ਪਹੁੰਚੇ ਸੀ ਮਾਸਕੋ
Published : Feb 23, 2024, 1:19 pm IST
Updated : Feb 23, 2024, 1:19 pm IST
SHARE ARTICLE
Image: For representation purpose only.
Image: For representation purpose only.

ਨੌਜਵਾਨਾਂ ਨੇ ਲਗਾਏ ਪਾਸਪੋਰਟ ਅਤੇ ਦਸਤਾਵੇਜ਼ ਜ਼ਬਤ ਕਰਨ ਦੇ ਇਲਜ਼ਾਮ

Russia-Ukraine War: ਰੂਸੀ ਫੌਜ ਦੀ ਤਰਫੋਂ 100 ਤੋਂ ਵੱਧ ਭਾਰਤੀ ਜੰਗ ਲੜ ਰਹੇ ਹਨ। ਰੂਸੀ ਰੱਖਿਆ ਮੰਤਰਾਲੇ ਲਈ ਕੰਮ ਕਰ ਰਹੇ ਇਕ ਅਧਿਕਾਰੀ ਨੇ ਕਿਹਾ ਹੈ ਕਿ ਪਿਛਲੇ ਇਕ ਸਾਲ ਦੌਰਾਨ ਮਾਸਕੋ ਸਥਿਤ ਭਰਤੀ ਕੇਂਦਰ ਤੋਂ 100 ਤੋਂ ਵੱਧ ਲੋਕਾਂ ਨੂੰ ਭਰਤੀ ਕੀਤਾ ਗਿਆ ਸੀ। ਰੀਪੋਰਟਾਂ ਤੋਂ ਪਤਾ ਲੱਗਿਆ ਹੈ ਕਿ ਰੂਸੀ ਫੌਜ ਨਾਲ ਲੜਨ ਵਾਲੇ ਜ਼ਿਆਦਾਤਰ ਭਾਰਤੀ ਯੁੱਧ ਸ਼ੁਰੂ ਹੋਣ ਤੋਂ ਬਾਅਦ ਟੂਰਿਸਟ ਵੀਜ਼ੇ 'ਤੇ ਰੂਸ ਗਏ ਸਨ। ਇਸ ਦੇ ਨਾਲ ਹੀ, ਅਸਲ ਵਿਚ ਰੂਸੀ ਫੌਜ ਵਿਚ ਸ਼ਾਮਲ ਹੋਣ ਵਾਲੇ ਭਾਰਤੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੋ ਸਕਦੀ ਹੈ ਕਿਉਂਕਿ ਇਹ ਅੰਕੜਾ ਸਿਰਫ ਮਾਸਕੋ ਲਈ ਹੈ। ਰੂਸੀ ਫੌਜ ਦੇ ਦੇਸ਼ ਦੇ ਕਈ ਹਿੱਸਿਆਂ ਵਿਚ ਭਰਤੀ ਕੇਂਦਰ ਵੀ ਹਨ।

ਅਧਿਕਾਰੀ ਨੇ ਅਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਬੋਲਦਿਆਂ ਕਿਹਾ ਕਿ ਸਾਰੇ ਭਰਤੀਆਂ ਨੂੰ 'ਆਰਮੀ ਸੁਰੱਖਿਆ ਸਹਾਇਕ ਵਜੋਂ ਸ਼ਾਮਲ ਹੋਣ ਲਈ ਇਕਰਾਰਨਾਮੇ 'ਤੇ ਦਸਤਖਤ ਕਰਨ ਤੋਂ ਪਹਿਲਾਂ ਨੌਕਰੀ ਨਾਲ ਜੁੜੇ ਜੋਖਮਾਂ ਬਾਰੇ ਸੂਚਿਤ ਕੀਤਾ ਗਿਆ ਸੀ'। ਉਸ ਨੇ ਕਿਹਾ ਹੈ ਕਿ ਇਨ੍ਹਾਂ ਲੋਕਾਂ ਨੂੰ ਰੂਸੀ ਫੌਜ ਵਿਚ ਭਰਤੀ ਕਰਨ ਤੋਂ ਪਹਿਲਾਂ ਕੋਈ ਪੈਸਾ ਨਹੀਂ ਲਿਆ ਗਿਆ ਸੀ। ਰੂਸੀ ਫੌਜ ਦਾ ਇਕਰਾਰਨਾਮਾ ਇਕ ਸਾਲ ਲਈ ਹੈ ਅਤੇ ਕਿਸੇ ਵੀ ਵਿਅਕਤੀ ਨੂੰ 6 ਮਹੀਨਿਆਂ ਤੋਂ ਪਹਿਲਾਂ ਛੁੱਟੀ ਨਹੀਂ ਮਿਲਦੀ ਅਤੇ ਨਾ ਹੀ ਉਹ ਫੌਜ ਛੱਡ ਸਕਦਾ ਹੈ। ਫੌਜ ਵਿਚ ਭਰਤੀ ਹੋਣ ਵਾਲੇ ਭਾਰਤੀ ਨੌਜਵਾਨਾਂ ਨੂੰ 1.95 ਲੱਖ ਰੁਪਏ ਮਹੀਨਾ ਤਨਖਾਹ ਅਤੇ 50 ਹਜ਼ਾਰ ਰੁਪਏ ਦੇ ਵਾਧੂ ਲਾਭ ਦੇਣ ਦਾ ਪ੍ਰਬੰਧ ਹੈ। ਸਹਾਇਕ ਵਜੋਂ ਭਰਤੀ ਹੋਣ ਤੋਂ ਬਾਅਦ, ਕਮਾਂਡ ਇਹ ਫੈਸਲਾ ਲੈਂਦੀ ਹੈ ਕਿ ਉਸ ਨੂੰ ਕਿਥੇ ਤਾਇਨਾਤ ਕੀਤਾ ਜਾਵੇਗਾ।

ਰੀਪੋਰਟਾਂ ਵਿਚ ਖੁਲਾਸਾ ਹੋਇਆ ਹੈ ਕਿ ਰੂਸ ਵਿਚ ਸੁਰੱਖਿਆ ਸਹਾਇਕ ਵਜੋਂ ਭਰਤੀ ਕੀਤੇ ਗਏ ਤਿੰਨ ਨੌਜਵਾਨਾਂ ਨੂੰ ਜਨਵਰੀ ਵਿਚ ਯੂਕਰੇਨ ਦੀ ਸਰਹੱਦ 'ਤੇ ਲੜਨ ਲਈ ਮਜਬੂਰ ਕੀਤਾ ਗਿਆ ਸੀ। ਭਰਤੀ ਕੀਤੇ ਗਏ ਨੌਜਵਾਨਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪਾਸਪੋਰਟ ਅਤੇ ਦਸਤਾਵੇਜ਼ ਖੋਹ ਲਏ ਗਏ ਅਤੇ ਉਨ੍ਹਾਂ ਨੂੰ ਦੇਸ਼ ਵਾਪਸ ਨਹੀਂ ਆਉਣ ਦਿਤਾ ਜਾ ਰਿਹਾ ਹੈ। ਦੂਤਾਵਾਸ ਨੇ ਵੀ ਅਪੀਲ ਨੂੰ ਨਜ਼ਰਅੰਦਾਜ਼ ਕਰ ਦਿਤਾ। ਨੌਜਵਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਠੱਗੀ ਮਾਰੀ ਗਈ ਹੈ। ਜੰਮੂ-ਕਸ਼ਮੀਰ ਅਤੇ ਕਰਨਾਟਕ ਦੇ ਦੋ-ਦੋ ਵਿਅਕਤੀਆਂ ਨੇ ਅਪਣੇ ਤਜ਼ਰਬੇ ਸੁਣਾਏ। ਇਸ ਤੋਂ ਬਾਅਦ ਕਈ ਪਰਵਾਰਕ ਮੈਂਬਰਾਂ ਅਤੇ ਨੇਤਾਵਾਂ ਨੇ ਵਿਦੇਸ਼ ਮੰਤਰਾਲੇ ਤੋਂ ਦਖਲ ਦੀ ਮੰਗ ਕੀਤੀ ਹੈ।

(For more Punjabi news apart from Indians hired as ‘helpers’ forced to fight in Russia-Ukraine War, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement