Washington DC : ਡੋਨਾਲਡ ਟਰੰਪ ਨੇ USAID 'ਤੇ ਮੁੜ ਆਇਆ ਬਿਆਨ, ਕਿਹਾ , 'ਭਾਰਤ ਸਾਡਾ ਫਾਇਦਾ ਉਠਾਉਂਦਾ, 200% ਟੈਰਿਫ ਵੀ ਲਗਾਉਂਦਾ

By : BALJINDERK

Published : Feb 23, 2025, 3:35 pm IST
Updated : Feb 23, 2025, 3:35 pm IST
SHARE ARTICLE
Donald Trump
Donald Trump

Washington DC : ਭਾਰਤ ਦੁਨੀਆ ਦੇ ਉਨ੍ਹਾਂ ਦੇਸ਼ਾਂ ਵਿੱਚੋਂ ਇੱਕ ਹੈ ਜਿੱਥੇ ਸਭ ਤੋਂ ਵੱਧ ਟੈਰਿਫ਼ ਹਨ

Washington DC News in Punjabi : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਮੁੜ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸਾਡਾ ਫ਼ਾਇਦਾ ਉਠਾਉਂਦਾ ਹੈ। ਉੱਥੇ ਟੈਰਿਫ਼ 200 ਪ੍ਰਤੀਸ਼ਤ ਤੱਕ ਹੈ। ਉਸ ਕੋਲ ਬਹੁਤ ਪੈਸਾ ਹੈ। ਉਸ ਨੂੰ ਚੋਣਾਂ ਲਈ 18 ਮਿਲੀਅਨ ਡਾਲਰ ਦੀ ਲੋੜ ਨਹੀਂ ਹੈ। ਟਰੰਪ ਨੇ ਕਿਹਾ ਕਿ ਅਸੀਂ ਚੋਣਾਂ ਲਈ ਭਾਰਤ ਨੂੰ ਪੈਸੇ ਦੇ ਰਹੇ ਹਾਂ। ਉਹਨਾਂ ਨੂੰ ਪੈਸੇ ਦੀ ਲੋੜ ਨਹੀਂ ਹੈ। ਟਰੰਪ ਨੇ ਇਹ ਬਿਆਨ ਕੰਜ਼ਰਵੇਟਿਵ ਪੋਲੀਟੀਕਲ ਐਕਸ਼ਨ ਕਾਨਫ਼ਰੰਸ ’ਚ ਆਪਣੇ ਸਮਾਪਤੀ ਭਾਸ਼ਣ ਦੌਰਾਨ ਦਿੱਤਾ।

ਇਸ ਸਬੰਧੀ ਟਰੰਪ ਨੇ ਕਿਹਾ ਕਿ ਉਹ (ਭਾਰਤ) ਸਾਡਾ ਬਹੁਤ ਫ਼ਾਇਦਾ ਉਠਾਉਂਦਾ ਹੈ। ਭਾਰਤ ਦੁਨੀਆਂ ਦੇ ਉਨ੍ਹਾਂ ਦੇਸ਼ਾਂ ’ਚੋਂ ਇੱਕ ਹੈ ਜਿੱਥੇ ਸਭ ਤੋਂ ਵੱਧ ਟੈਰਿਫ਼ ਹਨ। ਅਸੀਂ ਕੁਝ ਵੇਚਣ ਦੀ ਕੋਸ਼ਿਸ਼ ਕਰਦੇ ਹਾਂ ਅਤੇ ਉਨ੍ਹਾਂ ਦਾ 200 ਪ੍ਰਤੀਸ਼ਤ ਟੈਰਿਫ਼ ਹੈ। ਫਿਰ ਵੀ ਅਸੀਂ ਚੋਣਾਂ ’ਚ ਮਦਦ ਕਰਨ ਦੇ ਨਾਮ 'ਤੇ ਉਨ੍ਹਾਂ ਨੂੰ ਪੈਸੇ ਦੇ ਰਹੇ ਹਾਂ। ਭਾਰਤ ਕੋਲ ਬਹੁਤ ਪੈਸਾ ਹੈ। ਉਹਨਾਂ ਨੂੰ ਸਾਡੀ ਮਦਦ ਦੀ ਲੋੜ ਨਹੀਂ ਹੈ।

ਇਸ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼ਨੀਵਾਰ ਨੂੰ ਉਨ੍ਹਾਂ ਦੋਸ਼ਾਂ 'ਤੇ ਚਿੰਤਾ ਪ੍ਰਗਟ ਕੀਤੀ ਕਿ ਯੂਨਾਈਟਿਡ ਸਟੇਟਸ ਏਜੰਸੀ ਫ਼ਾਰ ਇੰਟਰਨੈਸ਼ਨਲ ਡਿਵੈਲਪਮੈਂਟ (ਯੂਐਸਏਆਈਡੀ) ਨੇ ਭਾਰਤ ’ਚ ਵੋਟਰਾਂ ਦੀ ਗਿਣਤੀ ਵਧਾਉਣ ਲਈ 21 ਮਿਲੀਅਨ ਅਮਰੀਕੀ ਡਾਲਰ ਦਿੱਤੇ ਸਨ। ਐੱਸ. ਜੈਸ਼ੰਕਰ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਦੇ ਲੋਕਾਂ ਨੇ ਕੁਝ ਜਾਣਕਾਰੀ ਦਿੱਤੀ ਹੈ। ਜ਼ਾਹਿਰ ਹੈ ਕਿ ਇਹ ਚਿੰਤਾਜਨਕ ਹੈ। ਇਸਦੀ ਪੁਸ਼ਟੀ ਕੀਤੀ ਜਾ ਰਹੀ ਹੈ। ਮੈਨੂੰ ਵਿਸ਼ਵਾਸ ਹੈ ਕਿ ਤੱਥ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ USAID ਨੂੰ ਨੇਕਨੀਤੀ ਨਾਲ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਹੁਣ ਅਮਰੀਕਾ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਜਿਹੀਆਂ ਗਤੀਵਿਧੀਆਂ ਘਾਤਕ ਹਨ। ਇਹ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਵਿੱਚ ਕੁਝ ਹੈ ਤਾਂ ਦੇਸ਼ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਸ ਵਿੱਚ ਕੌਣ ਲੋਕ ਸ਼ਾਮਲ ਹਨ?

(For more news apart from Donald Trump hits back at USAID, says 'India takes advantage us, even imposes 200% tariff' News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement