
ਪ੍ਰਧਾਨ ਮੰਤਰੀ ਜੈਸਿੰਡਾ ਐਡਰਨ ਨੇ ਕੀਤਾ ਉਦਘਾਟਨ
ਨਿਊਜ਼ੀਲੈਂਡ: ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਵੱਲੋਂ ਇਕ ਤੋਂ ਬਾਅਦ ਇਕ ਮੱਲਾਂ ਮਾਰੀਆਂ ਜਾ ਰਹੀਆਂ ਹਨ, ਜਿਸ ਦੇ ਚਲਦਿਆਂ ਪੂਰੀ ਦੁਨੀਆ ਵਿਚ ਸਿੱਖਾਂ ਦੀ ਤਾਰੀਫ਼ ਹੋ ਰਹੀ ਹਾ। ਹੁਣ ਨਿਊਜ਼ੀਲੈਂਡ ਦੇ ਸਿੱਖਾਂ ਨੇ ਉਥੋਂ ਦੀ ਆਰਥਿਕ ਰਾਜਧਾਨੀ ਮੰਨੇ ਜਾਂਦੇ ਆਕਲੈਂਡ ਦੇ ਨਜ਼ਦੀਕ ਟਾਕਾਨਿਨੀ ਵਿਖੇ ਪਹਿਲੇ ਸਿੱਖ ਸਪੋਰਟਸ ਕੰਪਲੈਕਸ ਦਾ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਵਲੋਂ ਉਦਘਾਟਨ ਕੀਤਾ ਗਿਆ।
New Zealand's first Sikh sports complex
ਇਸ ਦੌਰਾਨ ਅਪਣੇ ਸੰਬੋਧਨ ਵਿਚ ਪੀ.ਐਮ. ਨੇ ਨਿਊਜ਼ੀਲੈਂਡ ਦੀ ਤਰੱਕੀ ਵਿਚ ਸਿੱਖਾਂ ਦੇ ਯੋਗਦਾਨ ਲਈ ਸ਼ਲਾਘਾ ਵੀ ਕੀਤੀ। ਇਥੇ ਸਿੱਖ ਹੈਰੀਟੇਜ਼ ਸਕੂਲ ਵਿਚ ਹੁਣ ਸਕੂਲ ਦੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਇਤ ਕਰਨ ਅਤੇ ਸੁਚੱਜੇ ਜੀਵਨ ਲਈ ਪ੍ਰੇਰਿਤ ਕਰਨ ਲਈ ਇਹ ਕੰਪਲੈਕਸ ਬਣਾਇਆ ਗਿਆ ਹੈ, ਜੋ ਕਿ ਅਪਣੇ ਆਪ ਵਿਚ ਹੀ ਇਤਿਹਾਸਕ ਹੈ।
New Zealand's first Sikh sports complex
ਇਸ ਵਿਸ਼ਵ ਪਧਰੀ ਬਹੁਮੰਤਵੀ ਕੰਪਲੈਕਸ ਵਿਚ 7 ਵੱਖ-ਵੱਖ ਖੇਡ ਸੈਂਟਰ ਉਸਾਰੇ ਗਏ ਹਨ। ਜਿਨ੍ਹਾਂ ਵਿਚ ਫ਼ੀਫ਼ਾ ਤੋਂ ਮਨਜ਼ੂਰ ਫ਼ੁਟਬਾਲ ਗਰਾਊਂਡ, ਹਾਕੀ, ਵਾਲੀਬਾਲ, ਬਾਸਕਟਬਾਲ, ਕ੍ਰਿਕਟ, ਕਬੱਡੀ, 100 ਮੀਟਰ ਰੇਸ ਟਰੈਕ ਆਦਿ ਖੇਡਾਂ ਹਨ।
New Zealand's first Sikh sports complex
ਇਹ ਸਪੋਰਟਸ ਕੰਪਲੈਕਸ 8.6 ਏਕੜ ਜ਼ਮੀਨ ’ਤੇ ਬਣਾਇਆ ਗਿਆ ਹੈ। ਪੂਰਾ ਖੇਡ ਕੰਪਲੈਕਸ 7 ਵੱਡੀਆਂ ਲਾਈਟਾਂ ਨਾਲ ਰੌਸ਼ਨ ਹੋਵੇਗਾ। ਇਨ੍ਹਾਂ ਫ਼ਲੱਡ ਲਾਈਟਾਂ ਵਿਚ ਇਨ ਬਿਲਟ ਸਾਊਂਡ ਸਿਸਟਮ ਰਖਿਆ ਗਿਆ ਹੈ ਤਾਂ ਜੋ ਖੇਡ ਪ੍ਰਬੰਧਕਾਂ ਨੂੰ ਵੱਖ ਤੋਂ ਸਾਊਂਡ, ਮਾਈਕ੍ਰੋਫੋਨ ਅਤੇ ਪਬਲਿਕ ਐਡਰੈਸ ਸਿਸਟਮ ਦਾ ਬੰਦੋਬਸਤ ਨਾ ਕਰਨਾ ਪਵੇ। ਦੱਸ ਦਈਏ ਕਿ ਟਾਕਾਨਿਨੀ ਵਿਚ ਸਿੱਖਾਂ ਦਾ ਕਾਫ਼ੀ ਵੱਡਾ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਸਥਿਤ ਹੈ, ਜਿੱਥੇ ਨਿਊਜ਼ੀਲੈਂਡ ਦੇ ਵੱਡੀ ਗਿਣਤੀ ਵਿਚ ਸਿੱਖ ਜਾਂਦੇ ਹਨ।
New Zealand's first Sikh sports complex