Gurugram Court News : ਗੁਰੂਗ੍ਰਾਮ ਦੀ ਅਦਾਲਤ ਨੇ ਕੁੱਟਮਾਰ ਮਾਮਲੇ ’ਚ ਐਲਵਿਸ਼ ਯਾਦਵ ਨੂੰ ਜ਼ਮਾਨਤ ਦਿੱਤੀ

By : BALJINDERK

Published : Mar 23, 2024, 6:42 pm IST
Updated : Mar 23, 2024, 6:42 pm IST
SHARE ARTICLE
YouTuber Elvish Yadav
YouTuber Elvish Yadav

Gurugram Court News : ਐਲਵਿਸ਼ ਅਤੇ ਸ਼ਿਕਾਇਤਕਰਤਾ ਯੂਟਿਊਬਰ ਵਿਚਕਾਰ ਹੋਇਆ ਸਮਝੌਤਾ 

Gurugram Court News :ਗੁਰੂਗ੍ਰਾਮ ਦੀ ਅਦਾਲਤ ਨੇ ਸ਼ਨੀਵਾਰ ਨੂੰ ਯੂਟਿਊਬਰ ਸਾਗਰ ਠਾਕੁਰ ਉਰਫ਼ ਮੈਕਸਟਰਨ ਨਾਲ ਕਥਿਤ ਤੌਰ ’ਤੇ ਹਮਲਾ ਕਰਨ ਦੇ ਮਾਮਲੇ ਵਿਚ ਬਿੱਗ ਬੌਸ ਓਟੀਟੀ-2 ਦੇ ਜੇਤੂ ਅਤੇ ਯੂਟਿਊਬਰ ਐਲਵਿਸ਼ ਯਾਦਵ ਨੂੰ ਜ਼ਮਾਨਤ ਦੇ ਦਿੱਤੀ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜੋ:Railway Jalandhar News : ਰੇਲਵੇ ਦੀ ਲਾਪਰਵਾਹੀ! 50 ਪੈਟਰੋਲ ਟੈਂਕਰਾਂ ਵਾਲੀ ਮਾਲ ਗੱਡੀ ਜਲੰਧਰ ਰੁਕਣ ਦੀ ਬਜਾਏ ਪਠਾਨਕੋਟ-ਜੰਮੂ ਰੂਟ ’ਤੇ ਗਈ

ਐਲਵਿਸ਼ ਯਾਦਵ ਦੇ ਵਕੀਲ ਹਿਮਾਂਸ਼ੂ ਯਾਦਵ ਨੇ ਦੱਸਿਆ ਕਿ ਅਦਾਲਤ ਨੇ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕੀਤੀ ਅਤੇ ਮਾਮਲੇ ’ਚ ਜ਼ਮਾਨਤ ਦੇ ਦਿੱਤੀ। ਉਸ ਨੂੰ ਜ਼ਮਾਨਤੀ ਬਾਂਡ ਦਾ ਭੁਗਤਾਨ ਕਰਨਾ ਹੋਵੇਗਾ, ਜੋ ਅਦਾਲਤ ਵਿੱਚ ਜਮ੍ਹਾ ਕੀਤਾ ਜਾਵੇਗਾ। ਗੁਰੂਗ੍ਰਾਮ ਪੁਲਿਸ ਨੇ ਬੁੱਧਵਾਰ ਨੂੰ ਇੱਕ ਅਰਜ਼ੀ ਦਾਇਰ ਕਰਕੇ ਨੋਇਡਾ ਜੇਲ੍ਹ ਵਿਚ ਬੰਦ ਐਲਵਿਸ਼ ਯਾਦਵ ਦੇ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੀ ਬੇਨਤੀ ਕੀਤੀ ਸੀ।

ਇਹ ਵੀ ਪੜੋ:Delhi News : ਭਾਰਤ ਨੇ ਜਰਮਨੀ ਦੇ ਦੂਤਘਰ ਦੇ ਡਿਪਟੀ ਚੀਫ਼ ਨੂੰ ਕੀਤਾ ਤਲਬ  

ਜੁਡੀਸ਼ੀਅਲ ਮੈਜਿਸਟਰੇਟ, ਫਸਟ ਕਲਾਸ ਹਰਸ਼ ਕੁਮਾਰ ਨੇ ਐਲਵਿਸ਼ ਨੂੰ 27 ਮਾਰਚ ਨੂੰ ਅਦਾਲਤ ’ਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ, ਪਰ ਨੋਇਡਾ ਪੁਲਿਸ ਸ਼ਨੀਵਾਰ ਨੂੰ ਐਲਵਿਸ਼ ਨੂੰ ਲੈ ਕੇ ਗੁਰੂਗ੍ਰਾਮ ਅਦਾਲਤ ਪਹੁੰਚੀ। ਪੁਲਿਸ ਨੇ ਦੱਸਿਆ ਕਿ ਐਲਵਿਸ਼ ਨੂੰ ਸ਼ੁੱਕਰਵਾਰ ਨੂੰ ਗੌਤਮ ਬੁੱਧ ਨਗਰ ਅਦਾਲਤ ਨੇ ਡਰੱਗ ਦੇ ਇਕ ਸ਼ੱਕੀ ਮਾਮਲੇ ’ਚ ਜ਼ਮਾਨਤ ਦਿੱਤੀ ਸੀ। ਜਦੋਂ ਐਲਵਿਸ਼ ਨੂੰ ਗੁਰੂਗ੍ਰਾਮ ਦੀ ਅਦਾਲਤ ਵਿੱਚ ਲਿਆਂਦਾ ਗਿਆ ਤਾਂ ਹਰਿਆਣਾ ਪੁਲਿਸ ਦੀ ਇੱਕ ਟੀਮ ਉਸਨੂੰ ਪੁੱਛਗਿੱਛ ਲਈ ਲੈ ਗਈ ਅਤੇ ਕੁੱਟਮਾਰ ਦੇ ਮਾਮਲੇ ਵਿੱਚ ਕਰੀਬ ਤਿੰਨ ਘੰਟੇ ਤੱਕ ਪੁੱਛਗਿੱਛ ਕੀਤੀ।

ਇਹ ਵੀ ਪੜੋ:Bhutan News : ਪ੍ਰਧਾਨ ਮੰਤਰੀ ਮੋਦੀ ਨੇ ਭੂਟਾਨ ’ਚ ਭਾਰਤ ਦੇ ਸਹਿਯੋਗ ਨਾਲ ਬਣੇ ਆਧੁਨਿਕ ਹਸਪਤਾਲ ਦਾ ਕੀਤਾ ਉਦਘਾਟਨ 

ਗੁਰੂਗ੍ਰਾਮ ਸੈਕਟਰ-53 ਥਾਣੇ ਦੇ ਇੰਚਾਰਜ ਇੰਸਪੈਕਟਰ ਰਾਜਿੰਦਰ ਕੁਮਾਰ ਨੇ  ਦੱਸਿਆ ਕਿ ਪੁੱਛਗਿੱਛ ਤੋਂ ਬਾਅਦ ਉਸ ਨੂੰ ਅਦਾਲਤ ’ਚ ਪੇਸ਼ ਕੀਤਾ, ਜਿਸ ਵਿਚ 14 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਗਈ। ਪਰ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ। ਅਸੀਂ ਹੋਰ ਦੋਸ਼ੀਆਂ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕਰਾਂਗੇ।

ਇਹ ਵੀ ਪੜੋ:Jalandhar News : ਟਰੈਵਲ ਏਜੰਟ ਨੇ ਔਰਤ ਨੂੰ ਕੈਨੇਡਾ ਭੇਜਣ ਦੇ ਨਾਂ ’ਤੇ ਮਾਰੀ 4.50 ਲੱਖ ਦੀ ਠੱਗੀ 

ਵਕੀਲ ਹਿਮਾਂਸ਼ੂ ਯਾਦਵ ਨੇ ਕਿਹਾ ਕਿ ਐਲਵਿਸ਼ ਨੂੰ ਇਸ ਆਧਾਰ ’ਤੇ ਜ਼ਮਾਨਤ ਦਿੱਤੀ ਗਈ ਸੀ ਕਿ ਐਲਵਿਸ਼ ਅਤੇ ਸ਼ਿਕਾਇਤਕਰਤਾ ਯੂਟਿਊਬਰ ਦੇ ਵਿਚਕਾਰ ਸਮਝੌਤਾ ਹੋ ਗਿਆ ਹੈ। ਐਲਵੀਸ਼ ਯਾਦਵ ਦਾ ਇੱਕ ਵੀਡੀਓ 8 ਮਾਰਚ ਨੂੰ ਸਾਹਮਣੇ ਆਈ ਸੀ, ਜਿਸ ਵਿਚ ਉਹ ਗੁਰੂਗ੍ਰਾਮ ’ਚ ਇੱਕ ਮਾਲ ਦੀ ਦੁਕਾਨ ਵਿੱਚ ਯੂਟਿਊਬਰ ਸਾਗਰ ਠਾਕੁਰ ਨੂੰ ਕਥਿਤ ਤੌਰ ’ਤੇ ਕੁੱਟਦਾ ਦਿਖਾਈ ਦੇ ਰਿਹਾ ਹੈ। ਠਾਕੁਰ ਦੀ ਸ਼ਿਕਾਇਤ ’ਤੇ ਗੁਰੂਗ੍ਰਾਮ ਸੈਕਟਰ 53 ਥਾਣੇ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। 

ਇਹ ਵੀ ਪੜੋ:Muktsar News: ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ, ਦੂਜਾ ਜ਼ਖ਼ਮੀ

 (For more news apart from Gurugram court granted bail to Elvish Yadav in the beating case News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement