ਅਮਰੀਕਾ ’ਚ ਭਾਰਤੀ ਮੂਲ ਦੇ ਪਿਤਾ ਤੇ ਧੀ ਦੀ ਗੋਲੀ ਮਾਰ ਕੇ ਹੱਤਿਆ, ਦੋਸ਼ੀ ਗ੍ਰਿਫ਼ਤਾਰ

By : JUJHAR

Published : Mar 23, 2025, 12:55 pm IST
Updated : Mar 23, 2025, 2:41 pm IST
SHARE ARTICLE
Indian-origin father and daughter shot dead in US, suspect arrested
Indian-origin father and daughter shot dead in US, suspect arrested

ਮ੍ਰਿਤਕਾਂ ਦੀ ਪਹਿਚਾਣ ਪ੍ਰਦੀਪ ਪਟੇਲ ਤੇ ਉਰਮੀ ਵਜੋਂ ਹੋਈ ਹੈ

ਅਮਰੀਕਾ ਵਿਚ 56 ਸਾਲਾ ਭਾਰਤੀ ਮੂਲ ਦੇ ਪ੍ਰਦੀਪ ਪਟੇਲ ਤੇ ਉਨ੍ਹਾਂ ਦੀ 29 ਸਾਲਾ ਧੀ ਉਰਮੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ। ਗੁਜਰਾਤ ਦੇ ਮਹਿਸਾਣਾ ਦਾ ਰਹਿਣ ਵਾਲਾ ਪ੍ਰਦੀਪ ਪਟੇਲ ਵਰਜੀਨੀਆ ਵਿਚ ਇਕ ਦੁਕਾਨ ਚਲਾਉਂਦਾ ਸੀ। ਦੁਕਾਨ ਖੋਲ੍ਹਣ ਤੋਂ ਥੋੜ੍ਹੀ ਦੇਰ ਬਾਅਦ ਹੀ ਹਮਲਾਵਰ ਨੇ ਉਸ ’ਤੇ ਹਮਲਾ ਕਰ ਦਿਤਾ। ਧੀ ਨੂੰ ਵੀ ਗੋਲੀ ਲੱਗੀ। 56 ਸਾਲਾ ਪ੍ਰਦੀਪ ਪਟੇਲ ਦੀ ਮੌਕੇ ’ਤੇ ਹੀ ਗੋਲੀ ਮਾਰ ਕੇ ਮੌਤ ਹੋ ਗਈ, ਜਦੋਂ ਕਿ ਉਸ ਦੀ 24 ਸਾਲਾ ਧੀ ਉਰਮੀ ਦੀ ਦੋ ਦਿਨ ਬਾਅਦ ਹਸਪਤਾਲ ਵਿਚ ਮੌਤ ਹੋ ਗਈ।

ਪੁਲਿਸ ਨੇ ਇਸ ਘਟਨਾ ਦੇ ਸਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੇ ਪਿਉ-ਧੀ ’ਤੇ ਹਮਲਾ ਕਿਉਂ ਕੀਤਾ, ਇਸ ਬਾਰੇ ਜਾਣਕਾਰੀ ਅਜੇ ਤਕ ਸਾਹਮਣੇ ਨਹੀਂ ਆਈ ਹੈ। ਪੀੜਤ ਪਰਿਵਾਰ ਕਨੋਦਾ, ਮਹਿਸਾਣਾ, ਗੁਜਰਾਤ ਦਾ ਰਹਿਣ ਵਾਲਾ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਇਕ ਵਿਅਕਤੀ ਨੇ ਦਸਿਆ ਕਿ 20 ਮਾਰਚ ਨੂੰ ਸਵੇਰੇ 5 ਵਜੇ ਦੇ ਕਰੀਬ ਜਿਵੇਂ ਹੀ ਉਸਨੇ ਆਪਣੀ ਦੁਕਾਨ ਖੋਲ੍ਹੀ ਤਾਂ ਇਕ ਵਿਅਕਤੀ ਅੰਦਰ ਦਾਖਲ ਹੋਇਆ ਅਤੇ ਗੋਲੀਬਾਰੀ ਸ਼ੁਰੂ ਕਰ ਦਿਤੀ। ਪ੍ਰਦੀਪ ਤੇ ਉਰਮੀ ਦੋਵਾਂ ਨੂੰ ਗੋਲੀ ਲੱਗੀ।

ਦੋਸ਼ੀ ਦੀ ਪਛਾਣ ਜਾਰਜ ਫਰੇਜ਼ੀਅਰ ਡੇਵੋਨ ਵਾਰਟਨ ਵਜੋਂ ਹੋਈ ਹੈ। ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦਸਿਆ ਕਿ ਪ੍ਰਦੀਪ ਪਟੇਲ ਵਿਜ਼ਟਰ ਵੀਜ਼ੇ ’ਤੇ ਅਮਰੀਕਾ ਗਿਆ ਸੀ। ਪ੍ਰਦੀਪ ਦੇ ਭਰਾ ਅਸ਼ੋਕ ਪਟੇਲ ਨੇ ਕਿਹਾ, ਪ੍ਰਦੀਪ ਦੇ ਪਰਿਵਾਰ ਵਿਚ ਉਸ ਦੀ ਪਤਨੀ, ਦੋ ਧੀਆਂ ਅਤੇ ਇਕ ਪੁੱਤਰ ਹੈ। ਦੋਵੇਂ ਧੀਆਂ ਗੁਜਰਾਤੀ ਪਰਿਵਾਰਾਂ ਵਿਚ ਵਿਆਹੀਆਂ ਗਈਆਂ ਹਨ। ਉਨ੍ਹਾਂ ਦਾ ਪੁੱਤਰ ਕੈਨੇਡਾ ਵਿਚ ਕੰਮ ਕਰਦਾ ਹੈ। ਉਰਮੀ ਦਾ ਵਿਆਹ ਤਿੰਨ ਸਾਲ ਪਹਿਲਾਂ ਹੋਇਆ ਸੀ।

photophoto

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement