
ਅਮਰੀਕਾ ਨੇ ਕਿਹਾ ਹੈ ਕਿ ਉਸ ਨੂੰ ਭਾਰਤੀ ਚੋਣ ਪ੍ਰਕਿਰਿਆ ਦੀ ਨਰਪੱਖਤਾ ਅਤੇ ਇਮਾਨਦਾਰੀ ‘ਤੇ ਪੂਰਾ ਭਰੋਸਾ ਹੈ ਅਤੇ ਜੋ ਵੀ ਜਿੱਤੇ ਉਹ ਉਸ ਨਾਲ ਮਿਲ ਕੇ ਕੰਮ ਕਰੇਗਾ।
ਅਮਰੀਕਾ: ਅਮਰੀਕਾ ਨੇ ਕਿਹਾ ਹੈ ਕਿ ਉਸ ਨੂੰ ਭਾਰਤੀ ਚੋਣ ਪ੍ਰਕਿਰਿਆ ਦੀ ਨਰਪੱਖਤਾ ਅਤੇ ਇਮਾਨਦਾਰੀ ‘ਤੇ ਪੂਰਾ ਭਰੋਸਾ ਹੈ ਅਤੇ ਜੋ ਵੀ ਜਿੱਤੇ ਉਹ ਉਸ ਨਾਲ ਮਿਲ ਕੇ ਕੰਮ ਕਰੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੌਰਗਨ ਓਰਟਗੇਸ ਨੇ ਕਿਹਾ ਕਿ ਉਹ ਅਮਰੀਕਾ ਦੇ ਨਜ਼ਰੀਏ ਤੋਂ ਕਹਿ ਰਹੇ ਹਨ ਕਿ ਉਹਨਾਂ ਨੂੰ ਭਾਰਤੀ ਚੋਣ ਪ੍ਰਕਿਰਿਆ ਦੀ ਇਮਾਮਦਾਰੀ ਅਤੇ ਨਿਰਪੱਖਤਾ ‘ਤੇ ਪੂਰਾ ਭਰੋਸਾ ਹੈ। ਉਹਨਾਂ ਕਿਹਾ ਕਿ ਅਮਰੀਕਾ ਭਾਰਤੀ ਚੋਣ ਕਮਿਸ਼ਨ ਦੇ ਨਿਰਪੱਖ ਅਤੇ ਅਜ਼ਾਦ ਭਰੋਸੇਯੋਗਤਾ ਦੇ ਕਾਰਨ ਹੋਰ ਦੂਜੇ ਦੇਸ਼ਾਂ ਦੇ ਮੁਕਾਬਲੇ ਭਾਰਤ ਵਿਚ ਆਪਣੇ ਦਰਸ਼ਕਾਂ ਨੂੰ ਨਹੀਂ ਭੇਜਦਾ।
Lok Sabha Elections
ਓਰਟਗੇਸ ਨੇ ਕਿਹਾ ਕਿ ਉਹਨਾਂ ਦੇ ਭਾਰਤ ਸਰਕਾਰ ਨਾਲ ਮਜ਼ਬੂਤ ਸਬੰਧ ਹਨ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਮਪਿਓ ਨੇ ਕਈ ਵਾਰ ਕਿਹਾ ਹੈ ਕਿ ਅਸੀਂ ਭਾਰਤ ਦੇ ਸੱਚੇ ਰਣਨੀਤਕ ਭਾਈਵਾਲ ਹਨ। ਉਹਨਾਂ ਨੇ ਬਹੁਤ ਵੱਡੀ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਭਾਰਤ ਅਤੇ ਉਸਦੇ ਲੋਕਾਂ ਦੀ ਤਾਰੀਫ ਕੀਤੀ ਹੈ। ਉਹਨਾਂ ਕਿਹਾ ਕਿ ਕਿਸੇ ਨੇ ਉਹਨਾਂ ਨੂੰ ਦੱਸਿਆ ਕਿ ਭਾਰਤ ਦੀ ਚੋਣ ਪ੍ਰਕਿਰਿਆ ਮਨੁੱਖੀ ਇਤਿਹਾਸ ਵਿਚ ਸਭ ਤੋਂ ਵੱਡੀ ਲੋਕਤਾਂਤਰਿਕ ਪ੍ਰਕਿਰਿਆ ਹੈ।