ਅਮਰੀਕਾ ਵਲੋਂ ਗ਼ੈਰ ਕਾਨੂੰਨੀ ਤਰੀਕੇ ਦਾਖ਼ਲ ਹੋਣ ਦੇ ਦੋਸ਼ 'ਚ ਫੜੇ ਭਾਰਤੀਆਂ 'ਚੋਂ ਜ਼ਿਆਦਾਤਰ ਪੰਜਾਬੀ
Published : Jun 23, 2018, 5:59 pm IST
Updated : Jun 23, 2018, 5:59 pm IST
SHARE ARTICLE
prison
prison

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਖ਼ਤ ਅਪ੍ਰਵਾਸੀ ਨੀਤੀ ਕਾਰਨ ਸੈਂਕੜੇ ਭਾਰਤੀਆਂ ਖ਼ਾਸ ਕਰਕੇ ਪੰਜਾਬੀਆਂ ਦੀਆਂ ਵੀ ਮੁਸ਼ਕਲਾਂ ...

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਖ਼ਤ ਅਪ੍ਰਵਾਸੀ ਨੀਤੀ ਕਾਰਨ ਸੈਂਕੜੇ ਭਾਰਤੀਆਂ ਖ਼ਾਸ ਕਰਕੇ ਪੰਜਾਬੀਆਂ ਦੀਆਂ ਵੀ ਮੁਸ਼ਕਲਾਂ ਵਧ ਗਈਆਂ ਹਨ।  ਅਮਰੀਕਾ ਵਿਚਲੇ ਭਾਰਤੀ ਕਮਿਸ਼ਨ ਨੇ 2 ਇਮੀਗ੍ਰੇਸ਼ਨ ਹਿਰਾਸਤ ਕੇਂਦਰਾਂ ਨਾਲ ਸਾਰੀ ਜਾਣਕਾਰੀ ਹਾਸਲ  ਕਰਨ ਲਈ ਸੰਪਰਕ ਕੀਤਾ ਹੈ, ਜਿਸ ਵਿਚ ਪਤਾ ਚੱਲਿਆ ਹੈ ਕਿ ਲਗਭਗ 100 ਭਾਰਤੀ ਇਸ ਸਮੇਂ ਅਮਰੀਕਾ ਦੀ ਜੇਲ੍ਹ ਵਿਚ ਬੰਦ ਹਨ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬੀ ਹਨ, ਜਿਨ੍ਹਾਂ ਨੂੰ ਦੇਸ਼ ਦੀ ਦੱਖਣੀ ਸਰਹੱਦ ਤੋਂ ਗ਼ੈਰ-ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। 

trumptrump

ਅਧਿਕਾਰੀਆਂ ਮੁਤਾਬਕ ਅਮਰੀਕਾ ਦੇ ਨਿਊ ਮੈਕਸੀਕੋ ਸੂਬੇ ਵਿਚ ਸਥਿਤ ਸੰਘੀ ਹਿਰਾਸਤ ਕੇਂਦਰ ਵਿਚ 40 ਤੋਂ 45 ਭਾਰਤੀ ਬੰਦ ਹਨ, ਜਦੋਂ ਕਿ ਓਰੇਗਨ ਦੇ ਹਿਰਾਸਤ ਕੇਂਦਰ ਵਿਚ 52 ਭਾਰਤੀ ਬੰਦ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਲੋਕ ਸਿੱਖ ਅਤੇ ਈਸਾਈ ਧਰਮ ਨਾਲ ਸਬੰਧਤ ਹਨ। ਭਾਰਤੀ ਦੂਤਘਰ ਨੇ ਇਕ ਬਿਆਨ ਜਾਰੀ ਕਰਕੇ ਦਸਿਆ ਹੈ ਕਿ ਉਸ ਨੇ ਦੋਵਾਂ ਹਿਰਾਸਤ ਕੇਂਦਰਾਂ ਨਾਲ ਸੰਪਰਕ ਕਰਨ ਤੋਂ ਬਾਅਦ ਉਕਤ ਜਾਣਕਾਰੀ ਹਾਸਲ ਕੀਤੀ ਹੈ। ਬਿਆਨ ਵਿਚ ਕਿਹਾ ਗਿਆ ਕਿ ਵਣਜ ਦੂਤਘਰ ਦੇ ਅਧਿਕਾਰੀ ਓਰੇਗਨ ਦੇ ਹਿਰਾਸਤ ਕੇਂਦਰ ਦੇ ਦੌਰੇ 'ਤੇ ਗਏ ਸਨ, ਜਦੋਂ ਕਿ ਦੂਜੇ ਨਿਊ ਮੈਕਸੀਕੋ ਦੇ ਹਿਰਾਸਤ ਕੇਂਦਰ ਦੇ ਦੌਰੇ 'ਤੇ ਜਾਣਗੇ। ਅਧਿਕਾਰੀਆਂ ਨੇ ਕਿਹਾ ਕਿ ਇਸ ਸਾਰੇ ਹਾਲਾਤ 'ਤੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ। 

 

ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਨ੍ਹਾਂ ਵਿਚ 12 ਤੋਂ ਵੱਧ ਲੋਕ ਨਿਊ ਮੈਕਸੀਕੋ ਦੇ ਕੇਂਦਰ ਵਿਚ ਕਈ ਮਹੀਨਿਆਂ ਤੋਂ ਬੰਦ ਹਨ। ਬਾਕੀ ਭਾਰਤੀਆਂ ਨੂੰ ਇੱਥੇ ਲਗਭਗ ਇਕ ਹਫ਼ਤਾ ਪਹਿਲਾਂ ਲਿਆਂਦਾ ਗਿਆ ਸੀ। ਇਨ੍ਹਾਂ ਕੇਂਦਰਾਂ ਵਿਚ ਬੰਦ ਜ਼ਿਆਦਾਤਰ ਲੋਕ ਰਾਜਸੀ ਸ਼ਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਲੋਕਾਂ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਗ੍ਰਹਿ ਦੇਸ਼ ਵਿਚ 'ਹਿੰਸਾ ਜਾਂ ਅੱਤਿਆਚਾਰ' ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸੇ ਕਰਕੇ ਉਨ੍ਹਾਂ ਅਮਰੀਕਾ ਦਾ ਰੁਖ਼ ਕੀਤਾ ਹੈ। 

jailjail

ਉੱਤਰੀ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਪ੍ਰਧਾਨ ਸਤਨਾਮ ਸਿੰਘ ਚਾਹਲ ਦਾ ਮੰੰਨਣਾ ਹੈ ਕਿ ਹਜ਼ਾਰਾਂ ਭਾਰਤੀ ਅਮਰੀਕਾ ਦੀਆਂ ਜੇਲ੍ਹਾਂ ਵਿਚ ਬੰਦ ਹਨ। ਇਨ੍ਹਾਂ ਵਿਚੋਂ ਹਜ਼ਾਰਾਂ ਲੋਕ ਇਕੱਲੇ ਪੰਜਾਬ ਤੋਂ ਹੀ ਹਨ। ਨਾਪਾ ਨੇ ਸਾਲ 2013, 2014 ਅਤੇ 2015 ਦਰਮਿਆਨ ਫ੍ਰੀਡਮ ਆਫ ਇਨਫਾਰਮੇਸ਼ਨ ਐਕਟ (ਐੱਫ.ਓ.ਆਈ.ਏ.) ਤਹਿਤ ਪ੍ਰਾਪਤ ਸੂਚਨਾ ਦੇ ਆਧਾਰ 'ਤੇ ਦਸਿਆ ਕਿ ਅਮਰੀਕੀ ਸਰਹੱਦ 'ਤੇ 27,000 ਤੋਂ ਵਧ ਭਾਰਤੀਆਂ ਨੂੰ ਫੜਿਆ ਗਿਆ ਹੈ। ਇਨ੍ਹਾਂ ਵਿਚ 4000 ਔਰਤਾਂ ਅਤੇ 350 ਬੱਚੇ ਹਨ। ਇਸ ਕਾਨੂੰਨ ਤਹਿਤ ਸਾਲ 2015 ਵਿਚ ਪ੍ਰਾਪਤ ਸੂਚਨਾ ਮੁਤਾਬਕ ਦੇਸ਼ ਵਿਚ ਗ਼ੈਰ-ਕਾਨੂੰਨੀ ਰੂਪ ਨਾਲ ਰਹਿਣ ਦੇ ਦੋਸ਼ ਵਿਚ 900 ਤੋਂ ਵੱਧ ਭਾਰਤੀ ਵੱਖ-ਵੱਖ ਸੰਘੀ ਅਦਾਲਤਾਂ ਵਿਚ ਬੰਦ ਹਨ। 

jailjail

ਸਤਨਾਮ ਸਿੰਘ ਚਾਹਲ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਵਿਚ ਮਨੁੱਖੀ ਤਸਕਰਾਂ, ਅਧਿਕਾਰੀਆਂ ਅਤੇ ਰਾਜਨੇਤਾਵਾਂ ਦਾ ਗਠਜੋੜ ਹੈ, ਜੋ ਨੌਜਵਾਨ ਪੰਜਾਬੀਆਂ ਨੂੰ ਉਕਸਾਉਂਦੇ ਹਨ ਕਿ ਉਹ ਆਪਣਾ ਘਰ-ਬਾਰ ਛੱਡ ਕੇ ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਜਾਣ। ਇਸ ਲਈ ਉਹ ਪ੍ਰਤੀ ਵਿਅਕਤੀ 35 ਤੋਂ 50 ਲੱਖ ਰੁਪਏ ਵਸੂਲਦੇ ਹਨ। ਉਨ੍ਹਾਂ ਨੇ ਪੰਜਾਬ ਸਕਰਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਮਨੁੱਖੀ ਤਸਕਰੀ ਕਾਨੂੰਨ ਨੂੰ ਸਖ਼ਤਾਈ ਨਾਲ ਲਾਗੂ ਕਰਨ। ਇਮੀਗ੍ਰੇਸ਼ਨ ਦੇ ਮਾਮਲੇ ਦੇਖਣ ਵਾਲੀ ਵਕੀਲ ਅਕਾਂਕਸ਼ਾ ਕਾਲਰਾ ਮੁਤਾਬਕ ਅਮਰੀਕਾ ਵਿਚ ਗ਼ੈਰ-ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਵਾਲੇ ਭਾਰਤੀਆਂ ਵਿਚ ਸਭ ਤੋਂ ਵਧ ਪੰਜਾਬ ਅਤੇ ਗੁਜਰਾਤ ਤੋਂ ਹੁੰਦੇ ਹਨ। 

jailjail

ਉੁਥੇ ਇਸ ਮਾਮਲੇ ਦੇ ਧਿਆਨ ਵਿਚ ਆਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਮੰਦਭਾਗਾ ਵਰਤਾਰਾ ਹੈ ਕਿ 52 ਭਾਰਤੀ ਪੋਰਟਲੈਂਡ, ਓਰੇਗਨ (ਅਮਰੀਕਾ) ਦੀ ਫੈਡਰਲ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਆਖਿਆ ਕਿ ਇਸ ਸਬੰਧੀ ਉਨ੍ਹਾਂ ਨੇ ਕੇਂਦਰੀ ਵਿਦੇਸ਼ ਰਾਜ ਮੰਤਰੀ ਜਨਰਲ ਵੀ.ਕੇ. ਸਿੰਘ ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਨੇ ਭਰੋਸਾ ਦਿਤਾ ਹੈ ਕਿ ਸਨਫਰਾਂਸਿਸਕੋ ਵਿਚ ਭਾਰਤ ਦੇ ਵਣਜ ਦੂਤ ਵਲੋਂ ਅਮਰੀਕਾ ਵਿਚ ਹਿਰਾਸਤ ਵਿਚ ਰੱਖੇ ਭਾਰਤੀਆਂ ਤਕ ਪਹੁੰਚ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਬਚਾਉਣ ਦੀ ਚਾਰਾਜ਼ੋਈ ਸ਼ੁਰੂ ਕੀਤੀ ਜਾ ਸਕੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement