
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ੱਰਫ਼ ਨੇ ਆਲ ਪਾਕਿਸਤਾਨ ਮੁਸਲਿਮ ਲੀਗ (ਏ.ਪੀ.ਐਮ.ਐਲ) ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ.......
ਕਰਾਚੀ : ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ੱਰਫ਼ ਨੇ ਆਲ ਪਾਕਿਸਤਾਨ ਮੁਸਲਿਮ ਲੀਗ (ਏ.ਪੀ.ਐਮ.ਐਲ) ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਪਾਰਟੀ ਦੇ ਪ੍ਰਧਾਨ ਡਾ. ਮੁਹੰਮਦ ਅਮਜ਼ਦ ਨੇ ਕਿਹਾ ਕਿ ਮੁਸ਼ੱਰਫ਼ ਨੇ ਅਪਣਾ ਅਸਤੀਫ਼ਾ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਨੂੰ ਭੇਜਿਆ ਹੈ।
ਡਾ. ਅਮਜ਼ਦ ਨੇ ਕਿਹਾ ਕਿ ਮੁਸ਼ੱਰਫ਼ ਨੇ ਪੇਸ਼ਾਵਰ ਹਾਈ ਕੋਰਟ ਵਲੋਂ ਜੀਵਨ ਭਰ ਦੀ ਰਾਜਨੀਤੀ ਤੋਂ ਆਯੋਗ ਕਰਾਰ ਦਿਤੇ ਜਾਣ ਤੋਂ ਬਾਅਦ 18 ਜੂਨ ਨੂੰ ਏ.ਪੀ.ਐਮ.ਐਲ. ਤੋਂ ਅਸਤੀਫ਼ਾ ਦੇ ਦਿਤਾ ਸੀ। (ਪੀ.ਟੀ.ਆਈ)