
ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ।
ਨਵੀਂ ਦਿੱਲੀ: ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਕਈ ਦੇਸ਼ਾਂ ਦੀਆਂ ਸਰਕਾਰਾਂ ਦਾ ਕਹਿਣਾ ਹੈ ਕਿ ਜ਼ਿਆਦਾ ਟੈਸਟਿੰਗ ਹੋਣ ਕਾਰਨ ਅਚਾਨਕ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਵਿਸ਼ਵ ਸਿਹਤ ਸੰਗਠਨ ਨੇ ਹੁਣ ਸਾਫ ਕਰ ਦਿੱਤਾ ਹੈ ਕਿ ਵਾਇਰਸ ਦੇ ਤੇਜ਼ੀ ਨਾਲ ਵਧਦੇ ਮਾਮਲੇ ਸਿਰਫ ਜ਼ਿਆਦਾ ਟੈਸਟਿੰਗ ਦਾ ਨਤੀਜਾ ਨਹੀਂ ਹੈ।
Corona Virus
ਵਿਸ਼ਵ ਸਿਹਤ ਸੰਗਠਨ ਦੇ ਐਮਰਜੈਂਸੀ ਪ੍ਰੋਗਰਾਮ ਦੇ ਕਾਰਜਕਾਰੀ ਡਾਇਰੈਕਟਰ ਮਾਈਕ ਰਿਆਨ ਨੇ ਕਿਹਾ, ‘ਅਸੀਂ ਅਜਿਹਾ ਨਹੀਂ ਮੰਨਦੇ ਕਿ ਜ਼ਿਆਦਾ ਟੈਸਟਿੰਗ ਕਾਰਨ ਹੀ ਕੋਰੋਨਾ ਦੇ ਮਾਮਲਿਆਂ ਵਿਚ ਵੱਡਾ ਉਛਾਲ ਆਇਆ ਹੈ। ਹਸਪਤਾਲਾਂ ਵਿਚ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ ਅਤੇ ਮੌਤ ਦੇ ਅੰਕੜੇ ਵੀ ਰੁਕਣ ਦਾ ਨਾਮ ਨਹੀਂ ਲੈ ਰਹੇ’।
Corona virus
ਮਾਈਕ ਰਿਆਨ ਨੇ ਕਿਹਾ, ‘ਕੋਵਿਡ-19 ਦੇ ਮਾਮਲਿਆਂ ਵਿਚ ਆਇਆ ਉਛਾਲ ਟੈਸਟਿੰਗ ਦਾ ਨਤੀਜਾ ਨਹੀਂ ਸੀ। ਬਲਕਿ ਇਹ ਜਾਨਲੇਵਾ ਵਾਇਰਸ ਹੁਣ ਪੂਰੀ ਦੁਨੀਆ ਵਿਚ ਮਜ਼ਬੂਤੀ ਨਾਲ ਪੈਰ ਪਸਾਰ ਚੁੱਕਾ ਹੈ ਅਤੇ ਇਹੀ ਕਾਰਨ ਹੈ ਕਿ ਹਰ ਦੇਸ਼ ਵਿਚ ਲਗਾਤਾਰ ਮਾਮਲੇ ਵਧ ਰਹੇ ਹਨ’। ਵਿਸ਼ਵ ਸਿਹਤ ਸੰਗਠਨ ਦੇ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਨੇ ਇਕ ਨਵਾਂ ਰਿਕਾਰਡ ਦਰਜ ਕੀਤਾ ਹੈ।
Corona Virus
ਐਤਵਾਰ ਨੂੰ ਇਕ ਦਿਨ ਵਿਚ ਸਭ ਤੋਂ ਜ਼ਿਆਦਾ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ। ਅਮਰੀਕਾ ਵਿਚ ਇਹ ਮਹਾਮਾਰੀ ਤੇਜ਼ੀ ਨਾਲ ਅਪਣੇ ਪੈਰ ਪਸਾਰ ਰਹੀ ਹੈ। ਜਾਨ ਹਾਪਕਿੰਸ ਯੂਨੀਵਰਸਿਟੀ ਦੇ ਅੰਕੜਿਆਂ ਮੁਤਾਬਕ ਸੋਮਵਾਰ ਤੱਕ ਇੱਥੇ ਕੋਰੋਨਾ ਮਰੀਜਾਂ ਦੀ ਗਿਣਤੀ ਵਧ ਕੇ 23 ਲੱਖ ਤੋਂ ਪਾਰ ਪਹੁੰਚ ਚੁੱਕੀ ਹੈ। ਇੱਥੇ ਕੋਵਿਡ-19 ਦੇ ਨਵੇਂ ਮਾਮਲਿਆਂ ਦਾ 7 ਦਿਨ ਵਿਚ ਔਸਤ ਪਿਛਲੇ ਹਫ਼ਤੇ ਦੀ ਤੁਲਨਾ ਵਿਚ 24 ਪ੍ਰਤੀਸ਼ਤ ਵਧ ਗਿਆ ਹੈ।
Corona virus
ਕੁਝ ਹਫ਼ਤੇ ਪਹਿਲਾਂ ਜਦੋਂ ਅਮਰੀਕਾ ਸਮੇਤ ਦੁਨੀਆ ਭਰ ਦੇ ਦੇਸ਼ਾਂ ਵਿਚ ਕੋਰੋਨਾ ਦੇ ਮਾਮਲੇ ਹਸਪਤਾਲਾਂ ਵਿਚ ਤੇਜ਼ੀ ਨਾਲ ਦਰਜ ਕੀਤੇ ਜਾ ਰਹੇ ਸੀ,ਤਾਂ ਅਮਰੀਕਾ ਨੇ ਇਸ ‘ਤੇ ਤੇਜ਼ੀ ਨਾਲ ਟੈਸਟਿੰਗ ਕਰਨ ਦਾ ਫੈਸਲਾ ਕੀਤਾ ਸੀ, ਪਰ ਸ਼ਨੀਵਾਰ ਨੂੰ ਉਹਨਾਂ ਨੇ ਖੁਦ ਅਧਿਕਾਰੀਆਂ ਨੂੰ ਟੈਸਟਿੰਗ ਦੀ ਰਫ਼ਤਾਰ ਘੱਟ ਕਰਨ ਲਈ ਕਿਹਾ।
WHO
ਹਾਲ ਹੀ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਉਹਨਾਂ ਨੇ ਪੂਰੀ ਦੁਨੀਆ ਵਿਚ ਸਭ ਤੋਂ ਜ਼ਿਆਦਾ ਢਾਈ ਕਰੋੜ ਟੈਸਟਿੰਗ ਕੀਤੀ ਹੈ। ਜਰਮਨ ਅਤੇ ਸਾਊਥ ਕੋਰੀਆ ਨੇ ਵੀ ਵੱਡੇ ਪੱਧਰ ‘ਤੇ ਟੈਸਟਿੰਗ ਕੀਤੀ ਹੈ। ਜਦੋਂ ਕਿਸੇ ਦੇਸ਼ ਵਿਚ ਇਸ ਹੱਦ ਤੱਕ ਟੈਸਟਿੰਗ ਕੀਤੀ ਜਾਵੇਗੀ ਤਾਂ ਜ਼ਾਹਿਰ ਹੈ ਕਿ ਜ਼ਿਆਦਾ ਮਾਮਲੇ ਵੀ ਸਾਹਮਣੇ ਆਉਣਗੇ।
Donald Trump
ਦੱਸ ਦਈਏ ਕਿ ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਦੇ 91 ਲੱਖ ਤੋਂ ਵੀ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 4 ਲੱਖ 74 ਹਜ਼ਾਰ ਤੋਂ ਜ਼ਿਆਦਾ ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ ਵਿਚ ਭਾਰਤ ਹੁਣ 4 ਲੱਖ 40 ਹਜ਼ਾਰ ਤੋਂ ਜ਼ਿਆਦਾ ਮਾਮਲਿਆਂ ਦੇ ਨਾਲ ਬ੍ਰਿਟੇਨ ਤੋਂ ਇਕ ਨੰਬਰ ਅੱਗੇ ਚੌਥੇ ਨੰਬਰ ‘ਤੇ ਹੈ। ਭਾਰਤ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਕੁੱਲ 14 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ।