Israel-Iran war : ਇਜ਼ਰਾਈਲੀ ਹਮਲਿਆਂ ’ਚ ਹੁਣ ਤਕ ਇਰਾਨ ਦੇ 950 ਲੋਕਾਂ ਦੀ ਹੋਈ ਮੌਤ 

By : PARKASH

Published : Jun 23, 2025, 12:15 pm IST
Updated : Jun 23, 2025, 12:15 pm IST
SHARE ARTICLE
Israel-Iran war : Israeli attacks kill 950 Iranians so far
Israel-Iran war : Israeli attacks kill 950 Iranians so far

Israel-Iran war : ਤਿੰਨ ਹਜ਼ਾਰ ਤੋਂ ਵੱਧ ਲੋਕ ਹੋਏ ਜ਼ਖ਼ਮੀ : ਮਨੁੱਖੀ ਅਧਿਕਾਰ ਸੰਗਠਨ 

 

Israel-Iran war : ਇਰਾਨ ’ਤੇ ਇਜ਼ਰਾਈਲੀ ਹਮਲਿਆਂ ਵਿੱਚ ਘੱਟੋ-ਘੱਟ 950 ਲੋਕ ਮਾਰੇ ਗਏ ਹਨ ਅਤੇ 3,450 ਹੋਰ ਜ਼ਖ਼ਮੀ ਹੋਏ ਹਨ। ਇੱਕ ਮਨੁੱਖੀ ਅਧਿਕਾਰ ਸੰਗਠਨ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਜਾਣਕਾਰੀ ਅਮਰੀਕਾ ਦੇ ਮਨੁੱਖੀ ਅਧਿਕਾਰ ਸੰਗਠਨ ‘ਹਿਊਮਨ ਰਾਈਟਸ ਐਕਟੀਵਿਸਟ’ ਨੇ ਦਿੱਤੀ ਹੈ। ਇਹ ਸੰਗਠਨ ਇਰਾਨ ਵਿੱਚ ਅਜਿਹੇ ਮਾਮਲਿਆਂ ਵਿੱਚ ਹੋਈਆਂ ਮੌਤਾਂ ਦਾ ਡੇਟਾ ਇਕੱਠਾ ਕਰਦਾ ਹੈ। ਸੰਗਠਨ ਨੇ ਕਿਹਾ ਕਿ ਮ੍ਰਿਤਕਾਂ ਵਿੱਚ 380 ਨਾਗਰਿਕ ਅਤੇ 253 ਸੁਰੱਖਿਆ ਕਰਮਚਾਰੀ ਸ਼ਾਮਲ ਹਨ।

2022 ਵਿੱਚ ਇਰਾਨੀ ਨਾਗਰਿਕ ਮਹਸਾ ਅਮੀਨੀ ਦੀ ਮੌਤ ਤੋਂ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੋਏ ਨੁਕਸਾਨ ਦੀ ਵਿਸਤ੍ਰਿਤ ਗਿਣਤੀ ਮਨੁੱਖੀ ਅਧਿਕਾਰ ਕਾਰਕੁਨਾਂ ਨੇ ਹੀ ਸਭ ਤੋਂ ਪਹਿਲਾਂ ਦਿੱਤੀ ਸੀ। ਮਾਹਸਾ ਅਮੀਨੀ (22) ਨੂੰ ਇਰਾਨੀ ਪੁਲਿਸ ਨੇ ਸਹੀ ਢੰਗ ਨਾਲ ਹਿਜਾਬ ਨਾ ਪਹਿਨਣ ਕਾਰਨ ਹਿਰਾਸਤ ਵਿੱਚ ਲਿਆ ਸੀ ਜਿਸ ਬਾਅਦ ਦੀ 16 ਸਤੰਬਰ, 2022 ਨੂੰ ਰਹੱਸਮਈ ਹਾਲਾਤਾਂ ਵਿੱਚ ਉਸ ਦੀ ਮੌਤ ਹੋ ਗਈ ਸੀ।

ਇਰਾਨ ਸੰਘਰਸ਼ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਜਾਰੀ ਨਹੀਂ ਕਰ ਰਿਹਾ ਹੈ ਅਤੇ ਪਹਿਲਾਂ ਵੀ ਜਾਨੀ ਨੁਕਸਾਨ ਦੀ ਰਿਪੋਰਟ ਘੱਟ ਕਰ ਚੁੱਕਾ ਹੈ। ਇਰਾਨ ਦੇ ਸਿਹਤ ਮੰਤਰਾਲੇ ਨੇ ਸਨਿਚਰਵਾਰ ਨੂੰ ਕਿਹਾ ਕਿ ਇਜ਼ਰਾਈਲੀ ਹਮਲਿਆਂ ਵਿੱਚ ਲਗਭਗ 400 ਨਾਗਰਿਕ ਮਾਰੇ ਗਏ ਅਤੇ 3,056 ਹੋਰ ਜ਼ਖਮੀ ਹੋਏ।

(For more news apart from Israel-Iran war Latest News, stay tuned to Rozana Spokesman)

SHARE ARTICLE

ਏਜੰਸੀ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement