ਟਰੰਪ ਨੂੰ ‘ਸ਼ਾਂਤੀ ਪੁਰਸਕਾਰ’ ਲਈ ਨਾਮਜ਼ਦ ਕਰਨ ਵਾਲੇ ਪਾਕਿਸਤਾਨ ਦੇ ਬਦਲੇ ਸੁਰ
Published : Jun 23, 2025, 10:23 am IST
Updated : Jun 23, 2025, 10:23 am IST
SHARE ARTICLE
Pakistan condemns US attack on Iran
Pakistan condemns US attack on Iran

ਅਮਰੀਕਾ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਦੀ ਕੀਤੀ ਨਿੰਦਾ

Pakistan condemns US attack on Iran : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਤਾਰੀਫ਼ਾਂ ਕਰਨ ਵਾਲੇ ਪਾਕਿਸਤਾਨ ਦੇ ਸੁਰ ਅਚਾਨਕ ਬਦਲ ਗਏ ਹਨ। ਬੀਤੇ ਦਿਲ ਪਾਕਿਸਤਾਨ ਨੇ ਟਰੰਪ ਨੂੰ ‘ਨੋਬਲ ਸ਼ਾਂਤੀ ਪੁਰਸਕਾਰ’ ਲਈ ਨਾਮਜਦ ਵੀ ਕੀਤਾ ਸੀ ਪਰ ਹੁਣ ਪਾਕਿਸਤਾਨ ਨੇ ਇਰਾਨ ’ਤੇ ਅਮਰੀਕਾ ਦੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਪਾਕਿਸਤਾਨ ਨੇ ਕਿਹਾ ਹੈ ਕਿ ਅਮਰੀਕਾ ਵਲੋਂ ਕੀਤਾ ਗਿਆ ਇਹ ਹਮਲਾ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਹੈ। ਇਰਾਨ ਦੇ ਪ੍ਰਮਾਣੂ ਠਿਕਾਣਿਆਂ ’ਤੇ ਹਮਲਾ ਗਲਤ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਈਰਾਨ ’ਤੇ ਅਮਰੀਕੀ ਹਮਲੇ ਦੀ ਨਿੰਦਾ ਕਰਨ ਵਾਲਾ ਪਹਿਲਾ ਦੇਸ਼ ਨਹੀਂ ਹੈ। ਪਾਕਿਸਤਾਨ ਤੋਂ ਪਹਿਲਾਂ ਸਾਊਦੀ ਅਰਬ, ਕਿਊਬਾ ਅਤੇ ਚਿਲੀ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ। ਦੂਜੇ ਪਾਸੇ ਯੂ.ਕੇ ਅਤੇ ਯੂਰਪੀਅਨ ਯੂਨੀਅਨ ਨੇ ਅਮਰੀਕਾ ਦੇ ਇਸ ਹਮਲੇ ਨੂੰ ਜਾਇਜ਼ ਠਹਿਰਾਇਆ ਹੈ।

ਯੂ.ਕੇ ਨੇ ਅਮਰੀਕਾ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਜੋ ਕੁੱਝ ਵੀ ਕੀਤਾ ਗਿਆ ਹੈ ਉਹ ਸਹੀ ਹੈ ਅਤੇ ਸਾਨੂੰ ਲਗਦਾ ਹੈ ਕਿ ਇਰਾਨ ਨੂੰ ਗੱਲਬਾਤ ਲਈ ਇਕ ਮੇਜ਼ ’ਤੇ ਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਯੂਰਪੀਅਨ ਯੂਨੀਅਨ ਨੇ ਅਮਰੀਕੀ ਹਮਲੇ ਨੂੰ ਜਾਇਜ਼ ਠਹਿਰਾਇਆ ਅਤੇ ਕਿਹਾ ਕਿ ਇਰਾਨ ਦਾ ਪ੍ਰਮਾਣੂ ਪ੍ਰੋਗਰਾਮ ਅੰਤਰਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹੋਵੇਗਾ। ਈਰਾਨ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਣੀ ਚਾਹੀਦੀ। 

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕੀਤਾ ਹੈ। ਜਿਸ ਵਿਚ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਨਾਲ ਖੇਤਰ ਵਿਚ ਤਣਾਅ ਹੋਰ ਵਧ ਸਕਦਾ ਹੈ, ਜਿਸ ਕਾਰਨ ਅਸੀਂ ਬਹੁਤ ਚਿੰਤਤ ਹਾਂ। ਜ਼ਿਕਰਯੋਗ ਹੈ ਕਿ ਪਾਕਿਸਤਾਨ ਅਤੇ ਇਰਾਨ 900 ਕਿਲੋਮੀਟਰ ਦੀ ਸਰਹੱਦ ਸਾਂਝੀ ਹੈ। ਪਾਕਿਸਤਾਨ ਨੇ ਕਿਹਾ, ‘ਅਮਰੀਕਾ ਨੇ ਇਸ ਹਮਲੇ ਨਾਲ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕੀਤੀ ਹੈ। ਸੰਯੁਕਤ ਰਾਸ਼ਟਰ ਚਾਰਟਰ ਅਨੁਸਾਰ ਇਰਾਨ ਨੂੰ ਅਪਣਾ ਬਚਾਅ ਕਰਨ ਦਾ ਪੂਰਾ ਅਧਿਕਾਰ ਹੈ।’

ਪਾਕਿਸਤਾਨ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਇਸ ਨੇ ਇਕ ਦਿਨ ਪਹਿਲਾਂ ਹੀ ਅਧਿਕਾਰਤ ਤੌਰ ’ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਾਲ 2026 ਲਈ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਸੀ।


 

SHARE ARTICLE

ਏਜੰਸੀ

Advertisement

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM

'Raid 'ਚ Bikram Majithia ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ' Advocate ਵੱਲੋਂ ਵੱਡੇ ਖ਼ੁਲਾਸੇ | Akali Dal

17 Jul 2025 5:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM
Advertisement