ਉੱਤਰ-ਪੂਰਬੀ ਕੋਲੰਬੀਆ 'ਚ ਬੱਸ ਹਾਦਸਾਗ੍ਰਸਤ 

By : KOMALJEET

Published : Jul 23, 2023, 11:32 am IST
Updated : Jul 23, 2023, 11:32 am IST
SHARE ARTICLE
accident
accident

10 ਲੋਕਾਂ ਦੀ ਮੌਤ ਅਤੇ ਕਰੀਬ 30 ਜ਼ਖ਼ਮੀ 

ਬੋਗੋਟਾ : ਉੱਤਰ-ਪੂਰਬੀ ਕੋਲੰਬੀਆ ਵਿਖੇ ਇਕ ਬੱਸ ਹਾਦਸਾਗ੍ਰਸਤ ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿਚ ਘੱਟ ਤੋਂ ਘੱਟ ਦਸ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਰੀਬ 30 ਹੋਰ ਜ਼ਖ਼ਮੀ ਹੋ ਗਏ ਹਨ।

ਮੀਡੀਆ ਰੀਪੋਰਟਾਂ ਅਨੁਸਾਰ ਇਹ ਹਾਦਸਾ ਉੱਤਰ-ਪੂਰਬੀ ਕੋਲੰਬੀਆ ਦੇ ਸੈਂਟੇਂਡਰ ਵਿਭਾਗ ਵਿਚ ਪੇਲੋਨ ਦੀ ਨਗਰਪਾਲਿਕਾ ਵਿਚ ਵਾਪਰਿਆ ਹੈ।  ਖੇਤਰੀ ਆਪਦਾ ਜੋਖਮ ਪ੍ਰਬੰਧਨ ਏਜੰਸੀ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ, ''ਪਲੇਓਨ ਦੀ ਨਗਰਪਾਲਿਕਾ ਦੇ ਰਾਸ਼ਟਰੀ ਰਾਜਮਾਰਗ 'ਤੇ ਲਿਮਟ ਸੈਕਟਰ 'ਚ ਬ੍ਰਾਸੀਲੀਆ ਕੰਪਨੀ ਦੀ ਬੱਸ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ।''

ਦਸਿਆ ਜਾ ਰਿਹਾ ਹੈ ਕਿ ਇਹ ਬੱਸ ਦੱਖਣੀ ਅਮਰੀਕੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਵੱਲ ਜਾ ਰਹੀ ਸੀ ਅਤੇ ਰਸਤੇ ਵਿਚ ਹੀ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਸਥਾਨਕ ਹਸਪਤਾਲ ਵਿਖੇ ਲਿਜਾਇਆ ਗਿਆ ਜਿਥੇ ਉਨ੍ਹਾਂ ਦਾ ਇਲਾਜ ਚਲ ਰਿਹਾ ਹੈ। ਉਧਰ ਜਾਂਚ ਏਜੰਸੀਆਂ ਵਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। 
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement