
ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
ਮੈਕਸੀਕੋ: ਮੈਕਸੀਕੋ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਵਿਅਕਤੀ ਨੂੰ ਇਕ ਔਰਤ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਵਿਚ ਇਕ ਬਾਰ ਤੋਂ ਬਾਹਰ ਕੱਢ ਦਿਤਾ ਗਿਆ। ਗੁੱਸੇ ਵਿਚ ਵਿਅਕਤੀ ਨੇ ਵਾਪਸ ਆ ਕੇ ਸਾਰੇ ਬਾਰ ਨੂੰ ਅੱਗ ਲਗਾ ਦਿਤੀ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦਸਿਆ ਕਿ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਸੂਬੇ 'ਚ 19 ਜ਼ਿਲ੍ਹਿਆਂ ਦੇ 1457 ਪਿੰਡ ਹਾਲੇ ਵੀ ਹੜ੍ਹ ਨਾਲ ਪ੍ਰਭਾਵਤ, ਹੁਣ ਤੱਕ 40 ਲੋਕਾਂ ਦੀ ਮੌਤ
ਜਾਣਕਾਰੀ ਅਨੁਸਾਰ ਇਹ ਘਟਨਾ ਮੈਕਸੀਕੋ ਦੇ ਉੱਤਰੀ ਰਾਜ ਸੋਨੋਰਾ ਦੇ ਸੈਨ ਲੁਈਸ ਰੀਓ ਕੋਲੋਰਾਡੋ ਸ਼ਹਿਰ ਵਿਚ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ। ਸੋਨੋਰਾ ਦੇ ਸਰਕਾਰੀ ਵਕੀਲ ਦੇ ਦਫਤਰ ਨੇ ਕਿਹਾ ਕਿ ਬਾਰ ਦੀ ਅੱਗ ਵਿਚ ਸੱਤ ਪੁਰਸ਼ ਅਤੇ ਚਾਰ ਔਰਤਾਂ ਸੜਨ ਅਤੇ ਦਮ ਘੁੱਟਣ ਨਾਲ ਮੌਤ ਹੋ ਗਈ। ਚਾਰ ਹੋਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਪੈਰੋਲ 'ਤੇ ਆਏ ਬਲਾਤਕਾਰ ਦੇ ਦੋਸ਼ੀ ਕੈਦੀ ਦਾ ਸਵਾਗਤ, ਜਸ਼ਨ 'ਚ ਲੋਕਾਂ ਨੇ ਤੋੜੇ ਟ੍ਰੈਫਿਕ ਨਿਯਮ
ਸੋਨੋਰਾ ਦੇ ਸਰਕਾਰੀ ਵਕੀਲ ਦੇ ਦਫਤਰ ਨੇ ਕਿਹਾ ਕਿ ਹਮਲਾਵਰ ਨੂੰ ਔਰਤਾਂ ਦਾ ਨਿਰਾਦਰ ਕਰਨ ਤੋਂ ਬਾਅਦ ਬਾਰ ਤੋਂ ਬਾਹਰ ਕੱਢ ਦਿਤਾ ਗਿਆ। ਫਿਰ ਵਾਪਸ ਆ ਗਿਆ ਅਤੇ ਬਾਰ ਨੂੰ ਅੱਗ ਲਗਾ ਦਿਤੀ। ਆਦਮੀ ਨੇ ਬਾਰ 'ਤੇ ਇਕ ਜਲਣਸ਼ੀਲ ਚੀਜ਼ ਸੁੱਟ ਦਿੱਤੀ, ਜਿਸ ਨਾਲ ਬਾਰ ਨੂੰ ਅੱਗ ਲੱਗ ਗਈ। ਜਿਸ ਘਟਨਾ ਵਿਚ 11 ਲੋਕਾਂ ਦੀ ਮੌਤ ਹੋ ਗਈ। ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।