ਲਾਹੌਰ ਵਿਚ ਤਿੰਨ ਰੋਜ਼ਾ ਅੰਤਰਰਾਸ਼ਟਰੀ ਸਿੱਖ ਸੰਮੇਲਨ ਦੀਆਂ ਤਿਆਰੀਆਂ ਹੋਈਆਂ ਮੁਕੰਮਲ
Published : Aug 23, 2019, 1:52 pm IST
Updated : Aug 24, 2019, 12:03 pm IST
SHARE ARTICLE
International Sikh convention
International Sikh convention

ਲਾਹੌਰ ਵਿਚ ਅਯੋਜਿਤ ਕੀਤੇ ਜਾਣ ਵਾਲੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਸਿੱਖ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।

ਲਾਹੌਰ (ਬਾਬਰ ਜਲੰਧਰੀ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਰਕਾਰ ਵੱਲੋਂ ਅਯੋਜਿਤ ਕੀਤੇ ਜਾਣ ਵਾਲੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਸਿੱਖ ਸੰਮੇਲਨ ਦੀਆਂ ਤਿਆਰੀਆਂ  ਮੁਕੰਮਲ ਹੋ ਗਈਆਂ ਹਨ। ਇਸ ਸਬੰਧੀ ਰਿਪੋਰਟ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। 31 ਅਗਸਤ ਤੋਂ ਲੈ ਕੇ 2 ਸਤੰਬਰ ਤੱਕ ਚੱਲਣ ਵਾਲੇ ਕੌਮਾਂਤਰੀ ਸਿੱਖ ਸੰਮੇਲਨ ਵਿਚ ਦੁਨੀਆ ਭਰ ਦੇ 50 ਤੋਂ ਜ਼ਿਆਦਾ ਸਿੱਖ ਵਿਦਵਾਨ ਹਾਜ਼ਰ ਹੋਣਗੇ।

International Sikh convention on Aug 31International Sikh convention on Aug 31

ਸੰਮੇਲਨ ਵਿਚ ਪਾਕਿਸਤਾਨ ਆਉਣ ਵਾਲੇ ਸਿੱਖ ਵਿਦਵਾਨਾਂ ਵਿਚ ਭਾਰਤ, ਕੈਨੇਡਾ, ਅਮਰੀਕਾ, ਬਰਤਾਨੀਆ, ਫਰਾਂਸ ਤੇ ਦੁਨੀਆਂ ਦੇ ਹੋਰ ਦੇਸ਼ਾਂ ਵਿਚੋਂ 50 ਤੋਂ ਜ਼ਿਆਦਾ ਵਿਦਵਾਨ ਸ਼ਾਮਲ ਹੋਣਗੇ। ਸੰਮੇਲਨ ਵਿਚ ਹਾਜ਼ਰੀ ਭਰਨ ਲਈ ਦੁਨੀਆ ਭਰ ਦੇ ਸਿੱਖ ਵਿਦਵਾਨਾਂ ਨੂੰ ਵੀਜ਼ੇ ਜਾਰੀ ਕਰ ਦਿੱਤੇ ਗਏ ਹਨ। ਸਾਰੇ ਵਿਦਵਾਨਾਂ ਦਾ ਸੂਬੇ ਦੇ ਮਹਿਮਾਨਾਂ ਵਜੋਂ ਸਵਾਗਤ ਕੀਤਾ ਜਾਵੇਗਾ।

Chaudhry Mohammad SarwarChaudhry Mohammad Sarwar

ਇਸ ਸੰਮੇਲਨ ਦੀ ਅਗਵਾਈ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਕਰਨਗੇ। ਬਾਹਰੋਂ ਆਏ ਯਾਤਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਅਤੇ ਸੱਚਾ ਸੌਦਾ ਦੀ ਯਾਤਰਾ ਵੀ ਕਰਨਗੇ। ਪਾਕਿਸਤਾਨ ਸਰਕਾਰ ਵੱਲੋਂ ਇਹ ਅੰਤਰਰਾਸ਼ਟਰੀ ਸਿੱਖ ਸੰਮੇਲਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ।

Nankana SahibNankana Sahib

ਇਸ ਸਿੱਖ ਸੰਮੇਲਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਉਹਨਾਂ ਦੀਆਂ ਸਿੱਖਿਆਵਾਂ ‘ਤੇ ਚਾਨਣਾ ਪਾਇਆ ਜਾਵੇਗਾ। ਇਸ ਸੰਮੇਲਨ ਵਿਚ ਪਹੁੰਚ ਰਹੇ ਸਿੱਖ ਵਿਦਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਪਹੁੰਚ ਰਹੇ ਸਿੱਖ ਵਿਦਵਾਨਾਂ ਵਿਚ ਭਾਰਤ ਤੋਂ 11, ਅਮਰੀਕਾ ਤੋਂ 1, ਕੈਨੇਡਾ ਤੋਂ 7, ਫਰਾਂਸ ਤੋਂ 1 ਵਿਦਵਾਨ ਇਸ ਸੰਮੇਲਨ ਵਿਚ ਸ਼ਮੂਲੀਅਤ ਕਰਨਗੇ। ਕੁੱਲ ਮਿਲਾ ਕੇ ਪਹੁੰਚ ਰਹੇ ਵਿਦਵਾਨਾਂ ਦੀ ਗਿਣਤੀ 50 ਤੋਂ ਜ਼ਿਆਦਾ ਹੋਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement