ਚੋਣ ਨਤੀਜਿਆਂ ਨੂੰ ਪਲਟਣ ਦੀ ਕੋਸ਼ਿਸ਼ ਦਾ ਮਾਮਲਾ: ਭਲਕੇ ਜਾਰਜੀਆ ’ਚ ਆਤਮ ਸਮਰਪਣ ਕਰਨਗੇ ਡੋਨਾਲਡ ਟਰੰਪ
Published : Aug 23, 2023, 1:40 pm IST
Updated : Aug 23, 2023, 1:40 pm IST
SHARE ARTICLE
Donald Trump
Donald Trump

ਟਰੰਪ ਦੀ ਇਸ ਘੋਸ਼ਣਾ ਤੋਂ ਪਹਿਲਾਂ ਉਨ੍ਹਾਂ ਦੇ ਵਕੀਲਾਂ ਨੇ ਅਟਲਾਂਟਾ ਵਿਚ ਸਰਕਾਰੀ ਵਕੀਲਾਂ ਨਾਲ ਮੁਲਾਕਾਤ ਕੀਤੀ

 

ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ 2020 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਜਾਰਜੀਆ ਵਿਚ ਚੋਣ ਹਾਰ ਨੂੰ ਪਲਟਣ ਦੀ ਕੋਸ਼ਿਸ਼ ਦੇ ਇਲਜ਼ਾਮਾਂ ਨਾਲ ਜੁੜੇ ਮਾਮਲੇ ਵਿਚ ਭਲਕੇ (ਵੀਰਵਾਰ) ਨੂੰ ਰਾਜ ਅਧਿਕਾਰੀਆਂ ਦੇ ਸਾਹਮਣੇ ਆਤਮ ਸਮਰਪਣ ਕਰਨਗੇ। ਟਰੰਪ ਨੇ ਸੋਮਵਾਰ ਰਾਤ ਨੂੰ ਅਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ, "ਕੀ ਤੁਸੀਂ ਇਸ 'ਤੇ ਵਿਸ਼ਵਾਸ ਕਰ ਸਕਦੇ ਹੋ? ਮੈਂ ਗ੍ਰਿਫ਼ਤਾਰੀ ਲਈ ਵੀਰਵਾਰ ਨੂੰ ਅਟਲਾਂਟਾ, ਜਾਰਜੀਆ ਜਾਵਾਂਗਾ”।

ਇਹ ਵੀ ਪੜ੍ਹੋ: ਲੁਧਿਆਣਾ ਵਿਚ ਪਤੀ ਤੋਂ ਦੁਖੀ ਮਹਿਲਾ ਨੇ ਤੇਜ਼ਾਬ ਪੀ ਕੇ ਕੀਤੀ ਖ਼ੁਦਕੁਸ਼ੀ

ਟਰੰਪ ਦੀ ਇਸ ਘੋਸ਼ਣਾ ਤੋਂ ਪਹਿਲਾਂ ਉਨ੍ਹਾਂ ਦੇ ਵਕੀਲਾਂ ਨੇ ਅਟਲਾਂਟਾ ਵਿਚ ਸਰਕਾਰੀ ਵਕੀਲਾਂ ਨਾਲ ਮੁਲਾਕਾਤ ਕੀਤੀ ਤਾਂ ਜੋ ਉਸ ਦੀ ਰਿਹਾਈ ਲਈ ਜ਼ਮਾਨਤ ਦੇ ਵੇਰਵਿਆਂ 'ਤੇ ਚਰਚਾ ਕੀਤੀ ਜਾ ਸਕੇ। ਫੁਲਟਨ ਕਾਉਂਟੀ ਜ਼ਿਲ੍ਹਾ ਅਟਾਰਨੀ ਫੈਨੀ ਵਿਲਿਸ, ਟਰੰਪ ਦੇ ਬਚਾਅ ਪੱਖ ਦੇ ਅਟਾਰਨੀ ਅਤੇ ਜੱਜ ਨੇ ਜ਼ਮਾਨਤ ਸਮਝੌਤੇ 'ਤੇ ਦਸਤਖਤ ਕੀਤੇ, ਜਿਸ ਦੇ ਅਨੁਸਾਰ ਸਾਬਕਾ ਰਾਸ਼ਟਰਪਤੀ ਸੋਸ਼ਲ ਮੀਡੀਆ ਸਮੇਤ ਕਿਸੇ ਵੀ ਤਰੀਕੇ ਨਾਲ ਕੇਸ ਦੇ ਦੂਜੇ ਬਚਾਅ ਪੱਖ, ਗਵਾਹਾਂ ਜਾਂ ਪੀੜਤਾਂ ਨੂੰ ਧਮਕਾਇਆ ਨਹੀਂ ਜਾ ਸਕਦਾ। ਇਸ ਸਮਝੌਤੇ ਅਨੁਸਾਰ ਜ਼ਮਾਨਤ ਦੀ ਰਕਮ ਦੋ ਲੱਖ ਅਮਰੀਕੀ ਡਾਲਰ ਰੱਖੀ ਗਈ ਹੈ।

ਇਹ ਵੀ ਪੜ੍ਹੋ: ਅਧਿਆਪਕਾਂ ਤੇ ਹੋਰ ਕਾਮਿਆਂ ਨੂੰ ਵੱਡੀ ਰਾਹਤ, ਨਹੀਂ ਹੋਵੇਗੀ ਮੈਡੀਕਲ ਤੇ ਪੁਲਿਸ ਜਾਂਚ

ਟਰੰਪ ਅਮਰੀਕਾ ਦੇ ਇਤਿਹਾਸ ਵਿਚ ਮਹਾਦੋਸ਼ ਦਾ ਸਾਹਮਣਾ ਕਰਨ ਵਾਲੇ ਦੇਸ਼ ਦੇ ਪਹਿਲੇ ਸਾਬਕਾ ਰਾਸ਼ਟਰਪਤੀ ਹਨ। ਅਪ੍ਰੈਲ ਤੋਂ ਬਾਅਦ ਇਹ ਉਨ੍ਹਾਂ ਦੀ ਚੌਥੀ ਗ੍ਰਿਫ਼ਤਾਰੀ ਹੋਵੇਗੀ। ਦੱਸ ਦੇਈਏ ਕਿ ਅਮਰੀਕਾ 'ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ 'ਚ ਰਿਪਬਲਿਕਨ ਪਾਰਟੀ ਦਾ ਉਮੀਦਵਾਰ ਬਣਨ ਦੀ ਦੌੜ 'ਚ ਟਰੰਪ ਕਾਫੀ ਅੱਗੇ ਹਨ। ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ 'ਤੇ ਚੋਣ ਨਤੀਜਿਆਂ ਨੂੰ ਪਲਟਣ ਦੀ ਕੋਸ਼ਿਸ਼ ਕਰਨ ਦਾ ਇਲਜ਼ਾਮ ਲੱਗਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement