Pakistan News:ਪਾਕਿ ਪੁਲਿਸ ਟੀਮ 'ਤੇ ਰਾਕੇਟ ਹਮਲਾ, 11 ਪੁਲਿਸ ਮੁਲਾਜ਼ਮਾਂ ਦੀ ਮੌਤ, ਕਈ ਜ਼ਖਮੀ
Published : Aug 23, 2024, 9:47 am IST
Updated : Aug 23, 2024, 9:47 am IST
SHARE ARTICLE
Rocket attack on Pakistani police tea
Rocket attack on Pakistani police tea

ਕਈ ਪੁਲਿਸ ਵਾਲਿਆਂ ਨੂੰ ਬੰਧਕ ਬਣਾ ਲਿਆ ਗਿਆ।

Pakistan News: ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵੀਰਵਾਰ ਨੂੰ ਬਦਮਾਸ਼ਾਂ ਨੇ ਪੁਲਸ ਟੀਮ 'ਤੇ ਰਾਕੇਟ ਨਾਲ ਹਮਲਾ ਕੀਤਾ। ਇਸ ਹਮਲੇ 'ਚ ਘੱਟੋ-ਘੱਟ 11 ਪੁਲਸ ਕਰਮਚਾਰੀ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ। ਕਈ ਪੁਲਿਸ ਵਾਲਿਆਂ ਨੂੰ ਬੰਧਕ ਬਣਾ ਲਿਆ ਗਿਆ। ਪੁਲੀਸ ਮੁਲਾਜ਼ਮਾਂ ’ਤੇ ਹਮਲਾ ਉਸ ਸਮੇਂ ਹੋਇਆ ਜਦੋਂ ਦੋ ਮੋਬਾਈਲ ਪੁਲੀਸ ਵੈਨਾਂ ਮੱਚਾ ਪੁਆਇੰਟ ’ਤੇ ਚਿੱਕੜ ਵਾਲੀ ਸੜਕ ’ਤੇ ਫਸ ਗਈਆਂ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ  ਹੈ ਕਿ ਇਸ ਦੌਰਾਨ ਡਾਕੂ ਉੱਥੇ ਪਹੁੰਚ ਗਏ ਅਤੇ ਉਨ੍ਹਾਂ 'ਤੇ ਰਾਕੇਟ ਨਾਲ ਹਮਲਾ ਕਰ ਦਿੱਤਾ। ਹਮਲੇ 'ਚ ਘੱਟੋ-ਘੱਟ 11 ਪੁਲਿਸ ਮੁਲਾਜ਼ਮ ਮੌਕੇ 'ਤੇ ਹੀ ਮਾਰੇ ਗਏ, ਜਦਕਿ ਕੁਝ ਨੂੰ ਬੰਧਕ ਬਣਾ ਲਿਆ ਗਿਆ ਅਤੇ ਬਾਕੀ ਜ਼ਖਮੀ ਹੋ ਗਏ।"  ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਕੁਝ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਮਲਾ ਕਰਨ ਤੋਂ ਬਾਅਦ ਦੋਸ਼ੀ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਘਟਨਾ ਤੋਂ ਬਾਅਦ ਵੱਡੀ ਗਿਣਤੀ 'ਚ ਪੁਲਸ ਬਲ ਮੌਕੇ 'ਤੇ ਪਹੁੰਚ ਗਿਆ ਅਤੇ ਜ਼ਖਮੀਆਂ ਨੂੰ ਰਹੀਮ ਯਾਰ ਖਾਨ ਦੇ ਸ਼ੇਖ ਜਾਇਦ ਹਸਪਤਾਲ 'ਚ ਦਾਖਲ ਕਰਵਾਇਆ।

ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਆਈਜੀ ਪੁਲਿਸ ਡਾਕਟਰ ਉਸਮਾਨ ਅਨਵਰ ਨੂੰ ਘਟਨਾ ਸਥਾਨ 'ਤੇ ਪਹੁੰਚਣ ਅਤੇ ਅਪਰਾਧੀਆਂ ਦੁਆਰਾ ਬੰਧਕ ਬਣਾਏ ਪੁਲਿਸ ਮੁਲਾਜ਼ਮਾਂ ਨੂੰ ਛੁਡਾਉਣ ਲਈ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਜ਼ਿਲ੍ਹਿਆਂ ਦੇ ਸਲੱਮ ਖੇਤਰਾਂ (ਉਪਨਗਰਾਂ) ਵਿੱਚ ਅਪਰਾਧੀਆਂ ਦਾ ਰਾਜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸਕੂਲ ਵੈਨ 'ਤੇ ਗੋਲੀਬਾਰੀ 'ਚ ਦੋ ਬੱਚਿਆਂ ਦੀ ਮੌਤ

 ਇਸ ਤੋਂ ਪਹਿਲਾਂ ਪਾਕਿਸਤਾਨ ਦੇ ਅਟਕ 'ਚ ਸਕੂਲ ਵੈਨ 'ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸੇ ਅਣਪਛਾਤੇ ਵਿਅਕਤੀ ਨੇ ਇਹ ਹਮਲਾ ਕੀਤਾ ਹੈ। ਜਿਸ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ ਹੈ ਜਦਕਿ ਪੰਜ ਬੱਚੇ ਜ਼ਖਮੀ ਹੋ ਗਏ ਹਨ। ਇਹ ਘਟਨਾ ਅਟਕ ਦੇ ਢੇਰੀ ਕੋਟ ਦੀ ਹੈ। ਇਸ ਹਮਲੇ ਵਿੱਚ ਸਕੂਲ ਵੈਨ ਦਾ ਡਰਾਈਵਰ ਵੀ ਜ਼ਖ਼ਮੀ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਅਟਕ ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰ ਗੋਲੀ ਚਲਾਉਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਸਾਰੇ ਬੱਚਿਆਂ ਦੀ ਉਮਰ 10 ਤੋਂ 12 ਸਾਲ ਦੇ ਵਿਚਕਾਰ ਹੈ। ਖੇਤਰੀ ਪੁਲਿਸ ਅਧਿਕਾਰੀ ਬਾਬਰ ਸਰਫਰਾਜ਼ ਅਲਪਾ ਦਾ ਕਹਿਣਾ ਹੈ ਕਿ ਇਹ ਘਟਨਾ ਨਿੱਜੀ ਦੁਸ਼ਮਣੀ ਕਾਰਨ ਵਾਪਰੀ ਹੈ। ਹਮਲਾਵਰ ਦਾ ਨਿਸ਼ਾਨਾ ਡਰਾਈਵਰ ਸੀ ਪਰ ਸਕੂਲੀ ਬੱਚੇ ਵੀ ਉਸ ਦਾ ਸ਼ਿਕਾਰ ਹੋਏ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸ਼ੁਰੂ ਕਰ ਦਿੱਤੀ ਹੈ।

SHARE ARTICLE

ਏਜੰਸੀ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement