America 'ਚ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਦਾ ਭਰਾ ਹਰਨੀਤ ਸਿੰਘ ਵੀ ਗ੍ਰਿਫ਼ਤਾਰ

By : GAGANDEEP

Published : Aug 23, 2025, 10:28 am IST
Updated : Aug 23, 2025, 10:28 am IST
SHARE ARTICLE
Punjabi truck driver Harjinder Singh's brother Harneet Singh also arrested in America
Punjabi truck driver Harjinder Singh's brother Harneet Singh also arrested in America

ਗਲਤ ਯੂ-ਟਰਨ ਲੈਣ ਕਾਰਨ ਵਾਪਰੇ ਹਾਦਸੇ ਦੌਰਾਨ ਤਿੰਨ ਵਿਅਕਤੀਆਂ ਦੀ ਗਈ ਸੀ ਜਾਨ

Punjabi truck driver news : ਫਲੋਰਿਡਾ ’ਚ ਪੰਜਾਬੀ ਟਰੱਕ ਹਰਜਿੰਦਰ ਸਿੰਘ ਦੀ ਲਾਪਰਵਾਹੀ ਨਾਲ ਵਾਪਰੇ ਹਾਦਸੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਯੂ ਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਨੇ ਹਰਨੀਤ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਸੀ ਉਸ ਸਮੇਂ ਹਰਜਿੰਦਰ ਸਿੰਘ ਦੇ ਨਾਲ ਉਸ ਦਾ ਭਰਾ ਹਰਨੀਤ ਸਿੰਘ ਵੀ ਕੰਡਕਟਰ ਸੀਟ ’ਤੇ ਬੈਠਾ ਸੀ। 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਫਲੋਰਿਡਾ ’ਚ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਵੱਲੋਂ ਅਚਾਨਕ ਗਲਤ ਯੂ-ਟਰਨ ਲੈਣ ਕਾਰਨ ਇਕ ਸੜਕ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਦੌਰਾਨ ਮਿੰਨੀ ਵੈਨ ਚਾਲਕ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਸ ’ਤੇ ਦੇਸ਼ ਨਿਕਾਲੇ ਦੀ ਤਲਵਾਰ ਲਟਕ ਰਹੀ ਹੈ। ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੇ ਦੇਸ਼ ਨਿਕਾਲੇ ਤੋਂ ਬਚਣ ਲਈ ਭਾਰਤ ’ਚ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਰਨੀਤ ਸਿੰਘ ਵੀ ਆਪਣੇ ਭਰਾ ਹਰਜਿੰਦਰ ਸਿੰਘ ਦੀ ਤਰ੍ਹਾਂ ਅਮਰੀਕਾ ਵਿਚ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਿਹਾ ਸੀ। ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ ਨੇ ਦੱਸਿਆ ਕਿ 2023 ’ਚ ਬਾਰਡਰ ਪੈਟਰੋਲ ਨੇ ਹਰਨੀਤ ਸਿੰਘ ਫੜਿਆ ਸੀ। ਪਰ ਬਾਈਡਨ ਵੱਲੋਂ ਉਨ੍ਹਾਂ ਨੂੰ ਅਮਰੀਕੀ ਭਾਈਚਾਰੇ ’ਚ ਛੱਡ ਦਿੱਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement