
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਅਮਰੀਕਾ: ਮੈਕਸੀਕੋ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਾਰ ਵਿਚ ਇਕ ਵਿਅਕਤੀ ਨੇ ਖੁੱਲ੍ਹੇਆਮ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਫਾਇਰਿੰਗ ’ਚ ਘੱਟ ਤੋਂ ਘੱਟ 10 ਲੋਕਾਂ ਦੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ। ਫਿਲਹਾਲ ਹਮਲਾ ਕਿਉਂ ਕੀਤਾ ਗਿਆ, ਹਮਲਾ ਕਿਸ ਤਰ੍ਹਾਂ ਦਾ ਸੀ, ਇਸ ਦਾ ਖੁਲਾਸਾ ਨਹੀਂ ਹੋਇਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।