ਕੈਨੇਡਾ ’ਚ ਪੁਲਿਸ ਨੂੰ ਵੇਖ ਪੰਜਾਬੀ ਨੌਜਵਾਨ ਨੇ ਭਜਾਈ ਗੱਡੀ, ਜਾਣੋ ਫਿਰ ਕਿਵੇਂ ਕੀਤੇ ਕਾਬੂ
Published : Sep 23, 2022, 11:48 am IST
Updated : Sep 23, 2022, 11:48 am IST
SHARE ARTICLE
Punjabi youth ran away after seeing the police in Canada
Punjabi youth ran away after seeing the police in Canada

ਪੁਲਿਸ ਨੇ ਗ੍ਰਿਫ਼ਤਾਰ ਕਰ ਕੇ ਕੀਤੀ ਪੁੱਛਗਿੱਛ ਸ਼ੁਰੂ

 

ਟੋਰਾਂਟੋ: ਕੈਨੇਡਾ ਦੇ ਬਰੈਂਪਟਨ ਵਿਚ ਪੁਲਿਸ ਨੇ ਕੁਝ ਪੰਜਾਬੀ ਮੁੰਡੇ ਅਤੇ ਇੱਕ ਕੁੜੀ ਨੂੰ ਕਾਬੂ ਕੀਤਾ ਹੈ। ਅਸਲ ਵਿਚ ਇਹ ਸਾਰੇ ਇਕ ਜੀਪ ਵਿਚ ਸਵਾਰ ਸਨ ਅਤੇ ਸੜਕ 'ਤੇ ਇੱਧਰ-ਉੱਧਰ ਗੱਡੀ ਘੁੰਮਾ ਰਹੇ ਸਨ। ਇਸ 'ਤੇ ਪੁਲਿਸ ਨੇ ਇਨ੍ਹਾਂ ’ਤੇ ਐਕਸ਼ਨ ਲਿਆ। ਪੁਲਿਸ ਨੇ ਜਦੋਂ ਉਨ੍ਹਾਂ ਨੂੰ ਫੜਨ ਲਈ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਉਨ੍ਹਾਂ ਨੇ ਗੱਡੀ ਰੋਕਣ ਦੀ ਬਜਾਏ ਭਜਾਉਣਾ ਸ਼ੁਰੂ ਕਰ ਦਿੱਤਾ। ਇਸ 'ਤੇ ਪੁਲਿਸ ਨੂੰ ਸ਼ੱਕ ਹੋਇਆ ਕਿ ਸ਼ਾਇਦ ਉਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਹਨ ਜਾਂ ਅੰਜਾਮ ਦੇ ਕੇ ਆਏ ਹਨ। ਇਸ ਮਗਰੋਂ ਪੁਲਿਸ ਦੀਆਂ 10-12 ਗੱਡੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ। ਆਖ਼ਿਰ ਪੁਲਿਸ ਨੇ ਉਨ੍ਹਾਂ ਨੂੰ ਘੇਰ ਕੇ ਕਾਬੂ ਕਰ ਲਿਆ। ਉਨ੍ਹਾਂ ਦੀ ਚੈਕਿੰਗ ਕੀਤੀ ਗਈ।

ਜਾਣਕਾਰੀ ਮੁਤਾਬਕ ਗੱਡੀ ਵਿਚ ਬੈਠੇ ਨੌਜਵਾਨਾਂ ਨੇ ਪੁਲਿਸ 'ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਪਰ ਚੰਗੀ ਕਿਸਮਤ ਨਾਲ ਪੁਲਿਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਇਸ ਮਗਰੋਂ ਗੱਡੀ ਇਕ ਦਰੱਖਤ ਵਿਚ ਫਸ ਜਾਂਦੀ ਹੈ। ਪੁਲਿਸ ਉਨ੍ਹਾਂ ਨੂੰ ਘੇਰ ਕੇ ਗੱਡੀ ਵਿਚੋਂ ਬਾਹਰ ਕੱਢਦੀ ਹੈ ਅਤੇ ਗ੍ਰਿਫ਼ਤਾਰ ਕਰ ਲੈਂਦੀ ਹੈ। ਗੱਡੀ ਵਿਚੋਂ ਮੁੰਡਿਆ ਨਾਲ ਇਕ ਕੁੜੀ ਵੀ ਸਵਾਰ ਹੁੰਦੀ ਹੈ। ਫਿਲਹਾਲ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਅਜਿਹਾ ਕਰਨ ਪਿੱਛੇ ਉਨ੍ਹਾਂ ਦਾ ਅਸਲ ਮਕਸਦ ਕੀ ਸੀ। ਪੁਲਿਸ ਨੇ ਦੋ ਪੰਜਾਬੀ ਮੁੰਡਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement