2 ਭੈਣਾਂ ਦੇ ਇਕਲੌਤੇ ਭਰਾ ਦੀ ਕੈਨੇਡਾ 'ਚ ਹੋਈ ਮੌਤ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 
Published : Oct 23, 2020, 3:43 pm IST
Updated : Oct 23, 2020, 3:47 pm IST
SHARE ARTICLE
Pankaj Garg
Pankaj Garg

22 ਅਕਤੂਬਰ ਨੂੰ ਸ਼ਾਮ 4 ਵਜੇ ਹੋਈ ਮੌਤ

ਚੰਡੀਗੜ੍ਹ - ਕਸਬਾ ਸ਼ੇਰਪੁਰ ਦੇ ਪਵਨ ਕੁਮਾਰ ਗਰਗ ਦੇ ਨੌਜਵਾਨ ਪੁੱਤਰ ਪੰਕਜ ਗਰਗ ਦੀ (23) ਸਾਲ ਦੀ ਉਮਰ ਵਿਚ ਕੈਨੇਡਾ ਵਿਖੇ ਬਿਮਾਰੀ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਵਨ ਕੁਮਾਰ ਵਲੋਂ ਆਪਣੇ ਪੁੱਤਰ ਪੰਕਜ ਗਰਗ ਨੂੰ ਕਰਜ਼ਾ ਚੁੱਕ ਕੇ ਪੜ੍ਹਨ ਲਈ 2 ਸਾਲ ਪਹਿਲਾਂ ਵਿਦੇਸ਼ ਭੇਜਿਆ ਸੀ ਅਤੇ ਪੰਕਜ ਗਰਗ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ,

ਉਸ ਨੂੰ ਤੇਜ਼ ਬੁਖ਼ਾਰ,ਖੰਘ ਅਤੇ ਤੇਜ਼ ਸਿਰ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਕੈਨੇਡਾ ਦੇ ਸਾਊਥ ਮਸੋਕਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜਿੱਥੇ ਰਾਤ ਨੂੰ ਉਸ ਦੇ ਬਰੇਨ ਨੇ ਕੰਮ ਕਰਨਾ ਬੰਦ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੂੰ ਐਮਰਜੈਂਸੀ 'ਚ ਸ਼ਿਫ਼ਟ ਕਰ ਦਿੱਤਾ। ਜਾਣਕਾਰੀ ਅਨੁਸਾਰ ਪੰਕਜ ਦਾ ਬਰੇਨ 100 ਫ਼ੀਸਦੀ ਡੈੱਡ ਹੋ ਗਿਆ। ਜਿਸ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਤਿੰਨ ਦਿਨ ਤੱਕ ਵੈਟੀਲੇਟਰ 'ਤੇ ਰੱਖਿਆ ਪਰ ਕੋਈ ਸਫ਼ਲਤਾ ਹੱਥ ਨਾ ਲੱਗੀ।

DeathDeath

ਇਸ ਤੋਂ ਬਾਅਦ 22 ਅਕਤੂਬਰ ਨੂੰ ਸ਼ਾਮ 4 ਵਜੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੰਕਜ ਗਰਗ ਚੰਗੇ ਭਵਿੱਖ ਦੀ ਆਸ ਵਿਚ ਪੜ੍ਹਨ ਲਈ ਕੈਨੇਡਾ ਗਿਆ ਸੀ ਅਤੇ 2 ਭੈਣਾਂ ਦਾ ਇਕਲੋਤਾ ਭਰਾ ਸੀ। ਪੰਕਜ ਗਰਗ ਦੀ ਮੌਤ ਨਾਲ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਉੱਥੇ ਇਲਾਕੇ ਵਿਚ ਵੀ ਸੋਗ ਦੀ ਲਹਿਰ ਹੈ। ਪਬਲਿਕ ਹੈਲਪਲਾਈਨ ਦੇ ਕੋਮੀ ਪ੍ਰਧਾਨ ਐਡਵੋਕੇਟ ਨਵਲਜੀਤ ਗਰਗ,

ਚੇਤਨ ਗੋਇਲ ਪੰਚ, ਠੇਕੇਦਾਰ ਸੰਜੇ ਸਿੰਗਲਾ, ਧਰਮਿੰਦਰ ਸਿੰਗਲਾ, ਮਾਸਟਰ ਹਰਬੰਸ ਸਿੰਘ ਸ਼ੇਰਪੁਰ , ਹਨੀ ਗਰਗ ਧਾਵਾ, ਵਿਪਨ ਗਰਗ ਆਦਿ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੈਨੇਡਾ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਮ੍ਰਿਤਕ ਨੌਜਵਾਨ ਦੀ ਦੇਹ ਜਲਦ ਤੋਂ ਜਲਦ ਭਾਰਤ ਭੇਜੀ ਜਾਵੇ।

SHARE ARTICLE

ਏਜੰਸੀ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement