ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ 7 ਸਾਲ ਦੀ ਕੈਦ,ਔਰਤ ਦੋਸਤ ਦਾ ਕੀਤਾ ਸੀ ਕਤਲ

By : GAGANDEEP

Published : Oct 23, 2022, 8:04 am IST
Updated : Oct 23, 2022, 9:40 am IST
SHARE ARTICLE
photo
photo

ਜੁਰਮ ਛੁਪਾਉਣ ਲਈ ਸਾੜੀ ਲਾਸ਼

 

ਮੁਹਾਲੀ : ਕੈਨੇਡਾ ਦੀ ਅਦਾਲਤ ਨੇ ਇੱਕ ਪੰਜਾਬੀ ਨੌਜਵਾਨ ਨੂੰ ਕਤਲ ਦੇ ਦੋਸ਼ ਵਿੱਚ 7 ​ਸਾਲ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੌਜਵਾਨ ਨੇ ਅਗਸਤ 2017 ਵਿੱਚ ਇੱਕ ਪੰਜਾਬੀ ਮਹਿਲਾ ਦੋਸਤ ਦਾ ਕਤਲ ਕਰ ਦਿੱਤਾ ਸੀ। ਇੰਨਾ ਹੀ ਨਹੀਂ ਗੁਨਾਹ ਛੁਪਾਉਣ ਲਈ ਲਾਸ਼ ਨੂੰ ਸਾੜ ਦਿੱਤਾ ਗਿਆ। ਅਦਾਲਤ ਦਾ ਮੰਨਣਾ ਹੈ ਕਿ ਦੋਸ਼ੀ ਨੌਜਵਾਨ ਨਸ਼ੇ ਦਾ ਕਾਰੋਬਾਰ ਵੀ ਕਰਦੇ ਸਨ।

ਘਟਨਾ ਅਗਸਤ 2017 ਦੀ ਹੈ। ਇੰਡੋ-ਕੈਨੇਡੀਅਨ ਨੌਜਵਾਨ ਹਰਜੀਤ ਦਿਓ (25) ਨੇ ਆਪਣੇ 19 ਸਾਲਾ ਦੋਸਤ ਭਵਕਿਰਨ ਢੇਸੀ ਦਾ ਕਤਲ ਕਰ ਦਿੱਤਾ ਸੀ। ਪੁਲਿਸ ਨੇ ਘਟਨਾ ਦੇ ਇੱਕ ਦਿਨ ਬਾਅਦ ਕਿਰਨ ਦੀ ਐਕਸਯੂਵੀ ਸੜੀ ਹੋਈ ਲਾਸ਼ ਬਰਾਮਦ ਕੀਤੀ ਸੀ। ਪੁਲਿਸ ਅਨੁਸਾਰ ਹਰਜੋਤ ਅਤੇ ਕਿਰਨ ਇੱਕ ਦੂਜੇ ਦੇ ਚੰਗੇ ਦੋਸਤ ਸਨ। ਜਾਂਚ ਵਿੱਚ ਉਸਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਉਸਨੂੰ ਮਈ 2019 ਨੂੰ ਵੈਨਕੂਵਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇੱਕ ਮਹੀਨੇ ਬਾਅਦ ਉਸਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ ਦੇ ਜੱਜ ਜੀਨ ਰੀਡਰ ਮੁਤਾਬਕ ਹਰਜੋਤ ਨੇ ਆਪਣੇ ਕੱਪੜਿਆਂ 'ਚੋਂ ਪਿਸਤੌਲ ਕੱਢ ਕੇ ਕਿਰਨ ਦੇ ਸਿਰ 'ਚ ਗੋਲੀ ਮਾਰ ਦਿੱਤੀ। ਜਿਸ ਤੋਂ ਬਾਅਦ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਉਹ ਲਾਸ਼ ਨੂੰ ਐਕਸਯੂਵੀ 'ਚ ਪਾ ਕੇ ਸੁੰਨਸਾਨ ਜਗ੍ਹਾ 'ਤੇ ਲੈ ਗਿਆ। ਲਾਸ਼ ਦੇ ਨਾਲ ਹੀ ਐਕਸਯੂਵੀ ਨੂੰ ਵੀ ਅੱਗ ਲਗਾ ਦਿੱਤੀ ਗਈ। ਹਰਜੋਤ ਨੇ ਇਸ ਮਾਮਲੇ ਵਿੱਚ ਪੁਲਿਸ ਨੂੰ ਸੂਚਿਤ ਨਹੀਂ ਕੀਤਾ।

ਇਸ ਪੂਰੀ ਘਟਨਾ 'ਚ ਜਾਨ ਗਵਾਉਣ ਵਾਲੀ ਕਿਰਨ ਦਾ ਪਰਿਵਾਰ ਇਸ ਫੈਸਲੇ ਤੋਂ ਖੁਸ਼ ਨਹੀਂ ਹੈ। ਉਹਮਾਂ ਦਾ ਕਹਿਣਾ ਹੈ ਕਿ ਉਸ ਦੀ 19 ਸਾਲਾ ਧੀ ਨੂੰ ਹਰਜੋਤ ਨੇ ਬੇਰਹਿਮੀ ਨਾਲ ਮਾਰ ਦਿੱਤਾ ਸੀ। ਕਿਰਨ ਇੱਕ ਵਿਦਿਆਰਥਂ ਸੀ ਅਤੇ ਉਸਦੀ ਮੌਤ ਤੋਂ 6 ਮਹੀਨੇ ਪਹਿਲਾਂ ਉਸਦੀ ਕਿਡਨੀ ਟ੍ਰਾਂਸਪਲਾਂਟ ਕੀਤੀ ਗਈ ਸੀ। ਦੋਸ਼ੀ ਹਰਜੋਤ ਨੂੰ 7 ਸਾਲ ਦੀ ਸਜ਼ਾ ਬਹੁਤ ਘੱਟ ਹੈ। ਉਸ ਨੂੰ ਘੱਟੋ-ਘੱਟ 20 ਸਾਲ ਦੀ ਸਜ਼ਾ ਹੋਣੀ ਚਾਹੀਦੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement