ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਬੋਲਸੋਨਾਰੋ ਗ੍ਰਿਫ਼ਤਾਰ
Published : Nov 23, 2025, 9:44 am IST
Updated : Nov 23, 2025, 9:56 am IST
SHARE ARTICLE
Former Brazilian President Bolsonaro arrested
Former Brazilian President Bolsonaro arrested

ਬੋਲਸੋਨਾਰੋ 2019 ਤੋਂ 2022 ਤਕ ਰਾਸ਼ਟਰਪਤੀ ਰਹੇ ਸਨ

ਸਾਓ ਪਾਓਲੋ : ਬ੍ਰਾਜ਼ੀਲ ਦੀ ਸੰਘੀ ਪੁਲਿਸ ਨੇ ਸਾਬਕਾ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਇਹ ਕਦਮ ਅਗਲੇ ਹਫ਼ਤੇ ਤਖ਼ਤਾ ਪਲਟਣ ਦੀ ਕੋਸ਼ਿਸ਼ ਲਈ ਉਨ੍ਹਾਂ ਦੀ 27 ਸਾਲ ਦੀ ਕੈਦ ਦੀ ਸਜ਼ਾ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਚੁੱਕਿਆ ਗਿਆ ਹੈ।

ਬੋਲਸੋਨਾਰੋ (70) ਦੇ ਇਕ ਕਰੀਬੀ ਸਹਿਯੋਗੀ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਨੂੰ ਰਾਜਧਾਨੀ ਬ੍ਰਾਸੀਲੀਆ ਵਿਚ ਪੁਲਿਸ ਫ਼ੋਰਸ ਹੈੱਡਕੁਆਰਟਰ ਲਿਜਾਇਆ ਗਿਆ। ਬੋਲਸੋਨਾਰੋ ਦਾ ਨਾਮ ਲਏ ਬਿਨਾਂ, ਫ਼ੋਰਸ ਨੇ ਇਕ ਬਿਆਨ ਵਿਚ ਕਿਹਾ ਕਿ ਉਸਨੇ ਬ੍ਰਾਜ਼ੀਲ ਦੀ ਸੁਪਰੀਮ ਕੋਰਟ ਦੇ ਹੁਕਮ ’ਤੇ ਕਾਰਵਾਈ ਕੀਤੀ।

ਬੋਲਸੋਨਾਰੋ 2019 ਤੋਂ 2022 ਤਕ ਰਾਸ਼ਟਰਪਤੀ ਰਹੇ ਸਨ। ਨਾ ਤਾਂ ਬ੍ਰਾਜ਼ੀਲ ਦੀ ਸੰਘੀ ਪੁਲਿਸ ਅਤੇ ਨਾ ਹੀ ਸੁਪਰੀਮ ਕੋਰਟ ਨੇ ਕੋਈ ਹੋਰ ਵੇਰਵਾ ਦਿਤਾ। ਬੋਲਸੋਨਾਰੋ ਦੇ ਸਹਾਇਕ, ਆਂਦਰੇਲੀ ਸਿਰੀਨੋ ਨੇ ਪੁਸ਼ਟੀ ਕੀਤੀ ਕਿ ਗ੍ਰਿਫ਼ਤਾਰੀ ਸਨਿਚਰਵਾਰ ਸਵੇਰੇ 6 ਵਜੇ ਦੇ ਕਰੀਬ ਹੋਈ। ਸਿਰੀਨੋ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਨੂੰ ਜਾਰਡੀਮ ਬੋਟਾਨੀਕੋ ਇਲਾਕੇ ਵਿਚ ਉਨ੍ਹਾਂ ਦੇ ਨਿਵਾਸ ਤੋਂ ਸੰਘੀ ਪੁਲਸ ਹੈੱਡਕੁਆਰਟਰ ਲਿਜਾਇਆ ਗਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement