ਇਮਰਾਨ ਨਾਲ ਮੁਲਾਕਾਤ ਦੌਰਾਨ ਅਮਰੀਕੀ ਸੈਨੇਟਰ ਦਾ ਸੁਰੱਖਿਆ ਕਰਮੀ ਰਿਹਾ ਮੌਜੂਦ, ਪਾਕਿ ਖਫ਼ਾ
Published : Jan 24, 2019, 4:07 pm IST
Updated : Jan 24, 2019, 4:07 pm IST
SHARE ARTICLE
US senator's security is present during meeting with Imran
US senator's security is present during meeting with Imran

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਸੀਨੀਅਰ ਅਮਰੀਕੀ ਸੈਨੇਟਰ ਲਿੰਡਸੇ ਗ੍ਰਾਹਮ ਦੀ ਮੁਲਾਕਾਤ ਦੌਰਾਨ ਗ੍ਰਾਹਮ ਦਾ ਇਕ ਨਿੱਜੀ........

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਸੀਨੀਅਰ ਅਮਰੀਕੀ ਸੈਨੇਟਰ ਲਿੰਡਸੇ ਗ੍ਰਾਹਮ ਦੀ ਮੁਲਾਕਾਤ ਦੌਰਾਨ ਗ੍ਰਾਹਮ ਦਾ ਇਕ ਨਿੱਜੀ ਸੁਰੱਖਿਆ ਕਰਚਮਾਰੀ ਮੌਜੂਦ ਰਿਹਾ। ਇਸ ਸੁਰੱਖਿਆ ਅਧਿਕਾਰੀ ਦੀ ਮੌਜੂਦਗੀ ਨੂੰ ਲੈ ਕੇ ਪਾਕਿਸਤਾਨੀ ਸੰਸਦੀ ਪੈਨਲ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਇਸ ਘਟਨਾਕ੍ਰਮ ਨੂੰ ਦੇਸ਼ ਲਈ ਅਪਮਾਨਜਕ ਦਸਿਆ ਹੈ। ਦਖਣੀ ਕੈਰੋਲੀਨਾ ਦੇ ਰੀਪਬਲਿਕਨ ਸੈਨੇਟਰ ਗ੍ਰਾਹਮ ਨੇ ਐਤਵਾਰ ਨੂੰ ਇਮਰਾਨ ਖ਼ਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਇਨ੍ਹਾਂ ਖਬਰਾਂ ਦੀ ਪਿੱਠਭੂਮੀ ਵਿਚ ਹੋਈ ਕਿ ਇਸਲਾਮਾਬਾਦ ਦੋ-ਪੱਖੀ ਸੰਬੰਧਾਂ ਵਿਚ ਸੁਧਾਰ ਲਈ ਰਾਸ਼ਟਰਪਤੀ ਡੋਨਾਲਡ ਟਰੰਪ

ਅਤੇ ਇਮਰਾਨ ਖ਼ਾਨ ਦੀ ਮੁਲਾਕਾਤ ਲਈ ਅਤੇ ਗੁਆਂਢੀ ਅਫ਼ਗਾਨਿਸਤਾਨ ਵਿਚ ਤਾਲਿਬਾਨ ਨਾਲ ਬੀਤੇ 17 ਸਾਲ ਤੋਂ ਚੱਲ ਰਹੇ ਯੁੱਧ ਦੇ ਅੰਤ ਲਈ ਦੁਬਾਰਾ ਗੱਲਬਾਤ ਸ਼ੁਰੂ ਕਰਨ ਦੇ ਉਦੇਸ਼ ਨਾਲ ਦਬਾਅ ਬਣਾ ਰਿਹਾ ਹੈ। ਇਕ ਅੰਗਰੇਜ਼ੀ ਅਖਬਾਰ ਵਿਚ ਮੰਗਲਵਾਰ ਨੂੰ ਪ੍ਰਕਾਸ਼ਿਤ ਖ਼ਬਰ ਮੁਤਾਬਕ ਘਰੇਲੂ ਮਾਮਲਿਆਂ ਦੀ ਸੈਨੇਟ ਦੀ ਸਥਾਈ ਕਮੇਟੀ ਦੇ ਪ੍ਰਧਾਨ ਅਤੇ ਗ੍ਰਹਿ ਮੰਤਰੀ ਰਹਿਮਾਨ ਮਲਿਕ ਨੇ ਕਿਹਾ ਕਿ ਮੈਂਬਰ ਜਾਣਨਾ ਚਾਹੁੰਦੇ ਹਨ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਗ੍ਰਾਹਮ ਦੀ ਮੁਲਾਕਾਤ ਦੌਰਾਨ ਉਨ੍ਹਾਂ ਦੇ ਸੁਰੱਖਿਆ ਅਧਿਕਾਰੀ ਨੂੰ ਉੱਥੇ ਮੌਜੂਦ ਰਹਿਣ ਦੀ ਇਜਾਜ਼ਤ ਕਿਉਂ ਦਿਤੀ ਗਈ। (ਪੀਟੀਆਈ)

ਮਲਿਕ ਨੇ ਗ੍ਰਹਿ ਸਕੱਤਰ ਨੂੰ ਇਸ ਮਾਮਲੇ ਵਿਚ ਵਿਸਤ੍ਰਿਤ ਰੀਪੋਰਟ ਸੌਂਪਣ ਦਾ ਆਦੇਸ਼ ਦਿਤਾ ਹੈ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement