ਪਾਕਿਸਤਾਨ 'ਚ ਆਟੇ ਦੀ ਕਿੱਲਤ ਪਰ ਹੋਈ ਵੱਡੀ ਗਿਣਤੀ ਵਿਚ ਲਗਜ਼ਰੀ ਗੱਡੀਆਂ ਦੀ ਦਰਾਮਦ 

By : KOMALJEET

Published : Jan 24, 2023, 1:50 pm IST
Updated : Jan 24, 2023, 2:39 pm IST
SHARE ARTICLE
Representative Image
Representative Image

6 ਮਹੀਨਿਆਂ 'ਚ ਖਰੀਦੀਆਂ ਲਗਭਗ 977 ਕਰੋੜ ਰੁਪਏ ਦੀਆਂ ਗੱਡੀਆਂ 

6 ਮਹੀਨਿਆਂ 'ਚ ਖਰੀਦੀਆਂ ਲਗਭਗ 1.2 ਬਿਲੀਅਨ ਡਾਲਰ ਦੀਆਂ ਗੱਡੀਆਂ 
ਮਹਿੰਗੀਆਂ ਕਾਰਾਂ ਅਤੇ ਹੋਰ ਬੇਲੋੜੇ ਸਮਾਨ ਦੀ ਦਰਾਮਦ ਨੇ ਅਰਥਵਿਵਸਥਾ 'ਤੇ ਪਾਇਆ ਮਾੜਾ ਪ੍ਰਭਾਵ 

ਇਸਲਾਮਾਬਾਦ :  ਪਾਕਿਸਤਾਨ ਇਸ ਸਮੇਂ ਗਰੀਬੀ ਨਾਲ ਜੂਝ ਰਿਹਾ ਹੈ ਅਤੇ ਮਹਿੰਗਾਈ ਇੰਨੀ ਵੱਧ ਗਈ ਹੈ ਕਿ ਗਰੀਬ ਲੋਕਾਂ ਕੋਲ ਖਾਣ ਲਈ ਆਟਾ ਨਹੀਂ ਹੈ। ਇਸ ਦੇ ਬਾਵਜੂਦ ਉੱਥੋਂ ਦੇ ਅਮੀਰ ਲੋਕਾਂ ਵਿੱਚ ਕਾਰਾਂ ਦੀ ਜ਼ੋਰਦਾਰ ਮੰਗ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਪਿਛਲੇ 6 ਮਹੀਨਿਆਂ ਵਿੱਚ, ਪਾਕਿਸਤਾਨ ਨੇ 1.2 ਬਿਲੀਅਨ ਡਾਲਰ ਦੀਆਂ ਕਾਰਾਂ ਦੀ ਦਰਾਮਦ ਕੀਤੀ ਹੈ, ਜਿਸਦੀ ਕੀਮਤ ਭਾਰਤੀ ਮੁਦਰਾ ਵਿੱਚ ਲਗਭਗ 977 ਕਰੋੜ ਰੁਪਏ ਹੈ। ਇਨ੍ਹਾਂ ਵਿੱਚ ਲਗਜ਼ਰੀ ਅਤੇ ਹਾਈ ਐਂਡ ਕਾਰਾਂ ਸ਼ਾਮਲ ਹਨ। ਇਸ ਸਮੇਂ ਪਾਕਿਸਤਾਨ ਵਿੱਚ ਆਰਥਿਕ ਸੰਕਟ ਇੰਨਾ ਗੰਭੀਰ ਹੈ ਕਿ ਉਥੋਂ ਦੇ ਕੇਂਦਰੀ ਬੈਂਕ ਨੇ ਜ਼ਰੂਰੀ ਵਸਤਾਂ ਦੀ ਦਰਾਮਦ ਵੀ ਘਟਾ ਦਿੱਤੀ ਹੈ।

ਇਹ ਵੀ ਪੜ੍ਹੋ: ਦੱਖਣੀ ਫਿਲਮ ਇੰਡਸਟਰੀ ਨੂੰ ਸਦਮਾ, ਅਦਾਕਾਰ ਸੁਧੀਰ ਵਰਮਾ ਨੇ ਕੀਤੀ ਖੁਦਕੁਸ਼ੀ

ਮੀਡੀਆ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਪਾਕਿਸਤਾਨ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਜਿੱਥੇ ਟਰਾਂਸਪੋਰਟ ਵਾਹਨਾਂ ਅਤੇ ਹੋਰ ਸਮਾਨ ਦੀ ਦਰਾਮਦ ਘਟੀ ਹੈ, ਉੱਥੇ ਲਗਜ਼ਰੀ ਕਾਰਾਂ ਦੇ ਨਾਲ-ਨਾਲ ਬੇਲੋੜੇ ਸਮਾਨ ਦੀ ਵਿਕਰੀ ਕਾਰਨ ਵੀ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇੱਥੇ ਜ਼ਿਆਦਾਤਰ CKD ਯਾਨੀ ਪੂਰੀ ਤਰ੍ਹਾਂ ਨੋਕਡ ਡਾਊਨ ਕਾਰਾਂ ਆਯਾਤ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਉੱਥੋਂ ਦੀ ਇੰਡਸਟਰੀ ਅਤੇ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ। ਇੰਨੀ ਵੱਡੀ ਦਰਾਮਦ 'ਤੇ ਉਥੋਂ ਦੀ ਸਰਕਾਰ ਦੀਆਂ ਨੀਤੀਆਂ 'ਤੇ ਸਵਾਲ ਖੜ੍ਹੇ ਹੋ ਰਹੇ ਹਨ।

ਇਹ ਵੀ ਪੜ੍ਹੋ: ਪਾਕਿਸਤਾਨੀ ਮਹਿਲਾ ਨੇ ਅੰਮ੍ਰਿਤਸਰ ਵਿਚ ਦਿੱਤਾ ਪੁੱਤਰ ਨੂੰ ਜਨਮ, ਪਿਤਾ ਨੇ ਨਾਂਅ ਰੱਖਿਆ ਬਾਰਡਰ-2

ਤਾਜ਼ਾ ਮੀਡੀਆ ਰਿਪੋਰਟਾਂ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਪਾਕਿਸਤਾਨ ਵਿੱਚ ਸਰਕਾਰ ਨੇ ਹਾਲ ਹੀ ਵਿੱਚ ਦਰਾਮਦ ਕਾਰਾਂ ਦੀ ਦਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਕਾਗਜ਼ੀ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਇਸ ਨੂੰ ਡਾਲਰ ਦੇ ਦੇਸ਼ ਤੋਂ ਬਾਹਰ ਜਾਣ ਦਾ ਸਭ ਤੋਂ ਵੱਡਾ ਕਾਰਨ ਦੱਸਿਆ ਜਾ ਰਿਹਾ ਹੈ। ਪਾਕਿਸਤਾਨ 'ਚ ਜੁਲਾਈ ਤੋਂ ਦਸੰਬਰ 2022 ਦਰਮਿਆਨ ਦਰਾਮਦ ਕੀਤੀਆਂ ਕਾਰਾਂ ਤੋਂ ਇਲਾਵਾ ਵਪਾਰਕ ਵਾਹਨਾਂ, ਬੱਸਾਂ, ਭਾਰੀ ਵਾਹਨਾਂ, ਮੋਟਰਸਾਈਕਲਾਂ, ਹਵਾਈ ਜਹਾਜ਼ਾਂ, ਜਹਾਜ਼ਾਂ ਅਤੇ ਕਿਸ਼ਤੀਆਂ 'ਤੇ ਵੀ ਵੱਡੀ ਰਕਮ ਅਦਾ ਕੀਤੀ ਗਈ ਹੈ, ਜਿਸ ਨਾਲ ਉੱਥੋਂ ਦੀ ਆਰਥਿਕ ਸਥਿਤੀ ਹੋਰ ਵੀ ਨਾਜ਼ੁਕ ਹੋ ਗਈ ਹੈ।

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement