ਯੂਕਰੇਨ 'ਚ ਭਾਰਤੀ ਵਿਦਿਆਰਥੀਆਂ ਨੂੰ ਪਾਸਪੋਰਟ ਹਮੇਸ਼ਾ ਕੋਲ ਰੱਖਣ ਦੀ ਸਲਾਹ, ਜਾਰੀ ਹੋਏ ਹੈਲਪਲਾਈਨ ਨੰਬਰ  
Published : Feb 24, 2022, 4:11 pm IST
Updated : Feb 24, 2022, 4:11 pm IST
SHARE ARTICLE
 Helpline numbers issued to Indian students in Ukraine to keep passports with them at all times
Helpline numbers issued to Indian students in Ukraine to keep passports with them at all times

ਭਾਰਤ ਦੁਆਰਾ ਜਾਰੀ ਕੀਤੇ ਗਏ ਨੰਬਰ ਹਨ +380 9997300428 ਅਤੇ +380 99730483। ਇਸ ਤੋਂ ਇਲਾਵਾ ਹੋਰ ਵੀ ਨੰਬਰ ਜਾਰੀ ਕੀਤੇ ਗਏ ਹਨ। 

 

ਕੀਵ - ਯੂਕਰੇਨ ਦੀ ਰਾਜਧਾਨੀ ਕੀਵ 'ਤੇ ਰੂਸੀ ਫੌਜਾਂ ਦੇ ਹਮਲੇ ਦੇ ਵਿਚਕਾਰ, ਭਾਰਤ ਨੇ ਵੀਰਵਾਰ 24 ਫਰਵਰੀ ਨੂੰ ਯੂਕਰੇਨ ਵਿਚ ਫਸੇ ਭਾਰਤੀ ਨਾਗਰਿਕਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਸੰਕਟ ਹੋਰ ਡੂੰਘਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅੰਤਰਰਾਸ਼ਟਰੀ ਆਲੋਚਨਾ ਅਤੇ ਪਾਬੰਦੀਆਂ ਤੋਂ ਕਿਨਾਰਾ ਕਰ ਲਿਆ ਹੈ ਅਤੇ ਦੂਜੇ ਦੇਸ਼ਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਦੇਸ਼ ਨੇ ਦਖਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦੇ ਮਾੜੇ ਨਤੀਜਿਆਂ ਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ।

file photo   

file photo    

ਕੀਵ ਵਿਚ ਭਾਰਤੀ ਦੂਤਾਵਾਸ ਨੇ ਯੂਕਰੇਨ ਵਿਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਦੂਤਾਵਾਸ ਨੇ ਇਹ ਵੀ ਕਿਹਾ ਹੈ ਕਿ ਯੂਕਰੇਨ ਹਵਾਈ ਖੇਤਰ ਦੇ ਬੰਦ ਹੋਣ ਦੇ ਮੱਦੇਨਜ਼ਰ ਵਿਸ਼ੇਸ਼ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਦੂਤਾਵਾਸ ਨੇ ਨਾਗਰਿਕਾਂ ਨੂੰ ਅਪਣਾ ਪਾਸਪੋਰਟ ਹਮੇਸ਼ਾਂ ਕੋਲ ਰੱਖਣ ਦੀ ਸਲਾਹ ਦਿੱਤੀ ਹੈ। ਭਾਰਤ ਦੁਆਰਾ ਜਾਰੀ ਕੀਤੇ ਗਏ ਨੰਬਰ ਹਨ +380 9997300428 ਅਤੇ +380 99730483। ਇਸ ਤੋਂ ਇਲਾਵਾ ਹੋਰ ਵੀ ਨੰਬਰ ਜਾਰੀ ਕੀਤੇ ਗਏ ਹਨ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement