ਰੂਸ-ਯੁਕਰੇਨ ਤਣਾਅ ਦੇ ਚਲਦਿਆਂ ਭਾਰਤ ਨੇ ਅਪਣੇ ਨਾਗਰਿਕਾਂ ਲਈ ਜਾਰੀ ਕੀਤੀਆਂ ਹਦਾਇਤਾਂ
Published : Feb 24, 2022, 1:49 pm IST
Updated : Feb 24, 2022, 7:24 pm IST
SHARE ARTICLE
Indian nationals in Ukraine advised by embassy
Indian nationals in Ukraine advised by embassy

ਯੂਕਰੇਨ ਦੀ ਰਾਜਧਾਨੀ ਕੀਵ ਵਿਚ ਭਾਰਤੀ ਦੂਤਾਵਾਸ ਵਲੋਂ ਅਪਣੇ ਨਾਗਰਿਕਾਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।



ਨਵੀਂ ਦਿੱਲੀ: ਯੂਕਰੇਨ ਦੀ ਰਾਜਧਾਨੀ ਕੀਵ ਵਿਚ ਭਾਰਤੀ ਦੂਤਾਵਾਸ ਵਲੋਂ ਅਪਣੇ ਨਾਗਰਿਕਾਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਯੂਕਰੇਨ ਵਿਚ ਬਹੁਤ ਜ਼ਿਆਦਾ ਅਨਿਸ਼ਚਿਤਤਾ ਹੈ। ਤੁਸੀਂ ਸ਼ਾਂਤ ਰਹੋ ਅਤੇ ਆਪਣੇ ਘਰਾਂ, ਹੋਸਟਲਾਂ ਅਤੇ ਗਲੀਆਂ ਵਿਚ ਜਿੱਥੇ ਵੀ ਹੋ ਸੁਰੱਖਿਅਤ ਰਹੋ। ਇਸ ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਰਾਜਧਾਨੀ ਕੀਵ ਵੱਲ ਜਾਣ ਵਾਲੇ ਭਾਰਤੀਆਂ ਨੂੰ ਅਸਥਾਈ ਤੌਰ 'ਤੇ ਆਪਣੇ ਸ਼ਹਿਰਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਰਤਣਾ ਚਾਹੀਦਾ ਹੈ, ਖਾਸ ਤੌਰ 'ਤੇ ਯੂਕਰੇਨ ਦੀ ਪੱਛਮੀ ਸਰਹੱਦ ਨਾਲ ਲੱਗਦੇ ਸੁਰੱਖਿਅਤ ਸਥਾਨਾਂ 'ਤੇ।

Russia-Ukraine crisisRussia-Ukraine crisis

ਇਸ ਦੇ ਨਾਲ ਹੀ ਭਾਰਤ ਸਰਕਾਰ ਦੇ ਸੂਤਰਾਂ ਮੁਤਾਬਕ ਭਾਰਤ ਤੇਜ਼ੀ ਨਾਲ ਬਦਲ ਰਹੇ ਹਾਲਾਤ 'ਤੇ ਨਜ਼ਰ ਰੱਖ ਰਿਹਾ ਹੈ। ਸਰਕਾਰ ਦਾ ਧਿਆਨ ਭਾਰਤੀਆਂ ਖਾਸ ਕਰਕੇ ਵਿਦਿਆਰਥੀਆਂ ਦੀ ਸੁਰੱਖਿਆ 'ਤੇ ਹੈ। ਵਿਦੇਸ਼ ਮੰਤਰਾਲੇ ਦੇ ਕੰਟਰੋਲ ਰੂਮ ਦਾ ਵਿਸਤਾਰ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ 24x7 ਦੇ ਆਧਾਰ 'ਤੇ ਕਾਰਜਸ਼ੀਲ ਬਣਾਇਆ ਗਿਆ ਹੈ, ਯਾਨੀ ਇਹ ਕੰਟਰੋਲ ਰੂਮ 24 ਘੰਟੇ ਕੰਮ ਕਰ ਰਿਹਾ ਹੈ।

Indian nationals in Ukraine advised by embassyIndian nationals in Ukraine advised by embassy

ਇਸ ਤੋਂ ਪਹਿਲਾਂ ਯੂਕਰੇਨ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਵਿਦਿਆਰਥੀਆਂ ਨੂੰ ਅਸਥਾਈ ਤੌਰ 'ਤੇ ਦੇਸ਼ ਛੱਡਣ ਲਈ ਕਿਹਾ ਸੀ। ਭਾਰਤੀ ਦੂਤਾਵਾਸ ਦਾ ਸੁਝਾਅ ਅਜਿਹੇ ਸਮੇਂ ਆਇਆ ਹੈ ਜਦੋਂ ਰੂਸ ਵੱਲੋਂ ਪੂਰਬੀ ਯੂਕਰੇਨ ਦੇ ਦੋ ਅਸ਼ਾਂਤ ਖੇਤਰਾਂ ਦੀ ਆਜ਼ਾਦੀ ਨੂੰ ਮਾਨਤਾ ਦੇਣ ਤੋਂ ਬਾਅਦ ਤਣਾਅ ਵਧ ਗਿਆ ਹੈ। ਯੂਕਰੇਨ ਵਿਚ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਵਾਲੀਆਂ ਯੂਨੀਵਰਸਿਟੀਆਂ ਵਲੋਂ ਆਨਲਾਈਨ ਪੜ੍ਹਾਈ ਸਬੰਧੀ ਭਾਰਤੀ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵਿਚ ਦੂਤਾਵਾਸ ਨੇ ਕਿਹਾ ਕਿ ਉਹ ਇਸ ਮਾਮਲੇ ਵਿਚ ਸਬੰਧਤ ਅਥਾਰਟੀ ਦੇ ਸੰਪਰਕ ਵਿਚ ਹੈ।

Indians In Ukraine Indians In Ukraine

ਹੁਣ ਭਾਰਤੀ ਵਿਦੇਸ਼ ਮੰਤਰਾਲੇ ਨੇ ਯੂਕਰੇਨ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਯੂਕਰੇਨ ਵਿਚ ਭਾਰਤੀ ਨਾਗਰਿਕ ਅਤੇ ਉਹਨਾਂ ਦੇ ਪਰਿਵਾਰ ਹੇਠਾਂ ਦਿੱਤੇ ਨੰਬਰਾਂ ਅਤੇ ਈਮੇਲ ਜ਼ਰੀਏ ਐਮਰਜੈਂਸੀ ਦੀ ਸਥਿਤੀ ਵਿਚ ਮਦਦ ਅਤੇ ਜਾਣਕਾਰੀ ਲੈ ਸਕਦੇ ਹਨ। ਯੂਕਰੇਨ ਨਾਲ ਸਬੰਧਤ ਜਾਣਕਾਰੀ ਲਈ ਭਾਰਤੀ ਨਾਗਰਿਕ ਟੋਲ ਫਰੀ ਨੰਬਰ 1800118797 'ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਇਹਨਾਂ ਨੰਬਰਾਂ 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ:- +91 11 23012113 / +91 11 23014104 / +91 11 23017905.

PhotoPhoto

ਯੂਕਰੇਨ ਵਿਚ ਭਾਰਤੀ ਦੂਤਾਵਾਸ ਨੇ ਸ਼ਾਮ ਭਾਰਤੀਆਂ ਲਈ ਤੀਜੀ ਐਡਵਾਇਜ਼ਰੀ ਜਾਰੀ ਕੀਤੀ ਹੈ। ਭਾਰਤੀ ਦੂਤਾਵਾਸ ਨੇ ਕਿਹਾ, "ਅਸੀਂ ਜਾਣਦੇ ਹਾਂ ਕਿ ਕੁਝ ਥਾਵਾਂ 'ਤੇ ਹਵਾਈ ਸਾਇਰਨ ਅਤੇ ਬੰਬ ਦੀਆਂ ਚੇਤਾਵਨੀਆਂ ਸੁਣੀਆਂ ਜਾ ਰਹੀਆਂ ਹਨ। ਜੇਕਰ ਤੁਸੀਂ ਵੀ ਅਜਿਹੀ ਸਥਿਤੀ ਦਾ ਸਾਹਮਣਾ ਕਰ ਰਹੇ ਹੋ, ਤਾਂ ਨਜ਼ਦੀਕੀ ਬੰਬ ਸ਼ੈਲਟਰਾਂ ਦੇ ਵੇਰਵੇ ਗੂਗਲ ਮੈਪ 'ਤੇ ਉਪਲਬਧ ਹਨ, ਉੱਥੇ ਜਾਓ। ਦੂਤਾਵਾਸ ਨੇ ਕਿਹਾ ਕਿ ਕੀਵ ਵਿਚ ਰਹਿ ਰਹੇ ਲੋਕਾਂ ਲਈ ਕੀਵ ਸ਼ਹਿਰ ਦੇ ਪ੍ਰਸ਼ਾਸਨ ਦਾ ਅਧਿਕਾਰਤ ਲਿੰਕ ਵੀ ਦਿੱਤਾ ਗਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement