
ਟਰੱਕ ਡਰਾਈਵਰਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਨਜਿੱਠਣ ਲਈ ਕੈਨੇਡਾ ਵਿਚ ਐਮਰਜੈਂਸੀ ਦੀ ਸਥਿਤੀ ਕੀਤੀ ਗਈ ਸੀ ਲਾਗੂ
ਓਟਾਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਓਟਾਵਾ 'ਚ ਟਰੱਕ ਡਰਾਈਵਰਾਂ ਦੀ ਅਗਵਾਈ 'ਚ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਚੁੱਕਣ ਲਈ ਵਰਤੀਆਂ ਜਾਂਦੀਆਂ ਐਮਰਜੈਂਸੀ ਸ਼ਕਤੀਆਂ ਨੂੰ ਰੱਦ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹੁਣ ਸੰਕਟ ਖਤਮ ਹੋ ਗਿਆ ਹੈ।
Justin Trudeau
ਕੈਨੇਡਾ ਵਿੱਚ ਟੀਕਾਕਰਨ ਸਬੰਧੀ ਟਰੱਕ ਡਰਾਈਵਰਾਂ ਦਾ ਜ਼ਬਰਦਸਤ ਪ੍ਰਦਰਸ਼ਨ ਰਿਹਾ। ਇਸ ਕਾਰਨ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਿਸੇ ਗੁਪਤ ਸਥਾਨ 'ਤੇ ਲਿਜਾਣਾ ਪਿਆ। ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਵਿੱਚ ਵੀ ਅਜਿਹਾ ਹੀ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਫਰਾਂਸ ਵਿੱਚ ਵੀ ਕੈਨੇਡਾ ਵਾਂਗ ਪ੍ਰਦਰਸ਼ਨ ਕਰਨ ਲਈ ਲੋਕਾਂ ਵੱਲੋਂ ਤਿਆਰੀਆਂ ਕੀਤੀਆਂ ਗਈਆਂ।
Justin Trudeau
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿਊਜ਼ ਕਾਨਫਰੰਸ ਵਿੱਚ ਕਿਹਾ, ਅੱਜ ਅਸੀਂ ਇਹ ਪੁਸ਼ਟੀ ਕਰਨ ਲਈ ਤਿਆਰ ਹਾਂ ਕਿ ਹੁਣ ਐਮਰਜੈਂਸੀ ਸਥਿਤੀ ਨਹੀਂ ਹੈ। ਇਸ ਲਈ, ਸਰਕਾਰ ਐਮਰਜੈਂਸੀ ਸਥਿਤੀ ਐਕਟ ਦੀ ਵਰਤੋਂ ਨੂੰ ਖ਼ਤਮ ਕਰ ਦੇਵੇਗੀ।
Justin Trudeau
ਉਹਨਾਂ ਕਿਹਾ ਖਤਰਾ ਅਜੇ ਵੀ ਬਣਿਆ ਹੋਇਆ ਹੈ, ਪਰ ਇਹ ਬਹੁਤ ਜ਼ਿਆਦਾ ਨਹੀਂ ਹੈ। ਸਾਨੂੰ ਭਰੋਸਾ ਹੈ ਕਿ ਮੌਜੂਦਾ ਕਾਨੂੰਨ ਅਤੇ ਉਪ-ਨਿਯਮ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਕਾਫੀ ਹਨ। ਇਹ ਘੱਟ ਹੀ ਵਰਤੀਆਂ ਗਈਆਂ ਸ਼ਕਤੀਆਂ ਨੂੰ ਨੌਂ ਦਿਨ ਪਹਿਲਾਂ ਲਾਗੂ ਕੀਤਾ ਗਿਆ ਸੀ। ਇਨ੍ਹਾਂ ਸ਼ਕਤੀਆਂ ਦੀ ਅੰਤਿਮ ਮਨਜ਼ੂਰੀ 'ਤੇ ਸੈਨੇਟ 'ਚ ਅਜੇ ਬਹਿਸ ਚੱਲ ਰਹੀ ਹੈ ਪਰ ਟਰੂਡੋ ਨੇ ਇਸ ਦੌਰਾਨ ਇਨ੍ਹਾਂ ਨੂੰ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ।