
ਵਿਅਕਤੀ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਸੈਕਰਾਮੈਂਟੋ(ਅਮਰੀਕਾ)- ਪਿਛਲੇ ਹਫ਼ਤੇ ਆਪਣੇ ਪਿਤਾ ਨਾਲ ਜਾ ਰਹੀ 7 ਸਾਲਾ ਬੱਚੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਮਿਲੀ ਹੈ। ਇਸ ਦੌਰਾਨ ਬੱਚੀ ਦਾ ਪਿਤਾ ਵੀ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਦੇ ਚਲਦੇ ਅੱਜ ਸ਼ਿਕਾਗੋ ਪੁਲਿਸ ਨੇ ਹੱਤਿਆ ਕਰਨ ਵਾਲੇ ਵਿਅਕਤੀ ਦਾ ਪਿਛਾ ਕਰ ਕੇ ਉਸ ਨੂੰ ਗੋਲੀ ਮਾਰ ਦਿੱਤੀ। ਉਸ ਵਿਅਕਤੀ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ।
police
ਸ਼ਿਕਾਗੋ ਪੁਲਿਸ ਮੁਖੀ ਡੇਵਿਡ ਬਰਾਊਨ ਨੇ ਕਿਹਾ ਹੈ ਕਿ ਸ਼ੱਕੀ ਵਿਅਕਤੀ ਨੇ ਬੱਚ ਕੇ ਨਿਕਲ ਜਾਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਪੁਸ਼ਟੀ ਕੀਤੀ ਕਿ ਇਹ ਉਹ ਹੀ ਸ਼ੱਕੀ ਵਿਅਕਤੀ ਹੈ, ਜਿਸ ਨੇ ਜਸਲਿਨ ਐਡਮਜ ਨਾਮੀ 7 ਸਾਲਾ ਬੱਚੀ ਦੇ ਕਈ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ।