
ਜਹਾਜ਼ ਨੂੰ ਸੁਰੱਖਿਅਤ ਉਤਾਰਿਆਂ ਹੇਠਾਂ
ਵਾਸ਼ਿੰਗਟਨ: ਅਮਰੀਕਾ ਵਿੱਚ ਇੱਕ ਭਿਆਨਕ ਜਹਾਜ਼ ਹਾਦਸਾ ਹੁੰਦੇ ਹੋਏ ਬਚਾ ਹੋ ਗਿਆ। ਦਰਅਸਲ ਜਹਾਜ਼ ਨਾਸ ਇੱਕ ਪੰਛੀ ਟਕਰਾ ਗਿਆ। ਜਿਸ ਤੋਂ ਬਾਅਦ ਜਹਾਜ਼ ਦੇ ਇੰਜਣ ਵਿੱਚ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਅਮਰੀਕਨ ਏਅਰਲਾਈਨਜ਼ ਦਾ ਸੀ ਅਤੇ ਇਹ ਘਟਨਾ ਐਤਵਾਰ ਦੀ ਹੈ, ਜਦੋਂ ਫਲਾਈਟ ਨੂੰ ਓਹੀਓ ਏਅਰਪੋਰਟ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ।
ਇਹ ਵੀ ਪੜ੍ਹੋ: ਆਪਸ ਵਿਚ ਟਕਰਾਏ ਦੋ ਟਰਾਲੇ, ਭਤੀਜੇ ਦੀ ਮੌਤ, ਚਾਚੇ ਨੇ ਛਾਲ ਮਾਰ ਕੇ ਬਚਾਈ ਜਾਨ
ਹੁਣ ਤੱਕ ਦੀ ਜਾਂਚ ਮੁਤਾਬਕ ਪੰਛੀ ਨਾਲ ਟਕਰਾਉਣ ਤੋਂ ਬਾਅਦ ਜਹਾਜ਼ ਦੇ ਇੰਜਣ ਨੂੰ ਅੱਗ ਲੱਗ ਗਈ ਸੀ ਅਤੇ ਇਹ ਘਟਨਾ 23 ਅਪ੍ਰੈਲ ਦੀ ਸਵੇਰ ਦੀ ਹੈ, ਜਦਕਿ ਹੁਣ ਇਸ ਦੀ ਵੀਡੀਓ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਅਤੇ ਜਹਾਜ਼ ਸਥਾਨਕ ਸਮੇਂ ਅਨੁਸਾਰ ਸਵੇਰੇ 8 ਵਜੇ ਜੌਨ ਗਲੇਨ ਕੋਲੰਬਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੁਰੱਖਿਅਤ ਉਤਰਿਆ।
ਇਹ ਵੀ ਪੜ੍ਹੋ: ਸਮਰਾਲਾ ਪੁਲਿਸ ਨੇ 1 ਕਿਲੋ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ
ਹਵਾਈ ਅੱਡੇ ਦੇ ਅਧਿਕਾਰੀਆਂ ਨੇ ਟਵਿੱਟਰ 'ਤੇ ਘਟਨਾ ਨੂੰ ਸਵੀਕਾਰ ਕੀਤਾ ਅਤੇ ਕਿਹਾ ਕਿ ਜਹਾਜ਼ ਸੁਰੱਖਿਅਤ ਉਤਰ ਗਿਆ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇੱਕ ਟਵੀਟ ਵਿੱਚ ਲਿਖਿਆ ਕਿ "ਐਮਰਜੈਂਸੀ ਅਮਲੇ ਨੇ ਅੱਜ ਸਵੇਰੇ ਇੰਜਣ ਵਿੱਚ ਅੱਗ ਲੱਗਣ ਦੀ ਰਿਪੋਰਟ ਦੇ ਨਾਲ ਸੀਐਮਐਚ ਵਿੱਚ ਇੱਕ ਜਹਾਜ਼ ਦੀ ਸੁਰੱਖਿਅਤ ਲੈਂਡਿੰਗ ਕਰਵਾਈ। ਜਹਾਜ਼ ਸੁਰੱਖਿਅਤ ਢੰਗ ਨਾਲ ਉਤਰਿਆ ਅਤੇ ਹਵਾਈ ਅੱਡਾ ਖੁੱਲ੍ਹਾ ਅਤੇ ਚਾਲੂ ਹੈ।"