ਸੂਡਾਨ ਸੰਘਰਸ਼: ਫਰਾਂਸ ਨੇ ਭਾਰਤੀ ਨਾਗਰਿਕਾਂ ਸਣੇ ਹੋਰ ਦੇਸ਼ਾਂ ਦੇ ਨਾਗਰਿਕਾਂ ਨੂੰ ਕੱਢਿਆ ਬਾਹਰ
Published : Apr 24, 2023, 4:07 pm IST
Updated : Apr 24, 2023, 4:07 pm IST
SHARE ARTICLE
File Photo
File Photo

ਫਰਾਂਸੀਸੀ ਦੂਤਾਵਾਸ ਨੇ ਕਿਹਾ ਕਿ ਭਾਰਤ ਸਮੇਤ 28 ਦੇਸ਼ਾਂ ਦੇ 388 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ

 

ਨਵੀਂ ਦਿੱਲੀ: ਫਰਾਂਸ ਨੇ ਹਿੰਸਾ ਪ੍ਰਭਾਵਿਤ ਸੂਡਾਨ ਤੋਂ ਨਿਕਾਸੀ ਮੁਹਿੰਮ ਦੇ ਹਿੱਸੇ ਵਜੋਂ ਕੁਝ ਭਾਰਤੀਆਂ ਸਮੇਤ 28 ਦੇਸ਼ਾਂ ਦੇ ਨਾਗਰਿਕਾਂ ਨੂੰ ਬਾਹਰ ਕੱਢਿਆ ਹੈ। ਨਵੀਂ ਦਿੱਲੀ ਸਥਿਤ ਫਰਾਂਸੀਸੀ ਦੂਤਾਵਾਸ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਸਮੇਤ 28 ਦੇਸ਼ਾਂ ਦੇ 388 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਦੂਤਾਵਾਸ ਨੇ ਟਵੀਟ ਕੀਤਾ, “ਫਰਾਂਸ ਦੀ ਨਿਕਾਸੀ ਮੁਹਿੰਮ ਜਾਰੀ ਹੈ। ਬੀਤੀ ਰਾਤ ਦੋ ਫ਼ੌਜੀ ਜਹਾਜ਼ਾਂ ਰਾਹੀਂ ਭਾਰਤੀ ਨਾਗਰਿਕਾਂ ਸਮੇਤ 28 ਦੇਸ਼ਾਂ ਦੇ 388 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ”। ਇਸ ਆਪਰੇਸ਼ਨ ਦੌਰਾਨ ਕਿੰਨੇ ਭਾਰਤੀਆਂ ਨੂੰ ਕੱਢਿਆ ਗਿਆ ਹੈ, ਇਸ ਸਬੰਧੀ ਫਿਲਹਾਲ ਜਾਣਕਾਰੀ ਨਹੀਂ ਮਿਲੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਮਾਮਲੇ 'ਚ ਫੜੇ ਗਏ ਨੌਜਵਾਨਾਂ ਨੂੰ ਮਿਲੀ ਜ਼ਮਾਨਤ

ਐਤਵਾਰ ਨੂੰ ਸਾਊਦੀ ਅਰਬ ਨੇ ਕਿਹਾ ਕਿ ਉਸ ਨੇ ਨੇੜਲੇ ਸਬੰਧਾਂ ਅਤੇ ਮਿੱਤਰ ਦੇਸ਼ਾਂ ਦੇ  66 ਨਾਗਰਿਕਾਂ ਨੂੰ ਸੂਡਾਨ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਹੈ, ਜਿਨ੍ਹਾਂ ਵਿਚ ਕੁਝ ਭਾਰਤੀ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਸੂਡਾਨ 'ਚ ਪਿਛਲੇ 10 ਦਿਨਾਂ ਤੋਂ ਫੌਜ ਅਤੇ ਅਰਧ ਸੈਨਿਕ ਬਲਾਂ ਵਿਚਾਲੇ ਚੱਲ ਰਹੀ ਭਿਆਨਕ ਲੜਾਈ 'ਚ 400 ਤੋਂ ਵੱਧ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ।

ਇਹ ਵੀ ਪੜ੍ਹੋ: ਮੋਦੀ ਸਰਨੇਮ ਮਾਮਲੇ ’ਚ ਰਾਹੁਲ ਗਾਂਧੀ ਨੂੰ ਰਾਹਤ! ਪਟਨਾ MP-MLA ਅਦਾਲਤ ’ਚ ਨਹੀਂ ਹੋਣਾ ਪਵੇਗਾ ਪੇਸ਼  

ਇਸ ਦੌਰਾਨ ਭਾਰਤ ਨੇ ਅਫ਼ਰੀਕੀ ਦੇਸ਼ ਸੂਡਾਨ ਤੋਂ ਹਿੰਸਾ ਪ੍ਰਭਾਵਿਤ ਸੂਡਾਨ ਵਿਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਢੰਗ ਨਾਲ ਕੱਢਣ ਲਈ ਆਪਣੀ ਅਚਨਚੇਤੀ ਯੋਜਨਾ ਦੇ ਹਿੱਸੇ ਵਜੋਂ ਜੇਦਾਹ ਵਿਚ ਦੋ C-130J ਮਿਲਟਰੀ ਟ੍ਰਾਂਸਪੋਰਟ ਜਹਾਜ਼ਾਂ ਨੂੰ ਉਡਾਣ ਲਈ ਤਿਆਰ ਰੱਖਿਆ ਹੈ। ਇਸ ਤੋਂ ਇਲਾਵਾ ਭਾਰਤੀ ਜਲ ਸੈਨਾ ਦਾ ਇਕ ਜਹਾਜ਼ ਖੇਤਰ ਦੇ ਇਕ ਮਹੱਤਵਪੂਰਨ ਬੰਦਰਗਾਹ 'ਤੇ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪਟਿਆਲਾ 'ਚ ਵੱਡੀ ਵਾਰਦਾਤ, ਦੋ ਨੌਜਵਾਨਾਂ ਦਾ ਕੀਤਾ ਕਤਲ

ਸ਼ੁੱਕਰਵਾਰ ਨੂੰ ਇਕ ਉੱਚ-ਪੱਧਰੀ ਮੀਟਿੰਗ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਡਾਨ ਤੋਂ 3000 ਤੋਂ ਵੱਧ ਭਾਰਤੀਆਂ ਦੀ ਸੁਰੱਖਿਅਤ ਨਿਕਾਸੀ ਲਈ ਯੋਜਨਾਵਾਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਵੀਰਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨਾਲ ਸੂਡਾਨ ਦੀ ਸਥਿਤੀ 'ਤੇ ਚਰਚਾ ਕੀਤੀ ਸੀ।

Tags: sudan

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement