
Vancouver Fire News: ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ
Massive fire in Vancouver damages businesses News: ਵੈਨਕੂਵਰ (ਮਲਕੀਤ ਸਿੰਘ)- ਵੈਨਕੂਵਰ ਦੀ ਹੇਸਟਿੰਗ ਸਟਰੀਟ 'ਤੇ ਕੁਝ ਕਾਰੋਬਾਰੀ ਅਦਾਰਿਆਂ 'ਚ ਤੜਕਸਾਰ ਅਚਾਨਕ ਲੱਗੀ। ਭਿਆਨਕ ਅੱਗ ਨਾਲ ਵਿੱਤੀ ਨੁਕਸਾਨ ਹੋਣ ਦੀ ਘਟਨਾ ਵਾਪਰੀ ਹੈ|
ਪ੍ਰਾਪਤ ਵੇਰਵਿਆਂ ਮੁਤਾਬਕ ਇੱਕ ਭਾਰਤੀ ਰੈਸਟੋਰੈਂਟ ਇੱਕ ਮੀਟ ਦੀ ਦੁਕਾਨ ਅਤੇ ਇੱਕ ਜੁੱਤੀਆਂ ਦੀ ਦੁਕਾਨ ਇਸ ਅੱਗ ਦੇ ਕਹਿਰ ਤੋਂ ਕਾਫ਼ੀ ਪ੍ਰਭਾਵਿਤ ਹੋਏ| ਫ਼ਾਇਰ ਸੇਵਾਵਾਂ ਵੱਲੋਂ ਜਾਰੀ ਕੀਤੀ ਇੱਕ ਜਾਣਕਾਰੀ ਮੁਤਾਬਕ ਤੀਸਰੇ ਪੱਧਰ ਦੀ ਇਸ ਅੱਗ ਨੂੰ ਬੁਝਾਉਣ ਲਈ ਤਕਰੀਬਨ 35 ਸੁਰੱਖਿਆ ਕਰਮਚਾਰੀਆਂ ਨੂੰ ਕਾਫ਼ੀ ਘੰਟੇ ਮੁਸ਼ੱਕਤ ਕਰਨੀ ਪਈ। ਫਿਲਹਾਲ ਇਸ ਅੱਗ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।|