ਅਮਰੀਕਾ: ਓਹੀਓ ਬਾਰ ਵਿਚ ਹੋਈ ਗੋਲੀਬਾਰੀ, ਤਿੰਨ ਲੋਕਾਂ ਦੀ ਹੋਈ ਮੌਤ
Published : May 24, 2021, 12:34 pm IST
Updated : May 24, 2021, 12:36 pm IST
SHARE ARTICLE
Ohio bar shooting
Ohio bar shooting

ਤਿੰਨ ਲੋਕ ਗੰਭੀਰ ਜਖ਼ਮੀ

ਅਕਰੋਨ: ਅਮਰੀਕਾ ਦੇ ਓਹੀਓ ਰਾਜ ਦੇ ਯੰਗਸਟਾਊਨ ਵਿਚ ਇਕ ਬਾਰ ਦੇ ਬਾਹਰ ਐਤਵਾਰ ਨੂੰ ਗੋਲੀਬਾਰੀ ਹੋਈ। ਇਸ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

firingFiring

ਯੰਗਸਟਾਊਨ ਪੁਲਿਸ ਵਿਭਾਗ ਦੇ ਮੁਖੀ ਕਾਰਲ ਡੇਵਿਸ ਨੇ ਕਿਹਾ ਕਿ ਪੁਲਿਸ ਨੂੰ ਐਤਵਾਰ ਦੁਪਹਿਰ ਗੋਲੀਬਾਰੀ ਦੀ ਘਟਨਾ ਦੀ ਜਾਣਕਾਰੀ ਮਿਲੀ। ਇਸ ਤੋਂ ਬਾਅਦ ਪੁਲਿਸ ਟੀਮ ਦੁਪਹਿਰ 2 ਵਜੇ ਟੌਰਚ ਕਲੱਬ ਬਾਰ ਅਤੇ ਗਰਿੱਲ ਦੇ ਬਾਹਰ ਪਹੁੰਚੀ। ਜਾਂਚ ਵਿਚ ਇਹ ਗੱਲ ਸਾਹਮਣੇ ਆਈ ਕਿ ਇਸ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਜ਼ਖਮੀ ਹੋਏ। ਉਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ।

FiringFiring

ਪੁਲਿਸ ਬਾਰ ਦੇ ਨੇੜੇ ਹੋਈ ਗੋਲੀਬਾਰੀ ਦੇ ਸਥਾਨ ਤੋਂ ਸਬੂਤ ਇਕੱਠੇ ਕਰਨ ਵਿਚ ਲੱਗੀ ਹੋਈ ਹੈ। ਪੁਲਿਸ ਵਲੋਂ ਸ਼ੱਕੀ ਦੋਸ਼ੀਆਂ ਜਾਂ ਘਟਨਾ ਸਬੰਧੀ ਹੋਰ ਕੋਈ ਜਾਣਕਾਰੀ ਜਨਤਿਕ ਨਹੀਂ ਕੀਤੀ ਗਈ।

Firing caseFiring case

ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਦੇ ਸਬੰਧ ਵਿੱਚ ਕਿਸੇ ਨੂੰ ਵੀ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ। ਹਾਲਾਂਕਿ ਬਹੁਤ ਸਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਯੰਗਸਟਾਊਨ ਦੇ ਮੇਅਰ ਜੈਮੀਲ ਟਾਇਟੋ ਬ੍ਰਾਊਨ ਨੇ ਇਸ ਘਟਨਾ ਨੂੰ ਦੁਖਦਾਈ ਦੱਸਿਆ ਹੈ। ਪੁਲਿਸ ਨੇੜਲੇ ਲਾਏ ਗਏ ਸੀਸੀਟੀਵੀ ਨਾਲ ਘਟਨਾ ਦੀ ਤਹਿ ਤੱਕ ਜਾਣ  ਦੀ ਕੋਸ਼ਿਸ਼ ਕਰ ਰਹੀ ਹੈ।

Location: United States, Ohio

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement