
ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਤੜਕੇ 3 ਵਜੇ ਵਾਪਰਿਆ।
Landslide in Papua New Guinea: ਆਸਟ੍ਰੇਲੀਅਨ ਬ੍ਰਾਡਕਾਸਟਿੰਗ ਕਾਰਪੋਰੇਸ਼ਨ (ਏਬੀਸੀ) ਨੇ ਕਿਹਾ ਹੈ ਕਿ ਪਾਪੂਆ ਨਿਊ ਗਿਨੀ ਦੇ ਦੂਰ-ਦੁਰਾਡੇ ਇਲਾਕੇ 'ਚ ਸ਼ੁੱਕਰਵਾਰ ਨੂੰ ਜ਼ਮੀਨ ਖਿਸਕਣ ਕਾਰਨ 100 ਤੋਂ ਜ਼ਿਆਦਾ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।
ਏਬੀਸੀ ਦੀ ਰਿਪੋਰਟ ਮੁਤਾਬਕ ਜ਼ਮੀਨ ਖਿਸਕਣ ਦੀ ਘਟਨਾ ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਦੀ ਰਾਜਧਾਨੀ ਪੋਰਟ ਮੋਰਸਬੀ ਤੋਂ ਕਰੀਬ 600 ਕਿਲੋਮੀਟਰ ਉੱਤਰ-ਪੱਛਮ 'ਚ ਏਂਗਾ ਸੂਬੇ ਦੇ ਕਾਓਕਲਾਮ ਪਿੰਡ 'ਚ ਵਾਪਰੀ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਤੜਕੇ 3 ਵਜੇ ਵਾਪਰਿਆ।
ਇਲਾਕੇ ਦੇ ਵਸਨੀਕਾਂ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ 100 ਤੋਂ ਵੱਧ ਹੋ ਸਕਦੀ ਹੈ। ਹਾਲਾਂਕਿ ਅਧਿਕਾਰੀਆਂ ਨੇ ਇਸ ਅੰਕੜੇ ਦੀ ਪੁਸ਼ਟੀ ਨਹੀਂ ਕੀਤੀ ਹੈ। ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਵੀਡੀਓ 'ਚ ਸਥਾਨਕ ਲੋਕਾਂ ਨੂੰ ਜ਼ਮੀਨ ਖਿਸਕਣ ਤੋਂ ਬਾਅਦ ਦਫਨਾਈਆਂ ਲਾਸ਼ਾਂ ਨੂੰ ਬਾਹਰ ਕੱਢਦੇ ਹੋਏ ਦੇਖਿਆ ਜਾ ਸਕਦਾ ਹੈ। ਪਾਪੂਆ ਨਿਊ ਗਿਨੀ ਦੀ ਸਰਕਾਰ ਅਤੇ ਪੁਲਿਸ ਨੇ ਅਜੇ ਤਕ ਇਸ ਘਟਨਾ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।
(For more Punjabi news apart from Over 100 feared dead by a landslide in Papua New Guinea, stay tuned to Rozana Spokesman)